ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ, A multi-storied building collapsed in Mohali, Chief Minister Bhagwant Mann expressed grief over the accident. – News18 ਪੰਜਾਬੀ

Mohali: ਸ਼ਨੀਵਾਰ ਸ਼ਾਮ ਨੂੰ ਮੋਹਾਲੀ ‘ਚ ਇੱਕ ਵੱਡਾ ਹਾਦਸਾ ਹੋਇਆ। ਸੋਹਾਣਾ ਕੋਲ ਇੱਕ ਬਹੁ-ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ। ਮਿਲੀ ਜਾਣਕਾਰੀ ਦੇ ਮੁਤਾਬਕ ਇੱਥੇ ਇੱਕ ਜਿੰਮ ਚਲਾਇਆ ਜਾ ਰਿਹਾ ਸੀ ਅਤੇ ਜਦੋਂ ਇਹ ਹਾਦਸਾ ਵਾਪਰਿਆ ਉਸ ਸਮੇਂ ਲਗਭਗ 10 ਤੋਂ ਜਿਆਦਾ ਲੋਕ ਜਿੰਮ ‘ਚ ਦਾਖਲ ਸਨ ਅਤੇ ਉਨ੍ਹਾਂ ਦੇ ਦੱਬੇ ਹੋਣ ਦਾ ਖ਼ਾਦਸ਼ਾ ਜਤਾਇਆ ਜਾ ਰਿਹਾ ਹੈ। ਇਸ ਹਾਦਸੇ ਦਾ ਪਤਾ ਚਲਦਿਆਂ ਹੀ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਤੋਂ ਇਲਾਵਾ ਹੋਰ ਉਚ ਅਧਿਕਾਰੀ ਵੀ ਮੌਕੇ ਉਤੇ ਪਹੁੰਚ ਗਏ।
ਮੋਹਾਲੀ ਦੇ ਸੋਹਣਾ ‘ਚ ਵਾਪਰੇ ਇਸ ਹਾਦਸੇ ਦੀ ਸੂਚਨਾ ਮਿਲਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਜਤਾਉਂਦੇ ਹੋਏ ਆਪਣੇ ‘ਐਕਸ’ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਆਪਣੀ ਪੋਸਟ ‘ਚ ਲਿਖਿਆ, ‘‘ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ‘ਚ ਸੋਹਾਣਾ ਦੇ ਨੇੜੇ ਇੱਕ ਬਹੁ-ਮੰਜ਼ਿਲਾ ਇਮਾਰਤ ਹਾਦਸਾਗ੍ਰਸਤ ਹੋਣ ਦੀ ਦੁਖ਼ਦ ਸੂਚਨਾ ਮਿਲੀ ਹੈ। ਪੂਰਾ ਪ੍ਰਸ਼ਾਸਨ ਤੇ ਹੋਰ ਬਚਾਅ ਕਾਰਜ ਵਾਲੀਆਂ ਟੀਮਾਂ ਮੌਕੇ ‘ਤੇ ਤਾਇਨਾਤ ਨੇ। ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ‘ਚ ਹਾਂ। ਅਰਦਾਸ ਕਰਦੇ ਹਾਂ ਕੋਈ ਜਾਨੀ ਨੁਕਸਾਨ ਨਾ ਹੋਇਆ ਹੋਵੇ, ਦੋਸ਼ੀਆਂ ‘ਤੇ ਕਾਰਵਾਈ ਵੀ ਕਰਾਂਗੇ। ਲੋਕਾਂ ਨੂੰ ਅਪੀਲ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ।’’
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ‘ਚ ਸੋਹਾਣਾ ਦੇ ਨੇੜੇ ਇੱਕ ਬਹੁ-ਮੰਜ਼ਿਲਾਂ ਇਮਾਰਤ ਹਾਦਸਾਗ੍ਰਸਤ ਹੋਣ ਦੀ ਦੁਖ਼ਦ ਸੂਚਨਾ ਮਿਲੀ ਹੈ। ਪੂਰਾ ਪ੍ਰਸ਼ਾਸਨ ਤੇ ਹੋਰ ਬਚਾਅ ਕਾਰਜ ਵਾਲੀਆਂ ਟੀਮਾਂ ਮੌਕੇ ‘ਤੇ ਤੈਨਾਤ ਨੇ। ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ‘ਚ ਹਾਂ। ਅਰਦਾਸ ਕਰਦੇ ਹਾਂ ਕੋਈ ਜਾਨੀ ਨੁਕਸਾਨ ਨਾ ਹੋਇਆ ਹੋਵੇ, ਦੋਸ਼ੀਆਂ ‘ਤੇ ਕਾਰਵਾਈ…
— Bhagwant Mann (@BhagwantMann) December 21, 2024
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਇਸ ਵੇਲੇ ਸਾਡਾ ਸਾਰਾ ਧਿਆਨ ਮਲਬੇ ਹੇਠ ਦੱਬੇ ਲੋਕਾਂ ਨੂੰ ਬਚਾਉਣ ਵੱਲ ਹੈ। ਐਨਡੀਆਰਐੱਫ ਤੇ ਫੌਜ ਦੀਆਂ ਟੀਮਾਂ ਬਚਾਅ ਕਾਰਜ ਵਿੱਚ ਲੱਗੀਆਂ ਹਨ। ਪੁਲਿਸ ਇਨ੍ਹਾਂ ਟੀਮਾਂ ਦੀ ਮਦਦ ਕਰ ਰਹੀ ਹੈ।”
VIDEO | Mohali building collapse: “Our entire focus is on evacuating the people. The rescue operation is being conducted by the NDRF and Army personnel, and the police are supporting them. Our priority is to save the maximum number of lives,” says Punjab DGP Gaurav Yadav… pic.twitter.com/nnA7U0Qgqc
— Press Trust of India (@PTI_News) December 21, 2024
ਮਿਲੀ ਜਾਣਕਾਰੀ ਦੇ ਮੁਤਾਬਕ ਹੁਣ ਤੱਕ ਇਮਾਰਤ ਦੇ ਮਲਬੇ ਹੇਠ ਡੱਬੇ ਲੋਕਾਂ ਵਿੱਚੋਂ ਪੰਜ ਨੂੰ ਬਾਹਰ ਕੱਢ ਲਿਆ ਗਿਆ ਹੈ। ਜਿਨ੍ਹਾਂ ਨੂੰ ਸਥਾਨਕ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਫਿਲਹਾਲ ਬਚਾਅ ਕਾਰਜ ਜਾਰੀ ਹਨ ਪਰ ਕਿਸੇ ਦੀ ਵੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ।