ਸਰਕਾਰੀ ਮੁਲਾਜ਼ਮਾਂ ਲਈ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ… – News18 ਪੰਜਾਬੀ

ਹਰਿਆਣਾ ਵਿੱਚ 5 ਅਕਤੂਬਰ ਯਾਨੀ ਕੱਲ੍ਹ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਣ ਜਾ ਰਹੀ ਹੈ। ਇਸ ਵਿਚਾਲੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਿਮਾਚਲ ਸਰਕਾਰ ਨੇ ਵੀ ਹਰਿਆਣਾ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਤਾਂ ਜੋ ਹਿਮਾਚਲ ਪ੍ਰਦੇਸ਼ ‘ਚ ਕੰਮ ਕਰ ਰਹੇ ਹਰਿਆਣਾ ਰਾਜ ਦੇ ਕਰਮਚਾਰੀ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।
ਇਸ ਸਬੰਧੀ ਹਿਮਾਚਲ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ। ਹਾਲਾਂਕਿ ਨੋਟੀਫਿਕੇਸ਼ਨ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਵਿਸ਼ੇਸ਼ ਛੁੱਟੀ ਉਹਨਾਂ ਕਰਮਚਾਰੀਆਂ ਲਈ ਐਲਾਨੀ ਗਈ ਹੈ ਜੋ ਹਿਮਾਚਲ ਪ੍ਰਦੇਸ਼ ਵਿੱਚ ਕੰਮ ਕਰ ਰਹੇ ਹਨ ਪਰ ਉਹਨਾਂ ਕੋਲ ਹਰਿਆਣਾ ਰਾਜ ਵਿੱਚ ਵੋਟ ਪਾਉਣ ਦਾ ਅਧਿਕਾਰ ਹੈ।
ਇਸ ਤੋਂ ਪਹਿਲਾਂ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵੀ 5 ਅਕਤੂਬਰ ਨੂੰ ਸਾਰੇ ਵਪਾਰ, ਉਦਯੋਗ, ਕਾਰੋਬਾਰ ਜਾਂ ਹੋਰ ਕਿਸੇ ਵੀ ਸੰਸਥਾ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸੰਬੰਧੀ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ, ਜਿਸ ‘ਚ ਕਿਹਾ ਗਿਆ ਹੈ ਕਿ ਸਾਰੇ ਕਰਮਚਾਰੀ, ਭਾਵੇਂ ਉਹ ਕਿਸੇ ਵੀ ਸੈਕਟਰ ਨਾਲ ਸੰਬੰਧਤ ਹਨ, ਨੂੰ ਤਨਖਾਹ ਸਮੇਤ ਛੁੱਟੀ ਦੇ ਅਧਿਕਾਰ ਮਿਲਣਗੇ। ਇਹ ਫੈਸਲਾ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਲਿਆ ਗਿਆ। ਤਾਂ ਜੋ ਪੰਜਾਬ ‘ਚ ਕੰਮ ਕਰ ਰਹੇ ਹਰਿਆਣਾ ਰਾਜ ਦੇ ਕਰਮਚਾਰੀ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।
- First Published :