Farmers in Chandigarh staged a firm protest Leaders adamant for a meeting with Chief Minister hdb – News18 ਪੰਜਾਬੀ

ਝੋਨੇ ਦੀ ਖ਼ਰੀਦ ’ਚ ਆ ਰਹੀਆਂ ਮੁਸ਼ਕਲਾਂ ਨੂੰ ਲੈਕੇ ਕਿਸਾਨ ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਲਈ ਜਾ ਰਹੇ ਸਨ। ਇਸ ਦੌਰਾਨ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਸਣੇ ਕਈ ਕਿਸਾਨਾਂ ਨੂੰ ਚੰਡੀਗੜ੍ਹ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉੱਧਰ ਕਿਸਾਨ ਭਵਨ ਅੱਗੇ ਇੱਕਠੇ ਹੋਏ ਕਿਸਾਨਾਂ ਨੇ ਐਲਾਨ ਕਰ ਦਿੱਤਾ ਕਿ ਜਦੋਂ ਤੱਕ ਉਨ੍ਹਾਂ ਮੰਗਾਂ ਦਾ ਹੱਲ ਨਹੀਂ ਹੋ ਜਾਂਦਾ, ਉਹ ਕਿਸਾਨ ਭਵਨ ’ਚ ਹੀ ਡਟਣਗੇ।
ਇਹ ਵੀ ਪੜ੍ਹੋ:
ਪੁਲਿਸ ਤੋਂ ਬਾਅਦ ਕੁਲ੍ਹੜ ਪੀਜ਼ਾ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕਰਨਗੇ ਨਿਹੰਗ ਸਿੰਘ
ਕਿਸਾਨਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਸ਼ਾਂਤੀ ਪੂਰਵਕ ਧਰਨਾ ਦੇਣਾ ਉਨ੍ਹਾਂ ਦਾ ਲੋਕਤਾਂਤਰਿਕ ਅਧਿਕਾਰ ਹੈ।ਝੋਨੇ ਦੇ ਮੰਡੀਆਂ ’ਚ ਢੇਰ ਲੱਗੇ ਹੋਏ ਹਨ, ਅਜਿਹੇ ਉਨ੍ਹਾਂ ਦੀ ਫ਼ਸਲ ਰੁਲ਼ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਚੁਣਨਾ ਪਿਆ। ਇੱਥੇ ਦੱਸਣਾ ਲਾਜ਼ਮੀ ਹੋਵੇਗਾ ਕਿ ਕਿਸਾਨਾਂ ਦੇ ਸੰਘਰਸ਼ ਨੂੰ ਟਾਲਣ ਲਈ ਸਰਕਾਰ ਵਲੋਂ ਸਵੇਰ ਤੋਂ ਹੀ ਯਤਨ ਸ਼ੁਰੂ ਕਰ ਦਿੱਤੇ ਗਏ ਸਨ।
ਮੁੱਖ ਮੰਤਰੀ ਪੰਜਾਬ ਤੋਂ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਫਿਨਲੈਂਡ ਰਵਾਨਾ ਕਰਨ ਲਈ ਦਿੱਲੀ ਗਏ ਹੋਏ ਸਨ। ਹਾਲਾਂਕਿ ਭਲਕੇ ਸ਼ਾਮ 5 ਵਜੇ ਮੁੱਖ ਮੰਤਰੀ ਦੀ ਕਿਸਾਨਾਂ ਨਾਲ ਮੀਟਿੰਗ ਹੋਣ ਦੀ ਸੰਭਾਵਨਾ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :