International
ਰੇਲਵੇ ਸਟੇਸ਼ਨ ਉਤੇ ਬੰਬ ਧਮਾਕਾ, 5 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਉੱਤਰ-ਪੱਛਮੀ ਬਲੋਚਿਸਤਾਨ ਤੋਂ ਧਮਾਕੇ ਦੀ ਖਬਰ ਆ ਰਹੀ ਹੈ। ਇਹ ਬੰਬ ਧਮਾਕਾ ਰੇਲਵੇ ਸਟੇਸ਼ਨ ਨੇੜੇ ਹੋਇਆ। ਬੰਬ ਧਮਾਕੇ ਵਿਚ 5 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਦੱਸੇ ਜਾ ਰਹੇ ਹਨ।
ਪਾਕਿਸਤਾਨ ਦੇ ਨਿਊਜ਼ ਚੈਨਲ ਜੀਓ ਨਿਊਜ਼ ਮੁਤਾਬਕ ਇਹ ਧਮਾਕਾ ਰੇਲਵੇ ਸਟੇਸ਼ਨ ਦੇ ਬੁਕਿੰਗ ਦਫਤਰ ‘ਚ ਟਰੇਨ ਦੇ ਪਲੇਟਫਾਰਮ ਉਤੇ ਪਹੁੰਚਣ ਤੋਂ ਠੀਕ ਪਹਿਲਾਂ ਹੋਇਆ। ਸਟੇਸ਼ਨ ਉਤੇ ਭੀੜ-ਭੜੱਕੇ ਕਾਰਨ ਵੱਡੀ ਗਿਣਤੀ ਵਿਚ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਹੈ।
ਇਸ਼ਤਿਹਾਰਬਾਜ਼ੀ
ਪੁਲਿਸ ਅਤੇ ਬਚਾਅ ਕਰਮਚਾਰੀ ਧਮਾਕੇ ਵਾਲੀ ਥਾਂ ‘ਤੇ ਪਹੁੰਚ ਗਏ ਹਨ। ਕਵੇਟਾ ਦੇ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਲਗਾ ਦਿੱਤੀ ਗਈ ਹੈ ਅਤੇ ਵਾਧੂ ਡਾਕਟਰਾਂ ਅਤੇ ਸਹਾਇਕ ਸਟਾਫ ਨੂੰ ਬੁਲਾਇਆ ਗਿਆ ਹੈ।
- First Published :