National

ਇਕਦਮ ਵਧੀ ਠੰਢ ਕਾਰਨ ਸਕੂਲਾਂ ਦਾ ਸਮਾਂ ਬਦਲਿਆ School Timing MP, School Timings Changed, MP School News, mp cold wave alert, mp indore school timing, bhopal school timing, – News18 ਪੰਜਾਬੀ

School Timing MP: ਮੱਧ ਪ੍ਰਦੇਸ਼ ਵਿਚ ਕੜਾਕੇ ਦੀ ਠੰਢ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਸੂਬੇ ਦੇ 15 ਸ਼ਹਿਰਾਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਠੰਢ ਕਾਰਨ ਭੋਪਾਲ ਸਮੇਤ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਜ਼ਿਲ੍ਹਾ ਕੁਲੈਕਟਰ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ਼ਤਿਹਾਰਬਾਜ਼ੀ

ਜ਼ਿਲ੍ਹਾ ਕੁਲੈਕਟਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਵੇਰੇ 9 ਵਜੇ ਤੋਂ ਪਹਿਲਾਂ ਸਕੂਲ ਨਹੀਂ ਖੁੱਲ੍ਹਣਗੇ। ਇਹ ਹੁਕਮ ਸਾਰੇ ਪ੍ਰਾਈਵੇਟ ਸਕੂਲਾਂ ਲਈ ਵੀ ਹਨ। ਹੁਣ ਤੱਕ ਭੋਪਾਲ, ਇੰਦੌਰ, ਸਾਗਰ, ਰੀਵਾ ਅਤੇ ਬੈਤੂਲ ਸਮੇਤ ਕਈ ਜ਼ਿਲ੍ਹਿਆਂ ਦੇ ਕੁਲੈਕਟਰਾਂ ਵੱਲੋਂ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ।

ਰੀਵਾ ਵਿੱਚ ਅੱਠਵੀਂ ਜਮਾਤ ਤੱਕ ਦੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਰੀਵਾ ਦੀ ਜ਼ਿਲ੍ਹਾ ਕੁਲੈਕਟਰ ਪ੍ਰਤਿਭਾ ਪਾਲ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਅਗਲੇ ਹੁਕਮਾਂ ਤੱਕ ਸਵੇਰੇ 9 ਵਜੇ ਤੋਂ ਪਹਿਲਾਂ (School Timing) ਨਹੀਂ ਖੁੱਲ੍ਹਣਗੇ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਇਹ ਹੁਕਮ ਰੀਵਾ ਜ਼ਿਲ੍ਹੇ ਵਿੱਚ ਤਾਪਮਾਨ ਵਿੱਚ ਅਚਾਨਕ ਗਿਰਾਵਟ ਤੋਂ ਬਾਅਦ ਲਿਆ ਗਿਆ ਹੈ।

ਇਸ਼ਤਿਹਾਰਬਾਜ਼ੀ

ਵਧਦੀ ਠੰਢ ਕਾਰਨ ਬੈਤੂਲ ਜ਼ਿਲ੍ਹੇ ਦੇ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ। ਜ਼ਿਲ੍ਹਾ ਕੁਲੈਕਟਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਾਰੇ ਸਰਕਾਰੀ, ਗ਼ੈਰ-ਸਰਕਾਰੀ ਅਤੇ ਕੇਂਦਰੀ ਸਕੂਲ ਸਵੇਰੇ 9 ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹਣਗੇ। ਦੱਸ ਦਈਏ ਕਿ ਬੈਤੁਲ ਜ਼ਿਲ੍ਹੇ ਦਾ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਇਹ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਹੈ।

ਇਸ਼ਤਿਹਾਰਬਾਜ਼ੀ

ਜ਼ਿਲ੍ਹਾ ਕੁਲੈਕਟਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਵੇਰੇ 9 ਵਜੇ ਤੋਂ ਪਹਿਲਾਂ ਸਕੂਲ ਨਹੀਂ ਖੁੱਲ੍ਹਣਗੇ। ਇਹ ਹੁਕਮ ਸਾਰੇ ਪ੍ਰਾਈਵੇਟ ਸਕੂਲਾਂ ਲਈ ਵੀ ਹਨ। ਹੁਣ ਤੱਕ ਭੋਪਾਲ, ਇੰਦੌਰ, ਸਾਗਰ, ਰੀਵਾ ਅਤੇ ਬੈਤੂਲ ਸਮੇਤ ਕਈ ਜ਼ਿਲ੍ਹਿਆਂ ਦੇ ਕੁਲੈਕਟਰਾਂ ਵੱਲੋਂ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ।

ਪੰਜਾਬੀ ਖ਼ਬਰਾਂ, ਤਾਜ਼ੀਆਂ ਬ੍ਰੇਕਿੰਗ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੜ੍ਹੋ News18 Punjab ‘ਤੇ। ਸਭ ਤੋਂ ਭਰੋਸੇਮੰਦ ਪੰਜਾਬੀ ਨਿਊਜ਼ ਵੈੱਬਸਾਈਟ News18 Punjabi ‘ਤੇ ਪੜ੍ਹੋ ਰਾਜਨੀਤਿਕ ਖਬਰਾਂ, ਅਜਬ ਗ਼ਜ਼ਬ ਖਬਰਾਂ, ਜੀਵਨਸ਼ੈਲੀ, ਆਮ ਗਿਆਨ ਅਤੇ ਖੇਡਾਂ ਨਾਲ ਸਬੰਧਤ ਖਬਰਾਂ। ਤੁਸੀਂ ਸਾਡੀ ਆਫੀਸ਼ੀਅਲ News18 ਐਪ ਨੂੰ ਵੀ ਪਲੇ ਸਟੋਰ ਅਤੇ ਐੱਪਲ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button