Punjab
ਚੰਡੀਗੜ੍ਹ-ਦਿੱਲੀ ਹਾਈਵੇਅ ‘ਤੇ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ…

ਪੰਜਾਬ ਵਿਚ ਝੋਨੇ ਦੀ ਖਰੀਦ ਵਿਚ ਸਮੱਸਿਆ ਕਾਰਨ ਸਾਂਝਾ ਕਿਸਾਨ ਮੋਰਚਾ ਨੇ ਸ਼ੁੱਕਰਵਾਰ (ਅੱਜ) ਸਵੇਰੇ 11 ਵਜੇ ਤੋਂ ਚਾਰ ਘੰਟਿਆਂ ਲਈ ਚੰਡੀਗੜ੍ਹ-ਦਿੱਲੀ ਹਾਈਵੇਅ ਬੰਦ ਰੱਖਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਆਖਿਆ ਬੈ ਕਿ ਸਵੇਰੇ 11 ਵਜੇ ਤੋਂ ਦੁਪਿਹਰ 3 ਵਜੇ ਤੱਕ ਲਾਲੜੂ ਕਸਬੇ ਵਿਚ ਅੰਬਾਲਾ ਚੰਡੀਗੜ੍ਹ ਹਾਈਵੇਅ ਜਾਮ ਕੀਤਾ ਜਾਵੇਗਾ।
ਇਸ਼ਤਿਹਾਰਬਾਜ਼ੀ
ਉਧਰ, ਡੇਰਾਬੱਸੀ ਤੋਂ ਬਰਵਾਲਾ ਵੱਲ ਅਤੇ ਅੱਗੇ ਅੰਬਾਲਾ ਵੱਲ ਆਵਾਜਾਈ ਨੂੰ ਜਾਰੀ ਰੱਖਣ ਲਈ ਬਦਲਵੇਂ ਪ੍ਰਬੰਧ ਕੀਤੇ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਾਲੀ ਇੱਕ ਹੋਰ ਕਿਸਾਨ ਜਥੇਬੰਦੀ ਕਿਸਾਨ ਮਜ਼ਦੂਰ ਮੋਰਚਾ ਨੇ ਪਹਿਲਾਂ ਹੀ ਐਲਾਨ ਕੀਤਾ ਹੈ ਕਿ ਕਿਸਾਨ ਝੋਨੇ ਦੀ ਲੇਟ ਖਰੀਦ ਦੇ ਵਿਰੋਧ ਵਿੱਚ 26 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਸੜਕ ਜਾਮ ਕਰਨਗੇ।
ਪੰਧੇਰ ਨੇ ਦੱਸਿਆ ਕਿ ਚੱਕਾ ਜਾਮ ਸੰਗਰੂਰ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਇਕ-ਇਕ ਥਾਂ ਅਤੇ ਫਗਵਾੜਾ ਅਤੇ ਬਟਾਲਾ ਕਸਬਿਆਂ ਵਿਚ ਲਗਾਇਆ ਜਾਵੇਗਾ।
- First Published :