Tech

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ! ਮਾਪਿਆਂ ਦੀ ਮਨਜ਼ੂਰੀ ਜ਼ਰੂਰੀ


Social Media Ban For Kids: ਆਸਟ੍ਰੇਲੀਆ ਤੋਂ ਬਾਅਦ ਹੁਣ ਭਾਰਤ ਵਿਚ ਵੀ ਸੋਸ਼ਲ ਮੀਡੀਆ ਪਲੇਟਫਾਰਮ (Social Media Platform) ‘ਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀਆਂ ਗਤੀਵਿਧੀਆਂ ‘ਤੇ ਰੋਕ ਲਗਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਸੋਸ਼ਲ ਮੀਡੀਆ ‘ਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਗਤੀਵਿਧੀ ਨੂੰ ਰੋਕਣ ਲਈ ਸਰਕਾਰ ਜਲਦ ਹੀ ਨਵਾਂ ਕਾਨੂੰਨ ਲਿਆ ਸਕਦੀ ਹੈ। ਦਰਅਸਲ, ਇਸ ਕਾਨੂੰਨ ਤਹਿਤ ਹੁਣ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ‘ਤੇ ਖਾਤਾ ਖੋਲ੍ਹਣ ਲਈ ਆਪਣੇ ਮਾਤਾ-ਪਿਤਾ ਤੋਂ ਇਜਾਜ਼ਤ ਲੈਣੀ ਪਵੇਗੀ।

ਇਸ਼ਤਿਹਾਰਬਾਜ਼ੀ

ਕਾਬਲੇਗੌਰ ਹੈ ਕਿ ਅਗਸਤ 2023 ਵਿੱਚ ਸੰਸਦ ਵਿੱਚ ਪਾਸ ਕੀਤੇ ਗਏ ਕਾਨੂੰਨ ਵਿੱਚ ਇਹ ਵਿਵਸਥਾ ਸ਼ਾਮਲ ਕੀਤੀ ਗਈ ਸੀ, ਪਰ ਇਹ ਸਪੱਸ਼ਟ ਨਹੀਂ ਕੀਤਾ ਗਿਆ ਸੀ ਕਿ ਸਹਿਮਤੀ ਦੀ ਜਾਂਚ ਕਿਵੇਂ ਕੀਤੀ ਜਾਵੇਗੀ। ਹੁਣ, ਡਰਾਫਟ ਨਿਯਮਾਂ ਦੇ ਅਨੁਸਾਰ, ਬੱਚਿਆਂ ਦੀ ਉਮਰ ਦੀ ਤਸਦੀਕ ਸਰਕਾਰੀ ਪਛਾਣ ਪੱਤਰ ਜਾਂ ਡਿਜੀਟਲ ਲਾਕਰ ਸੇਵਾ ਪ੍ਰਦਾਤਾ ਦੁਆਰਾ ਜਾਰੀ ਪ੍ਰਮਾਣਿਤ ਟੋਕਨ ਦੁਆਰਾ ਕੀਤੀ ਜਾਵੇਗੀ। ਇਹ ਨਿਯਮ 18 ਫਰਵਰੀ ਤੱਕ ਲੋਕਾਂ ਦੇ ਸੁਝਾਵਾਂ ਲਈ ਖੁੱਲ੍ਹੇ ਹਨ। ਇਸ ਦੇ ਲਈ ਕੇਂਦਰ ਸਰਕਾਰ (Central Government) ਨੇ ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਐਕਟ(Digital Personal Data Protection Act), 2023 ਦੇ ਤਹਿਤ ਨਿਯਮਾਂ ਦਾ ਖਰੜਾ ਤਿਆਰ ਕੀਤਾ ਹੈ।

ਇਸ਼ਤਿਹਾਰਬਾਜ਼ੀ

ਇਹ ਐਕਟ ਕੀ ਕਹਿੰਦਾ ਹੈ?
ਇਸ ਵਿਚ ਕਿਹਾ ਗਿਆ ਹੈ ਕਿ ਡਾਟਾ ਇਕੱਠਾ ਕਰਨ ਵਾਲੀ ਇਕਾਈ ਨੂੰ ਇਹ ਵੀ ਧਿਆਨ ਵਿਚ ਰੱਖਣਾ ਹੋਵੇਗਾ ਕਿ ਬੱਚੇ ਦੀ ਮਾਂ ਜਾਂ ਪਿਤਾ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਦਾ ਕੋਈ ਕਾਨੂੰਨੀ ਆਧਾਰ ਹੈ ਜਾਂ ਨਹੀਂ। ਸਰਕਾਰ ਨੇ ਇਸ ਸਬੰਧੀ ਲੋਕਾਂ ਤੋਂ ਸੁਝਾਅ ਵੀ ਮੰਗੇ ਹਨ।

ਇਸ਼ਤਿਹਾਰਬਾਜ਼ੀ

ਕੇਂਦਰ ਨੇ ਸ਼ੁੱਕਰਵਾਰ ਨੂੰ ਨਿਯਮਾਂ ਦਾ ਖਰੜਾ ਜਾਰੀ ਕੀਤਾ ਅਤੇ ਲੋਕਾਂ ਨੂੰ ਇਤਰਾਜ਼ ਅਤੇ ਸੁਝਾਅ ਭੇਜਣ ਲਈ ਕਿਹਾ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਨੇ ਸ਼ੁੱਕਰਵਾਰ ਨੂੰ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਕਿ ਲੋਕਾਂ ਦੀ ਫੀਡਬੈਕ mygov.in ‘ਤੇ ਦਰਜ ਕੀਤੀ ਜਾ ਸਕਦੀ ਹੈ। ਡਰਾਫਟ ਨਿਯਮਾਂ ‘ਤੇ 18 ਫਰਵਰੀ ਤੋਂ ਬਾਅਦ ਵਿਚਾਰ ਕੀਤਾ ਜਾਵੇਗਾ। ਭਾਵ ਇਸ ਵਿੱਚ ਹਾਲੇ ਵੀ ਬਦਲਾਅ ਹੋ ਸਕਦੇ ਹਨ। ਇਹ ਬੱਚਿਆਂ ਦੀ ਔਨਲਾਈਨ ਸੁਰੱਖਿਆ ਲਈ ਇੱਕ ਮਹੱਤਵਪੂਰਨ ਕਦਮ ਹੈ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button