ਵਿਆਹ ਵੇਖ ਕੇ ਪਰਤ ਰਹੇ ਪਰਿਵਾਰ ਨਾਲ ਹਾਦਸਾ, 8 ਬੱਚਿਆਂ ਸਣੇ 11 ਜੀਆਂ ਦੀ ਮੌਤ

Road Accidents- ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ਵਿਚ ਇਕ ਵੱਡਾ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਬਾੜੀ ਸਦਰ ਥਾਣਾ ਖੇਤਰ ‘ਚ ਧੌਲਪੁਰ-ਕਰੌਲੀ ਹਾਈਵੇ ਉਤੇ ਸ਼ਨੀਵਾਰ ਦੇਰ ਰਾਤ ਇਕ ਸਲੀਪਰ ਬੱਸ ਅਤੇ ਇਕ ਟੈਂਪੂ ਵਿਚਾਲੇ ਹੋਈ ਜ਼ਬਰਦਸਤ ਟੱਕਰ ‘ਚ 11 ਲੋਕਾਂ ਦੀ ਮੌਤ ਹੋ ਗਈ।
ਹਾਦਸੇ ਦਾ ਸ਼ਿਕਾਰ ਹੋਏ ਸਾਰੇ ਲੋਕ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ। ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ। ਹਾਦਸੇ ਵਿਚ 11 ਲੋਕਾਂ ਦੀ ਮੌਤ (painful road accident) ਹੋ ਗਈ। ਲਾਸ਼ਾਂ ਨੂੰ ਧੌਲਪੁਰ ਜ਼ਿਲ੍ਹੇ ਦੇ ਬਾੜੀ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ।
ਪੁਲਿਸ ਮੁਤਾਬਕ ਇਹ ਹਾਦਸਾ ਬਾੜੀ ਸਦਰ ਥਾਣਾ ਖੇਤਰ ਦੇ ਪਿੰਡ ਸੁਨੀਪੁਰ ਨੇੜੇ ਨੈਸ਼ਨਲ ਹਾਈਵੇਅ ਨੰਬਰ 11 ਬੀ ਉਤੇ ਦੇਰ ਰਾਤ ਵਾਪਰਿਆ। ਸਲੀਪਰ ਕੋਚ ਬੱਸ ਅਤੇ ਟੈਂਪੂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ ਟੈਂਪੂ ‘ਚ ਸਵਾਰ 11 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਅੱਠ ਮਾਸੂਮ ਬੱਚੇ, ਦੋ ਔਰਤਾਂ ਅਤੇ ਇਕ ਪੁਰਸ਼ ਸ਼ਾਮਲ ਹੈ। ਹਾਦਸੇ ਦਾ ਸ਼ਿਕਾਰ ਹੋਏ ਲੋਕ ਪਿੰਡ ਬਰੌਲੀ ਵਿਚ ਇੱਕ ਪਰਿਵਾਰਕ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਪਿੰਡ ਪਰਤ ਰਹੇ ਸਨ। ਮਾਰੇ ਗਏ ਸਾਰੇ ਲੋਕ ਬਾੜੀ ਸ਼ਹਿਰ ਦੇ ਗੁਮਟ ਇਲਾਕੇ ਦੇ ਰਹਿਣ ਵਾਲੇ ਸਨ।
ਵਿਆਹ ਦੀਆਂ ਖੁਸ਼ੀਆਂ ਸੋਗ ਵਿੱਚ ਬਦਲਿਆਂ
ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਥਾਣਾ ਸਦਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਬਾਅਦ ‘ਚ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ। ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਤੁਰੰਤ ਬਾੜੀ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਉੱਥੇ ਅੱਠ ਬੱਚਿਆਂ ਸਮੇਤ 11 ਲੋਕਾਂ ਨੂੰ ਮ੍ਰਿਤਕ (painful road accident) ਐਲਾਨ ਦਿੱਤਾ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ‘ਚ ਹਫੜਾ-ਦਫੜੀ ਮੱਚ ਗਈ। ਵਿਆਹ ਦੀਆਂ ਖੁਸ਼ੀਆਂ ਸੋਗ ਵਿੱਚ ਬਦਲ ਗਈਆਂ।
ਹਾਦਸੇ ਦਾ ਸ਼ਿਕਾਰ ਹੋਏ ਸਾਰੇ ਲੋਕ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ। ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ। ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਗਈ। ਲਾਸ਼ਾਂ ਨੂੰ ਧੌਲਪੁਰ ਜ਼ਿਲ੍ਹੇ ਦੇ ਬਾੜੀ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ।
- First Published :