International

ਅਮਰੀਕਾ ਵੱਲੋਂ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਦੇ ਵੀਜ਼ੇ ਰੱਦ, ਭੇਜੀਆਂ ਜਾ ਰਹੀਆਂ ਹਨ ਈਮੇਲ Indian Student Visa Cancellation Visas of Indian students in the US cancelled – News18 ਪੰਜਾਬੀ

Indian Student Visa Cancellation: ਅਮੈਰੀਕਨ ਇਮੀਗ੍ਰੇਸ਼ਨ ਲਾਇਰਜ਼ ਐਸੋਸੀਏਸ਼ਨ (AILA) ਨੇ ਇਕ ਰਿਪੋਰਟ ਜਾਰੀ ਕੀਤੀ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਜਿਨ੍ਹਾਂ ਅਮਰੀਕੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕੀਤੇ ਗਏ ਸਨ, ਉਨ੍ਹਾਂ ਵਿੱਚੋਂ 50 ਪ੍ਰਤੀਸ਼ਤ ਭਾਰਤੀ ਵਿਦਿਆਰਥੀ ਸਨ। ਇਹ ਜਾਂਚ ਡੋਨਾਲਡ ਟਰੰਪ ਸਰਕਾਰ ਦੇ ਸਮੇਂ 327 ਵੀਜ਼ਾ ਰੱਦ ਕਰਨ ਦੇ ਮਾਮਲਿਆਂ ਉਤੇ ਕੀਤੀ ਗਈ ਸੀ। ਇਸ ਵਿਚ ਪਾਇਆ ਗਿਆ ਕਿ ਇਸ ਮਾਮਲੇ ਵਿਚ ਭਾਰਤ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ। ਇਸ ਤੋਂ ਬਾਅਦ ਚੀਨ ਦਾ ਨੰਬਰ ਆਉਂਦਾ ਹੈ, ਜਿੱਥੇ 14 ਪ੍ਰਤੀਸ਼ਤ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ।

ਇਸ਼ਤਿਹਾਰਬਾਜ਼ੀ

ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਦੇ ਵੀਜ਼ੇ ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚੋਂ ਅੱਧੇ ਤੋਂ ਵੱਧ ਉਹ ਵਿਦਿਆਰਥੀ ਸਨ ਜੋ ਆਪਸ਼ਨਲ ਪ੍ਰੈਕਟੀਕਲ ਟ੍ਰੇਨਿੰਗ (OPT) ਉਤੇ ਸਨ। ਇਸ ਦਾ ਮਤਲਬ ਹੈ ਕਿ ਉਨ੍ਹਾਂ ਨੇ ਆਪਣੀ ਪੜ੍ਹਾਈ ਪੂਰੀ ਕਰ ਲਈ ਸੀ ਅਤੇ ਅਮਰੀਕਾ ਵਿੱਚ ਕੰਮ ਕਰ ਰਹੇ ਸੀ।

ਅਮਰੀਕੀ ਸਰਕਾਰ ਨੇ ਹਾਲ ਹੀ ਵਿਚ ਬਹੁਤ ਸਾਰੇ ਵਿਦੇਸ਼ੀ ਵਿਦਿਆਰਥੀਆਂ ਨੂੰ ਈਮੇਲ ਭੇਜ ਕੇ ਉਨ੍ਹਾਂ ਦੇ ਵੀਜ਼ੇ ਰੱਦ ਹੋਣ ਬਾਰੇ ਸੂਚਿਤ ਕੀਤਾ ਹੈ। ਇਸ ਮੇਲ ਵਿਚ ਇਨ੍ਹਾਂ ਵਿਦਿਆਰਥੀਆਂ ਨੂੰ ਅਮਰੀਕਾ ਛੱਡਣ ਲਈ ਕਿਹਾ ਗਿਆ ਸੀ। ਰਿਪੋਰਟਾਂ ਅਨੁਸਾਰ, ਇਨ੍ਹਾਂ ਵਿੱਚੋਂ 50% ਭਾਰਤੀ ਵਿਦਿਆਰਥੀ ਹਨ।

ਇਸ਼ਤਿਹਾਰਬਾਜ਼ੀ

ਅਮਰੀਕਨ ਇਮੀਗ੍ਰੇਸ਼ਨ ਲਾਇਰਜ਼ ਐਸੋਸੀਏਸ਼ਨ (AILA) ਨੇ 327 ਅਜਿਹੇ ਵਿਦਿਆਰਥੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਹੈ। ਇਨ੍ਹਾਂ ਵਿੱਚੋਂ 50% ਤੋਂ ਵੱਧ ਭਾਰਤੀ ਵਿਦਿਆਰਥੀ ਹਨ। ਭਾਰਤ ਤੋਂ ਬਾਅਦ ਚੀਨ ਦੂਜੇ ਸਥਾਨ ‘ਤੇ ਹੈ। ਇਸ ਸੂਚੀ ਵਿੱਚ 14% ਵਿਦਿਆਰਥੀ ਚੀਨੀ ਹਨ।

ਅਮਰੀਕੀ ਵਿਦੇਸ਼ ਵਿਭਾਗ ਪਿਛਲੇ ਚਾਰ ਮਹੀਨਿਆਂ ਤੋਂ ਵਿਦੇਸ਼ੀ ਵਿਦਿਆਰਥੀਆਂ ਦੇ ਅੰਕੜਿਆਂ ਦੀ ਜਾਂਚ ਕਰ ਰਿਹਾ ਹੈ। ਇਸ ਰਾਹੀਂ ਇਜ਼ਰਾਈਲ ਵਿਰੁੱਧ ਅਤੇ ਹਮਾਸ ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰ ਰਹੇ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕੀਤੇ ਜਾ ਰਹੇ ਹਨ।

ਇਸ਼ਤਿਹਾਰਬਾਜ਼ੀ

ਵਿਦੇਸ਼ ਮੰਤਰੀ ਮਾਰਕੋ ਰੂਬੀਓ ਦੇ ਅਨੁਸਾਰ, 26 ਮਾਰਚ ਤੱਕ 300 ਤੋਂ ਵੱਧ ‘ਹਮਾਸ-ਸਮਰਥਕ’ ਵਿਦਿਆਰਥੀਆਂ ਦੇ F-1 ਵੀਜ਼ੇ ਰੱਦ ਕਰ ਦਿੱਤੇ ਗਏ ਸਨ। ਇਸ ਵਿੱਚ ਬਹੁਤ ਸਾਰੇ ਭਾਰਤੀ ਵਿਦਿਆਰਥੀ ਵੀ ਸ਼ਾਮਲ ਹਨ।

ਅਮਰੀਕੀ ਸਰਕਾਰ ਏਆਈ ਐਪ ‘ਕੈਚ ਐਂਡ ਰਿਵੋਕ’ ਦੀ ਮਦਦ ਨਾਲ ਅਜਿਹੇ ਵਿਦਿਆਰਥੀਆਂ ਦੀ ਪਛਾਣ ਕਰ ਰਹੀ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਦੇ ਅਨੁਸਾਰ 26 ਮਾਰਚ ਤੱਕ 300 ਤੋਂ ਵੱਧ ‘ਹਮਾਸ-ਸਮਰਥਕ’ ਵਿਦਿਆਰਥੀਆਂ ਦੇ F-1 ਵੀਜ਼ੇ ਰੱਦ ਕਰ ਦਿੱਤੇ ਗਏ ਸਨ। ਇਸ ਵਿੱਚ ਬਹੁਤ ਸਾਰੇ ਭਾਰਤੀ ਵਿਦਿਆਰਥੀ ਵੀ ਸ਼ਾਮਲ ਹਨ।

ਇਸ਼ਤਿਹਾਰਬਾਜ਼ੀ

ਈ-ਮੇਲ ਵਿੱਚ ਚਿਤਾਵਨੀ- ਦੇਸ਼ ਛੱਡ ਦਿਓ, ਨਹੀਂ ਤਾਂ ਹਿਰਾਸਤ ਵਿੱਚ ਲੈ ਲਿਆ ਜਾਵੇਗਾ

ਇਹ ਮੇਲ ਕਈ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਭੇਜਿਆ ਗਿਆ ਹੈ। ਈਮੇਲ ਵਿੱਚ ਵਿਦਿਆਰਥੀਆਂ ਨੂੰ ਦੱਸਿਆ ਗਿਆ ਸੀ ਕਿ ਉਨ੍ਹਾਂ ਦੇ F-1 ਵੀਜ਼ੇ ਅਮਰੀਕੀ ਇਮੀਗ੍ਰੇਸ਼ਨ ਅਤੇ ਰਾਸ਼ਟਰੀਅਤਾ ਐਕਟ ਦੀ ਧਾਰਾ 221(i) ਦੇ ਤਹਿਤ ਰੱਦ ਕਰ ਦਿੱਤੇ ਗਏ ਹਨ। ਹੁਣ ਜੇਕਰ ਉਹ ਅਮਰੀਕਾ ਵਿੱਚ ਹੀ ਰਹਿੰਦੇ ਹਨ, ਤਾਂ ਉਨ੍ਹਾਂ ਨੂੰ ਜੁਰਮਾਨਾ ਲਗਾਇਆ ਜਾ ਸਕਦਾ ਹੈ, ਹਿਰਾਸਤ ਵਿੱਚ ਲਿਆ ਜਾ ਸਕਦਾ ਹੈ ਜਾਂ ਦੇਸ਼ ਨਿਕਾਲਾ ਦਿੱਤਾ ਜਾ ਸਕਦਾ ਹੈ।

ਇਸ਼ਤਿਹਾਰਬਾਜ਼ੀ

ਈਮੇਲ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਪਣੇ ਦੇਸ਼ਾਂ ਤੋਂ ਇਲਾਵਾ ਹੋਰ ਦੇਸ਼ਾਂ ਵਿੱਚ ਭੇਜਿਆ ਜਾ ਸਕਦਾ ਹੈ। ਇਸ ਲਈ ਇਹ ਬਿਹਤਰ ਹੈ ਕਿ ਵਿਦਿਆਰਥੀ ਅਮਰੀਕਾ ਨੂੰ ਆਪਣੇ ਆਪ ਛੱਡ ਦੇਣ।

Source link

Related Articles

Leave a Reply

Your email address will not be published. Required fields are marked *

Back to top button