Punjab
ਦੁਸ਼ਹਿਰੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿਖੇ ਕੀਤਾ ਰਾਵਣ ਦਾ ਦਹਿਨ

ਦੇਸ਼ ਭਰ ‘ਚ ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸ਼ਹਿਰਾ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਦੁਸ਼ਹਿਰੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਵਿਖੇ ਸ੍ਰੀ ਦੁਰਗਿਆਣਾ ਮੰਦਿਰ ਕਮੇਟੀ ਵੱਲੋਂ ਆਯੋਜਿਤ ਕੀਤੇ ਗਏ ਪ੍ਰੋਗਰਾਮ ਵਿੱਚ ਪਹੁੰਚੇ,ਜਿੱਥੇ ਉਨ੍ਹਾਂ ਰਿਮੋਟ ਦੇ ਨਾਲ ਰਾਵਣ ਦਾ ਦਹਿਨ ਕੀਤਾ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਦੁਸ਼ਹਿਰੇ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਕੇ ਉਤੇ ਮੌਜੂਦ ਸਨ।
ਇਸ਼ਤਿਹਾਰਬਾਜ਼ੀ
ਸ਼੍ਰੀ ਦੁਰਗਿਆਣਾ ਤੀਰਥ ਵਿਖੇ ਹਰ ਸਾਲ 100 ਫੁੱਟ ਦੀ ਉਚਾਈ ‘ਤੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਸਾੜ ਕੇ ਦੁਸ਼ਹਿਰਾ ਮਨਾਇਆ ਜਾਂਦਾ ਹੈ | ਇਸ ਤੋਂ ਇਲਾਵਾ ਸ੍ਰੀ ਦੁਰਗਿਆਣਾ ਤੀਰਥ ਵਿਖੇ ਦੁਸਹਿਰੇ ਮੌਕੇ ਹਨੂੰਮਾਨ ਸੈਨਾ ਅਤੇ ਲੰਗਰ ਵਾਲੇ ਵੀ ਵੱਡੀ ਗਿਣਤੀ ਵਿਚ ਆਉਂਦੇ ਹਨ, ਜਿਸ ਕਾਰਨ ਪ੍ਰਬੰਧਾਂ ਨੂੰ ਬਹੁਤ ਸਖ਼ਤ ਕੀਤਾ ਗਿਆ ਹੈ।
ਇਸ਼ਤਿਹਾਰਬਾਜ਼ੀ
- First Published :