Entertainment

Sidhu Moosewala ਕਤ*ਲ ਕੇਸ ਵਿਚ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ

Sidhu Moosewala Murder Case : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਕੋਰਟ ਨੇ ਬੁੱਧਵਾਰ ਨੂੰ ਇਕ ਫੈਸਲਾ ਸੁਣਾਇਆ ਹੈ। ਮਾਨਸਾ ਜ਼ਿਲ੍ਹਾ ਅਦਾਲਤ ਨੇ ਪੁਲਸ ਹਿਰਾਸਤ ਵਿੱਚੋਂ ਭੱਜਣ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਇੱਕ ਗੈਂਗਸਟਰ ਅਤੇ ਇੱਕ ਬਰਖਾਸਤ ਪੁਲਸ ਅਧਿਕਾਰੀ ਨੂੰ ਸਜ਼ਾ ਅਤੇ ਜੁਰਮਾਨਾ ਕੀਤਾ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਸਬੰਧਤ ਮਾਮਲੇ ਵਿਚ ਅਦਾਲਤ ਵੱਲੋਂ ਦਿੱਤੇ ਗਏ ਫੈਸਲੇ ਵਿੱਚ ਗੈਂਗਸਟਰ ਦੀਪਕ ਟੀਨੂੰ ਨੂੰ ਦੋ ਸਾਲ ਦੀ ਕੈਦ ਅਤੇ ਦੋ ਹਜ਼ਾਰ ਰੁਪਏ ਜੁਰਮਾਨਾ ਅਤੇ ਸੀਆਈਏ ਸਟਾਫ ਦੇ ਬਰਖਾਸਤ ਇੰਚਾਰਜ ਪ੍ਰੀਤਪਾਲ ਸਿੰਘ ਨੂੰ ਇੱਕ ਸਾਲ 11 ਮਹੀਨੇ ਦੀ ਕੈਦ ਅਤੇ ਪੰਜ ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਠ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਹੈ।

ਇਸ਼ਤਿਹਾਰਬਾਜ਼ੀ

ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਫੜਿਆ ਗਿਆ ਗੈਂਗਸਟਰ ਦੀਪਕ ਟੀਨੂੰ 1 ਅਕਤੂਬਰ, 2020 ਨੂੰ CIA ਸਟਾਫ ਦੀ ਪੁਲਸ ਹਿਰਾਸਤ ਵਿੱਚੋਂ ਭਜ਼ ਗਿਆ ਸੀ। ਇਸ ਦਾ ਦੋਸ਼ CIA ਸਟਾਫ ਇੰਚਾਰਜ ਪ੍ਰਿਤਪਾਲ ਸਿੰਘ ‘ਤੇ ਲੱਗਿਆ ਸੀ। ਇਸ ਘਟਨਾ ਤੋਂ ਤੁਰਤ ਬਾਅਦ ਡੀਜੀਪੀ ਪੰਜਾਬ (DGP Punjab) ਨੇ CIA ਸਟਾਫ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਨੌਕਰੀ ਤੋਂ ਕੱਢ ਦਿੱਤਾ ਸੀ। ਪੁਲਸ ਮੁਤਾਬਕ ਇਸ ਮਾਮਲੇ ਵਿੱਚ ਬਿੱਟੂ ਤੋਂ ਇੱਕ ਗੈਰ-ਕਾਨੂੰਨੀ ਪਿਸਤੌਲ, ਚਿਰਾਗ ਤੋਂ ਦੋ ਅਤੇ ਪ੍ਰਿਤਪਾਲ ਸਿੰਘ ਦੇ ਘਰ ਤੋਂ ਤਿੰਨ ਪਿਸਤੌਲ ਬਰਾਮਦ ਕੀਤੇ ਗਏ ਸਨ।

ਇਸ਼ਤਿਹਾਰਬਾਜ਼ੀ

ਪੁਲਸ ਨੇ ਦੀਪਕ ਟੀਨੂੰ ਦੀ ਪ੍ਰੇਮਿਕਾ ਜਤਿੰਦਰ ਜੋਤੀ, ਦੀਪਕ ਟੀਨੂੰ ਦੇ ਭਰਾ ਚਿਰਾਗ, ਕੁਲਦੀਪ ਕੋਹਲੀ, ਬਿੱਟੂ, ਰਾਜਿੰਦਰ ਗੋਰਾ, ਸੁਨੀਲ ਲੋਹੀਆ, ਸਰਵਜੋਤ ਸਿੰਘ ਅਤੇ ਰਾਜਵੀਰ ਸਿੰਘ ਨੂੰ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਵਿੱਚ ਨਾਮਜ਼ਦ ਕੀਤਾ ਸੀ, ਪਰ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ ਹੈ।

Source link

Related Articles

Leave a Reply

Your email address will not be published. Required fields are marked *

Back to top button