Punjab

Ripe paddy crop in fields Sudden change of weather has caused heavy loss to the farmers in tanda hdb – News18 ਪੰਜਾਬੀ

ਹੁਸ਼ਿਆਰਪੁਰ ਦੇ ਦਸੂਹਾ ਮੁਕੇਰੀਆਂ ਵਿੱਚ ਬੀਤੀ ਰਾਤ ਤੇਜ਼ ਹਨੇਰੀ ਤੇ ਝੱਖੜ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਬਰਬਾਦ ਹੋ ਗਈ। ਇਸ ਤੋਂ ਇਲਾਵਾ ਗੰਨੇ ਦੀ ਫ਼ਸਲ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪਿੰਡ ਦੋਲੋਵਾਲ ਦੇ ਵਸਨੀਕ ਕੈਪਟਨ ਰਸ਼ਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12.30 ਵਜੇ ਤੇਜ਼ ਮੀਂਹ ਪਿਆ ਜਿਸ ਕਾਰਨ ਕਈ ਦਰੱਖਤ ਟੁੱਟ ਗਏ ਅਤੇ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਗਈ |

ਇਸ਼ਤਿਹਾਰਬਾਜ਼ੀ

ਇਹ ਵੀ ਪੜ੍ਹੋ:
ਲੁਧਿਆਣਾ ਦੇ ਡੀਐੱਮਸੀ ਹਸਪਤਾਲ ਪਹੁੰਚੇ ਪੰਚਾਇਤ ਮੰਤਰੀ… ਪੰਚਾਇਤੀ ਚੋਣਾਂ ’ਚ ਨਾਮਜ਼ਦਗੀ ਮੌਕੇ ਜਖ਼ਮੀ ਹੋਣ ਵਰਕਰ ਨਾਲ ਮੁਲਾਕਾਤ

ਉਨ੍ਹਾਂ ਦੱਸਿਆ ਕਿ ਬਾਸਮਤੀ ਦਾ ਜ਼ਿਆਦਾ ਨੁਕਸਾਨ ਹੋਇਆ ਹੈ। ਤੇਜ਼ ਹਵਾ ਕਾਰਨ ਪਰਮਲ ਦੀ ਫਸਲ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ। ਵਾਢੀ ਸ਼ੁਰੂ ਹੋ ਗਈ ਸੀ। ਪਰ ਹੁਣ ਜਦੋਂ ਫਸਲ ਡਿੱਗ ਗਈ ਹੈ ਤਾਂ ਕੰਬਾਈਨ ਮਸ਼ੀਨ ਨਾਲ ਕਟਾਈ ਕਰਨੀ ਔਖੀ ਹੋ ਜਾਵੇਗੀ, ਜਿਸ ਕਾਰਨ ਕਿਸਾਨਾਂ ਦੇ ਖਰਚੇ ਹੋਰ ਵਧ ਜਾਣਗੇ।

ਇਸ਼ਤਿਹਾਰਬਾਜ਼ੀ
ਹੱਡੀਆਂ ਨੂੰ ਲੋਹੇ ਵਾਂਗ ਮਜ਼ਬੂਤ ਬਣਾਉਂਦੇ ਹਨ ਇਹ ਬੀਜ…


ਹੱਡੀਆਂ ਨੂੰ ਲੋਹੇ ਵਾਂਗ ਮਜ਼ਬੂਤ ਬਣਾਉਂਦੇ ਹਨ ਇਹ ਬੀਜ…

ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ ਅਤੇ ਹੁਣ ਕੜਾਕੇ ਦੀ ਮੌਸਮ ਨੇ ਉਨ੍ਹਾਂ ਦਾ ਲੱਕ ਤੋੜ ਦਿੱਤਾ ਹੈ। ਸਮੂਹ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਨੁਕਸਾਨ ਦਾ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ      






https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ      
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ      
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ      






https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button