Punjab
ਰੂਪਨਗਰ ਜ਼ਿਲ੍ਹੇ 'ਚ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਝੋਨੇ ਦੀ ਖਰੀਦ ਅਤੇ ਅਦਾਇਗੀ : ਬੈਂਸ

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੁਣ ਤੱਕ ਰੂਪਨਗਰ ਜ਼ਿਲ੍ਹੇ ਦੀਆਂ ਨੰਗਲ ਅਤੇ ਸੂਰੇਵਾਲ ਮੰਡੀਆਂ ਵਿੱਚ ਝੋਨੇ ਦੀ ਰਿਕਾਰਡ ਖਰੀਦ ਅਤੇ ਸਪੁਰਦਗੀ ਹੋ ਚੁੱਕੀ ਹੈ ਅਤੇ ਅਗੰਮਪੁਰ, ਕੀਰਤਪੁਰ, ਭਰਤਗੜ੍ਹ, ਨੰਗਲ ਅਤੇ ਸੂਰੇਵਾਲ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਕੰਮਾਂ ਦਾ ਮੁਲਾਂਕਣ ਲਗਾਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਵਤੀਰੇ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ।