Sohan singh thandal claim Government can be formed in 2027 with Akali BJP alliance hdb – News18 ਪੰਜਾਬੀ

ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ’ਚ ਜਿਥੇ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਚੱਬੇਵਾਲ ਵਲੋਂ ਚੋਣ ਅਖਾੜਾ ਭਖਾਇਆ ਹੋਇਆ ਹੈ। ਉੱਥੇ ਹੀ ਭਾਜਪਾ ਅਤੇ ਕਾਂਗਰਸ ਉਮੀਦਵਾਰ ਵੀ ਜਿੱਤਣ ਲਈ ਅੱਡੀ ਚੋਟੀ ਦਾ ਜੋਰ ਲਗਾ ਰਹੇ ਹਨ।
ਇਹ ਵੀ ਪੜ੍ਹੋ:
ਭਾਣਜੇ ਨੇ ਕੀਤਾ ਸੀ ਜ਼ਮੀਨ ’ਤੇ ਨਜਾਇਜ਼ ਕਬਜ਼ਾ… ਵੇਖੋ, ਕੀ ਬਣਿਆ ਮਾਹੌਲ ਜਦੋਂ ਮੌਕੇ ’ਤੇ ਪਹੁੰਚ ਗਏ ਕਿਸਾਨ
ਨਿਊਜ਼18 ਵਲੋਂ ਭਾਜਪਾ ਉਮੀਦਵਾਰ ਸੋਹਣ ਸਿੰਘ ਠੰਡਲ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ, ਇਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਇੱਕ ਵਾਰ ਫੇਰ ਅਕਾਲੀ-ਭਾਜਪਾ ਗੱਠਜੋੜ ਹੁੰਦਾ ਹੈ ਤਾਂ ਸੂਬੇ ’ਚ ਸਰਕਾਰ ਬਣਨਾ ਤੈਅ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਹ ਗੱਲ ਦੁਹਰਾ ਚੁੱਕੇ ਹਨ ਕਿ ਅਕਾਲੀ-ਭਾਜਪਾ ਗਠਜੋੜ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਵੋਟਰ ਕਾਂਗਰਸ ਵੱਲ ਜਾਣ ਦੀ ਤਾਂ ਸੋਚ ਹੀ ਨਹੀਂ ਸਕਦਾ ਤੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਹਰ ਵਰਗ ਦੁੱਖੀ ਹੈ। ਸੋ, ਇਹਨਾਂ ਸਾਰੀਆਂ ਗੱਲਾਂ ਦਾ ਫਾਇਦਾ ਭਾਜਪਾ ਨੂੰ ਮਿਲਣਾ ਲਾਜ਼ਮੀ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :