Health Tips

ਗਰਭਵਤੀ ਔਰਤਾਂ ਤੋਂ ਲੈ ਕੇ ਇਨ੍ਹਾਂ ਲੋਕਾਂ ਨੂੰ ਨਹੀਂ ਪੀਣਾ ਚਾਹੀਦਾ ਹਲਦੀ ਵਾਲਾ ਦੁੱਧ, ਸਿਹਤ ਨੂੰ ਹੋ ਸਕਦੇ ਹਨ ਕਈ ਨੁਕਸਾਨ

ਹਲਦੀ ਵਾਲਾ ਦੁੱਧ ਅਕਸਰ ਇਸਦੇ ਸਿਹਤ ਲਾਭਾਂ ਲਈ ਜਾਣਿਆ ਜਾਂਦਾ ਹੈ। ਸਰੀਰ ਦੀ ਰਿਕਵਰੀ ਹੋਵੇ ਜਾਂ ਕਈ ਸੱਟ-ਫੇਟ ਲੱਗਣ ਉੱਤੇ ਸਰੀਰ ਨੂੰ ਜਲਦੀ ਠੀਕ ਕਰਨ ਲਈ ਹਲਦੀ ਵਾਲਾ ਦੁੱਧ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਹਾਲਾਂਕਿ, ਜਦੋਂ ਕਿ ਬਹੁਤ ਸਾਰੇ ਲੋਕਾਂ ਨੂੰ ਹਲਦੀ ਵਾਲੇ ਦੁੱਧ ਤੋਂ ਲਾਭ ਹੁੰਦਾ ਹੈ ਪਰ ਇਹ ਹਰ ਕਿਸੇ ਲਈ ਢੁਕਵਾਂ ਨਹੀਂ ਹੈ। ਅੱਜ ਅਸੀਂ ਤੁਹਾਨੂੰ ਕੁੱਝ ਅਜਿਹੀਆਂ ਸਥਿਤੀਆਂ ਬਾਰੇ ਦੱਸਾਂਗੇ ਜਿਸ ਵਿੱਚ ਤੁਹਾਨੂੰ ਹਲਦੀ ਵਾਲਾ ਦੁੱਧ ਪੀਣ ਤੋਂ ਬਚਣਾ ਚਾਹੀਦਾ ਹੈ।

ਇਸ਼ਤਿਹਾਰਬਾਜ਼ੀ

ਗਰਭਵਤੀ ਅਤੇ ਨਵੀਆਂ ਬਣੀਆਂ ਮਾਵਾਂ: ਗਰਭਵਤੀ ਔਰਤਾਂ ਨੂੰ ਆਮ ਤੌਰ ‘ਤੇ ਹਲਦੀ ਵਾਲਾ ਦੁੱਧ ਨਹੀਂ ਪੀਣਾ ਚਾਹੀਦਾ ਹੈ। ਇਸ ਦੀ ਤਸੀਰ ਗਰਮ ਹੋਣ ਕਰਕੇ ਇਹ ਸਲਾਹ ਦਿੱਤੀ ਜਾਂਦੀ ਹੈ। ਇਸ਼ ਨੂੰ ਪੀਣ ਨਾਲ ਬਲੀਡਿੰਗ ਦੇ ਨਾਲ ਨਾਲ ਯੂਟਰਲ ਵਿੱਚ ਦਰਦ ਦੀ ਸਮੱਸਿਆ ਵੀ ਹੋ ਸਕਦੀ ਹੈ। ਇਸ ਤੋਂ ਇਲਾਵਾ ਬ੍ਰੈਸਟ ਫੀਡਿੰਗ ਕਰਵਾਉਣ ਵਾਲੀਆਂ ਮਾਵਾਂ ਨੂੰ ਵੀ ਹਲਦੀ ਵਾਲਾ ਦੁੱਧ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਇਸ਼ਤਿਹਾਰਬਾਜ਼ੀ

ਆਇਰਨ ਦੀ ਕਮੀ ਵਾਲੇ ਵਿਅਕਤੀ: ਹਲਦੀ ਵਾਲੇ ਦੁੱਧ ਦਾ ਰੋਜ਼ਾਨਾ ਸੇਵਨ ਸਰੀਰ ਵਿੱਚ ਆਇਰਨ ਦੀ ਸਮਾਈ ਨੂੰ ਰੋਕ ਸਕਦਾ ਹੈ, ਜਿਸ ਨਾਲ ਸੰਭਾਵੀ ਤੌਰ ‘ਤੇ ਆਇਰਨ ਦੀ ਕਮੀ ਹੋ ਸਕਦੀ ਹੈ। ਜੇ ਤੁਹਾਡੇ ਸਰੀਰ ਵਿੱਚ ਪਹਿਲਾਂ ਹੀ ਆਇਰਨ ਦਾ ਪੱਧਰ ਘੱਟ ਹੈ, ਤਾਂ ਨਿਯਮਤ ਤੌਰ ਉੱਤੇ ਹਲਦੀ ਵਾਲਾ ਦੁੱਧ ਪੀਣ ਤੋਂ ਬਚਣਾ ਚਾਹੀਦਾ ਹੈ ਤੇ ਕਿਸੇ ਸਿਹਤ ਮਾਹਿਰ ਦੀ ਸਲਾਹ ਤੋਂ ਬਿਨਾਂ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ।

ਇਸ਼ਤਿਹਾਰਬਾਜ਼ੀ

ਜਿਗਰ ਦੀਆਂ ਸਮੱਸਿਆਵਾਂ ਵਾਲੇ ਲੋਕ: ਜਿਗਰ ਦੀਆਂ ਸਮੱਸਿਆਵਾਂ ਵਾਲੇ ਲੋਕਾਂ ਲਈ, ਹਲਦੀ ਢੁਕਵੀਂ ਨਹੀਂ ਹੋ ਸਕਦੀ। ਕਰਕਿਊਮਿਨ, ਹਲਦੀ ਵਿੱਚ ਇੱਕ ਮੁੱਖ ਮਿਸ਼ਰਣ, ਜਿਗਰ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਰੋਜ਼ਾਨਾ ਹਲਦੀ ਵਾਲਾ ਦੁੱਧ ਪਾਚਨ ਸੰਬੰਧੀ ਪਰੇਸ਼ਾਨੀ ਜਿਵੇਂ ਕਿ ਬਲੋਟਿੰਗ ਜਾਂ ਐਸਿਡਿਟੀ ਵਿੱਚ ਵੀ ਯੋਗਦਾਨ ਪਾ ਸਕਦਾ ਹੈ।

ਘੱਟ ਬਲੱਡ ਪ੍ਰੈਸ਼ਰ ਵਾਲੇ ਲੋਕ: ਹਲਦੀ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਲਈ ਜਾਣੀ ਜਾਂਦੀ ਹੈ, ਜੋ ਪਹਿਲਾਂ ਹੀ ਘੱਟ ਬਲੱਡ ਪ੍ਰੈਸ਼ਰ ਵਾਲੇ ਲੋਕਾਂ ਲਈ ਖਤਰਨਾਕ ਹੋ ਸਕਦੀ ਹੈ। ਖੂਨ ਸੰਚਾਰ ‘ਤੇ ਕਿਸੇ ਵੀ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਹਲਦੀ ਵਾਲੇ ਦੁੱਧ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ।

ਇਸ਼ਤਿਹਾਰਬਾਜ਼ੀ

ਗੁਰਦੇ ਦੀ ਪੱਥਰੀ ਜਾਂ ਸਕਿਨ ‘ਤੇ ਧੱਫੜ ਹੋਣ ਦੀ ਸੰਭਾਵਨਾ ਵਾਲੇ ਵਿਅਕਤੀ
ਗੁਰਦੇ ਦੀ ਪੱਥਰੀ ਵਾਲੇ ਲੋਕਾਂ ਨੂੰ ਹਲਦੀ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਕਿਉਂਕਿ ਇਸ ਵਿੱਚ ਆਕਸਲੇਟਸ ਹੁੰਦੇ ਹਨ ਜੋ ਪੱਥਰੀ ਬਣਾਉਣ ਵਿੱਚ ਯੋਗਦਾਨ ਪਾ ਸਕਦੇ ਹਨ। ਇਸ ਤੋਂ ਇਲਾਵਾ, ਹਲਦੀ ਵਾਲੇ ਦੁੱਧ ਦਾ ਜ਼ਿਆਦਾ ਸੇਵਨ ਕਰਨ ਨਾਲ ਸਕਿਨ ਰੀਐਕਸ਼ਨ ਵੀ ਹੋ ਸਕਦੇ ਹਨ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button