ਫਲੈਟ ‘ਚ ਪ੍ਰੇਮੀ ਨਾਲ ਸੀ ਔਰਤ, ਬੇਟੀ ਨੇ ਅਚਾਨਕ ਖੋਲ੍ਹਿਆ ਦਰਵਾਜਾ ਤਾਂ…ਪੁਲਸ ਵੀ ਹੈਰਾਨ

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦੱਖਣੀ-ਪੂਰਬੀ ਦਿੱਲੀ ਦੇ ਕਾਲਿੰਦੀ ਕੁੰਜ ‘ਚ ਇਕ ਔਰਤ ‘ਤੇ ਬੇਰਹਿਮੀ ਨਾਲ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਬੇਟੀ ਨੇ ਫਲੈਟ ਦਾ ਦਰਵਾਜ਼ਾ ਖੋਲ੍ਹਿਆ ਤਾਂ ਉਸ ਨੇ ਆਪਣੀ ਮਾਂ ਨੂੰ ਖੂਨ ਨਾਲ ਲੱਥਪੱਥ ਦੇਖਿਆ।
ਔਰਤ ਬੇਹੋਸ਼ ਸੀ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਮ੍ਰਿਤਕ ਔਰਤ ਦੀ ਬੇਟੀ ਨੇ ਇਸ ਘਟਨਾ ਨੂੰ ਅੰਜਾਮ ਦੇਣ ਦਾ ਦੋਸ਼ ਆਪਣੀ ਮਾਂ ਦੇ ਸਾਥੀ ‘ਤੇ ਲਗਾਇਆ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਸਾਥੀ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ ਦੱਖਣ-ਪੂਰਬੀ ਦਿੱਲੀ ਦੇ ਕਾਲਿੰਦੀ ਕੁੰਜ ਇਲਾਕੇ ‘ਚ ਇਕ ਫਲੈਟ ‘ਚ 30 ਸਾਲਾ ਔਰਤ ਆਪਣੇ ਸਾਥੀ ਨਾਲ ਰਹਿੰਦੀ ਸੀ। ਉਸ ਦੇ ਸਾਥੀ ਦੀ ਪਛਾਣ ਤੌਫੀਕ ਉਰਫ ਸੋਨੂੰ ਵਜੋਂ ਹੋਈ ਹੈ।
ਪੁਲਸ ਨੇ ਦੱਸਿਆ ਕਿ ਇਸ ਦਰਦਨਾਕ ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਔਰਤ ਦੀ ਬੇਟੀ ਦੁਪਹਿਰ 3 ਵਜੇ ਆਪਣੇ ਭਰਾ ਨਾਲ ਫਲੈਟ ‘ਤੇ ਪਹੁੰਚੀ। ਔਰਤ ਦੀ ਧੀ ਨੇ ਦੱਸਿਆ ਕਿ ਉਹ ਆਪਣੇ ਭਰਾ ਨਾਲ ਘਰ ਪਹੁੰਚੀ। ਜਦੋਂ ਉਸ ਨੇ ਫਲੈਟ ਦਾ ਦਰਵਾਜ਼ਾ ਖੋਲ੍ਹਿਆ ਤਾਂ ਉਸ ਦੀ ਮਾਂ ਖੂਨ ਨਾਲ ਲੱਥਪੱਥ ਪਈ ਸੀ।
ਧੀ ਨੇ ਜਤਾਇਆ ਆਪਣੀ ਮਾਂ ਦੇ ਪਾਰਟਨਰ ‘ਤੇ ਸ਼ੱਕ
ਪੀੜਤ ਲੜਕੀ ਨੇ ਦੱਸਿਆ ਕਿ ਉਹ ਪਹਿਲੀ ਮੰਜ਼ਿਲ ‘ਤੇ ਰਹਿੰਦੀ ਹੈ। ਦੁਪਹਿਰ ਕਰੀਬ 3 ਵਜੇ ਜਦੋਂ ਉਹ ਘਰ ਪਹੁੰਚੀ ਤਾਂ ਉਸ ਨੇ ਦੇਖਿਆ ਕਿ ਉਸ ਦੀ ਮਾਂ ਖੂਨ ਨਾਲ ਲੱਥਪੱਥ ਬੇਹੋਸ਼ ਪਈ ਸੀ। ਉਸ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਮਹਿਲਾ ਦੀ ਬੇਟੀ ਨੂੰ ਸ਼ੱਕ ਹੈ ਕਿ ਉਸ ਦੀ ਮਾਂ ਦੇ ਪਾਰਟਨਰ ਤੌਫੀਕ ਨੇ ਹੀ ਉਸ ਦਾ ਕਤਲ ਕੀਤਾ ਹੈ। ਲੜਕੀ ਦੇ ਬਿਆਨਾਂ ਦੇ ਆਧਾਰ ‘ਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਫੜਨ ਲਈ ਮੁਹਿੰਮ ਚਲਾਈ ਗਈ ਹੈ। ਦਿੱਲੀ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਅਤੇ ਫੋਰੈਂਸਿਕ ਵਿਭਾਗ ਦੀ ਟੀਮ ਨੇ ਮੌਕੇ ‘ਤੇ ਜਾ ਕੇ ਜਾਂਚ ਕੀਤੀ ਹੈ।
ਹਿਸਟਰੀਸ਼ੀਟਰ ਹੈ ਮੁਲਜ਼ਮ
ਪੁਲਸ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਬੇਟੀ ਦੀ ਸ਼ਿਕਾਇਤ ਦੇ ਆਧਾਰ ‘ਤੇ ਤੌਫੀਕ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ‘ਚ ਸ਼ਾਮਲ ਪੁਲਸ ਨੇ ਦੱਸਿਆ ਕਿ ਔਰਤ ਦੇ ਸਰੀਰ ‘ਤੇ ਸੱਟਾਂ ਦੇ ਕਈ ਨਿਸ਼ਾਨ ਮਿਲੇ ਹਨ। ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਤੌਫੀਕ ਕਤਲ, ਕਤਲ ਦੀ ਕੋਸ਼ਿਸ਼ ਅਤੇ ਧਮਕੀ ਦੇਣ ਵਰਗੇ ਮਾਮਲਿਆਂ ਵਿੱਚ ਲੋੜੀਂਦਾ ਹੈ। ਉਹ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਸੀ। ਫਿਲਹਾਲ ਉਹ ਪੁਲਸ ਦੀ ਪਕੜ ਤੋਂ ਬਾਹਰ ਹੈ। ਤੌਫੀਕ ਨੂੰ ਫੜਨ ਲਈ ਪੁਲਸ ਦੀਆਂ ਕਈ ਟੀਮਾਂ ਬਣਾਈਆਂ ਗਈਆਂ ਹਨ।