UK ਪਹੁੰਚਦੇ ਹੀ ਕੁੱਲ੍ਹੜ ਪੀਜ਼ਾ ਕਪਲ ਨੇ ਕੱਢੀ ਨਵੀਂ VIDEO, ਵੱਖਰੇ ਅੰਦਾਜ਼ ‘ਚ ਨਜ਼ਰ ਆਏ ਸਹਿਜ ਅਰੋੜਾ

ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ (Kulhad Pizza Couple Viral) ਇਕ ਵਾਰ ਫਿਰ ਸੁਰਖੀਆਂ ਵਿੱਚ ਹੈ। ਕੁੱਲ੍ਹੜ ਪੀਜ਼ਾ ਕਪਲ ਦੇ ਨਾਮ ਤੋਂ ਜਾਣੇ ਜਾਣ ਵਾਲੇ ਸਹਿਜ ਅਰੋੜਾ ਤੇ ਗੁਰਪ੍ਰੀਤ ਕੌਰ ਇੱਕ ਵਾਰ ਫਿਰ ਚਰਚਾਵਾਂ ਦੇ ਵਿੱਚ ਛਾ ਗਏ ਹਨ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਇਸ ਕਪਲ ਦੇ ਵੱਲੋਂ ਸੋਸ਼ਲ ਮੀਡੀਆ ਦੇ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਸੀ ਕਿ ਉਹ ਹੁਣ ਭਾਰਤ ਛੱਡ ਕੇ ਵਿਦੇਸ਼ ਜਾ ਰਹੇ ਹਨ ਅਤੇ ਫਿਰ ਕੁਝ ਦਿਨ ਬਾਅਦ ਹੀ ਉਹਨਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੁੰਦੀ ਹੋਈ ਨਜ਼ਰ ਆ ਰਹੀ ਹੈ।
ਜਿਸ ਵਿੱਚ ਉਹ ਯੂ ਕੇ ਦੇ ਵਿੱਚ ਦਿਖਾਈ ਦਿੱਤੇ ਅਤੇ ਇੱਕ ਵੀਡੀਓ ਦੇ ਵਿੱਚ ਸਾਹਮਣੇ ਆਇਆ ਕਿ ਹੁਣ ਉਹ ਵਿਦੇਸ਼ ਦੇ ਵਿੱਚ ਹੀ ਆਪਣੀ ਅੱਗੇ ਦੀ ਜ਼ਿੰਦਗੀ ਬਿਤਾਉਣਗੇ। ਦੱਸ ਦਈਏ ਕਿ ਕੁੱਲ੍ਹੜ ਪੀਜ਼ਾ ਕਪਲ ਦੇ ਨਾਲ ਜੁੜੀ ਹੋਈ ਇੱਕ ਹੋਰ ਖਬਰ ਸਾਹਮਣੇ ਆਈ ਹੈ। ਸਹਿਜ ਅਰੋੜਾ ਦੇ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟਰ ਸਾਂਝਾ ਕੀਤਾ ਗਿਆ ਸੀ, ਜਿਸ ਦੇ ਵਿੱਚ ਉਹਨਾਂ ਦੇ ਵੱਲੋਂ ਇਹ ਦੱਸਿਆ ਗਿਆ ਹੈ ਕਿ ਹੁਣ ਜਲਦ ਹੀ ਉਹਨਾਂ ਦਾ ਗੀਤ ਰਿਲੀਜ਼ ਹੋਣ ਜਾ ਰਿਹਾ।
ਸਹਿਜ਼ ਅਰੋੜਾ ਨੇ ਸ਼ੁਰੂ ਕੀਤਾ ਗਾਇਕੀ ਦਾ ਸਫਰ
ਇਸਦੇ ਨਾਲ ਹੀ ਦੱਸ ਦੇਈਏ ਕਿ ਸੋਸ਼ਲ ਮੀਡੀਆ ਰਾਹੀਂ ਮਸ਼ਹੂਰ ਹੋਣ ਤੋਂ ਬਾਅਦ ਹੁਣ ਸਹਿਜ਼ ਅਰੋੜਾ ਗਾਇਕੀ ਵਿੱਚ ਵੀ ਕਦਮ ਰੱਖਣ ਜਾ ਰਿਹਾ ਹੈ। ਉਸਦੇ ਵੱਲੋਂ ਪਹਿਲਾ ਗੀਤ ਰਿਲੀਜ਼ ਹੋ ਚੁੱਕਿਆ ਹੈ। ਉਨ੍ਹਾਂ ਨੇ ਨਵੇਂ ਗੀਤ ਦਾ ਨਾਮ ਹੈ ‘Wish to Die’ ਜਿਸਦਾ ਪੋਸਟਰ ਸੋਸ਼ਲ ਮੀਡੀਆ ਹੈਂਡਲ ‘ਤੇ ਸ਼ੇਅਰ ਕੀਤਾ ਸੀ। ਇਸ ਨੂੰ ਲੈ ਕੇ ਲੋਕਾਂ ਦੇ ਵਿੱਚ ਵੀ ਇੱਕ ਉਤਸ਼ਾਹ ਦੇਖਣ ਨੂੰ ਮਿਲਿਆ ਕਿ ਆਖਿਰ ਹੁਣ ਸਹਿਜ ਅਰੋੜਾ ਦੇ ਵੱਲੋਂ ਗੀਤ ਦੇ ਰਾਹੀਂ ਕੀ ਪੇਸ਼ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਗੀਤ ਰਿਲੀਜ਼ ਹੋ ਚੁੱਕਾ ਹੈ। ਇਸ ਉੱਪਰ ਲੋਕਾਂ ਵੱਲੋਂ ਕਮੈਂਟ ਕੀਤੇ ਜਾ ਰਹੇ ਹਨ।