ਦੀਵਾਲੀ ਦੇ ਜਸ਼ਨਾਂ ਮੌਕੇ ਤੀਹਰਾ ਕਤਲ, ਇੱਕੋ ਪਰਿਵਾਰ ਦੀਆਂ 3 ਪੀੜ੍ਹੀਆਂ ਖਤਮ

Kakinada triple murder: ਆਂਧਰਾ ਪ੍ਰਦੇਸ਼ ਵਿੱਚ ਦੀਵਾਲੀ ਦੇ ਜਸ਼ਨਾਂ ਦੌਰਾਨ ਹੋਈ ਹਿੰਸਾ ਵਿੱਚ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਦੀ ਹੱਤਿਆ ਕਰ ਦਿੱਤੀ ਗਈ। ਦੋ ਗੁੱਟਾਂ ਵਿਚਾਲੇ ਹੋਈ ਝੜਪ ਵਿੱਚ ਇੱਕ ਵਿਅਕਤੀ ਅਤੇ ਉਸਦੇ ਪਿਤਾ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਕਾਕੀਨਾਡਾ ਜ਼ਿਲ੍ਹੇ ਦੀ ਹੈ। ਤਿੰਨਾਂ ਦਾ ਕਤਲ ਬਹੁਤ ਹੀ ਬੇਰਹਿਮੀ ਨਾਲ ਕੀਤਾ ਗਿਆ ਸੀ।
ਪੁਲਸ ਮੁਤਾਬਕ ਵੀਰਵਾਰ ਨੂੰ ਜ਼ਿਲੇ ਦੇ ਕਾਜੁਲੁਰੂ ਮੰਡਲ ‘ਚ ਦੀਵਾਲੀ ਦੇ ਜਸ਼ਨ ਦੌਰਾਨ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ। ਝੜਪ ਦੌਰਾਨ ਇੱਕ ਵਿਅਕਤੀ, ਉਸਦਾ ਪੁੱਤਰ ਅਤੇ ਪੋਤਾ ਮਾਰਿਆ ਗਿਆ। ਕਾਜਲੁਰੂ ਪਿੰਡ ‘ਚ ਮ੍ਰਿਤਕਾਂ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਮਿਲੀਆਂ। ਉਨ੍ਹਾਂ ਦੇ ਸਿਰ ਕੁਚਲੇ ਗਏ ਸਨ ਅਤੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਸਨ। ਮੁੱਢਲੀ ਤਫ਼ਤੀਸ਼ ਦੇ ਆਧਾਰ ‘ਤੇ ਪੁਲਿਸ ਨੇ ਕਿਹਾ ਕਿ ਇਹ ਕਤਲ ਪੁਰਾਣੀ ਦੁਸ਼ਮਣੀ ਅਤੇ ਮ੍ਰਿਤਕ ਵੱਲੋਂ ਮੁਲਜ਼ਮਾਂ ਦੇ ਪਰਿਵਾਰ ਵਾਲਿਆਂ ਖ਼ਿਲਾਫ਼ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਕਾਰਨ ਹੋਇਆ ਹੈ।
ਨਿੱਜੀ ਰੰਜਿਸ਼ ਕਾਰਨ ਜਾਨਾਂ ਗਈਆਂ
ਮ੍ਰਿਤਕਾਂ ਦੀ ਪਛਾਣ ਬਥੁਲਾ ਰਮੇਸ਼, ਬਥੁਲਾ ਚਿੰਨੀ ਅਤੇ ਬਥੁਲਾ ਰਾਜੂ ਵਜੋਂ ਹੋਈ ਹੈ। ਸੀਨੀਅਰ ਪੁਲਿਸ ਅਧਿਕਾਰੀ ਰਾਮਕ੍ਰਿਸ਼ਨ ਰਾਓ ਨੇ ਕਿਹਾ ਕਿ ਅਸੀਂ ਸਾਰੇ ਪਹਿਲੂਆਂ ਤੋਂ ਇਸ ਦੀ ਜਾਂਚ ਕਰ ਰਹੇ ਹਾਂ ਅਤੇ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵਾਂ ਪਰਿਵਾਰਾਂ ਵਿਚਾਲੇ ਲੰਬੇ ਸਮੇਂ ਤੋਂ ਦੁਸ਼ਮਣੀ ਚੱਲ ਰਹੀ ਸੀ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਦੀਵਾਲੀ ਵਾਲੇ ਦਿਨ ਹੋਏ ਇਸ ਦਿਲ ਦਹਿਲਾ ਦੇਣ ਵਾਲੇ ਕਤਲ ਦਾ ਕਾਰਨ ਪੁਲਿਸ ਪੁਰਾਣੀ ਰੰਜਿਸ਼ ਦੱਸ ਰਹੀ ਹੈ। ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਸ ਘਟਨਾ ਨੂੰ ਪੁਰਾਣੀ ਰੰਜਿਸ਼ ਕਾਰਨ ਅੰਜਾਮ ਦਿੱਤਾ ਗਿਆ ਹੈ। ਇਹ ਘਟਨਾ ਦੋਸ਼ੀ ਪਰਿਵਾਰ ‘ਤੇ ਮਾਰੇ ਗਏ ਵਿਅਕਤੀਆਂ ਦੇ ਪਰਿਵਾਰ ਵਾਲਿਆਂ ਵੱਲੋਂ ਕੀਤੀ ਗਈ ਅਪਮਾਨਜਨਕ ਟਿੱਪਣੀ ਕਾਰਨ ਵਾਪਰੀ ਹੈ। ਹਾਲਾਂਕਿ ਪੁਲਿਸ ਅਜੇ ਹੋਰ ਪੁਆਇੰਟਾਂ ਦੀ ਵੀ ਜਾਂਚ ਕਰ ਰਹੀ ਹੈ।
ਐਸਐਸਪੀ ਰਾਮਕ੍ਰਿਸ਼ਨ ਰਾਓ ਨੇ ਕਿਹਾ ਕਿ ਅਸੀਂ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੇ ਹਾਂ। ਹਾਲਾਂਕਿ ਸ਼ੁਰੂਆਤੀ ਜਾਂਚ ‘ਚ ਅਜਿਹਾ ਲੱਗ ਰਿਹਾ ਹੈ ਕਿ ਇਸ ਦਾ ਕਾਰਨ ਦੋਹਾਂ ਪਰਿਵਾਰਾਂ ‘ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੁਸ਼ਮਣੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਲਈ ਪੁਲੀਸ ਟੀਮ ਬਣਾਈ ਗਈ ਹੈ।
- First Published :