ਮਜੀਠੀਆ ਨੂੰ ਜੱਫੀ ਪਾ ਕੇ ਮਿਲੇ ਬਲਵੰਤ ਸਿੰਘ ਰਾਜੋਆਣਾ, ਪੈਰੋਲ ‘ਤੇ ਆਏ ਨੇ ਰਾਜੋਆਣਾ

ਸਾਬਕਾ ਮੁੱਖਮੰਤਰੀ ਬੇਅੰਤ ਸਿੰਘ ਕਤਲਕਾਂਡ ਵਿਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਅੱਜ ਪਟਿਆਲਾ ਕੇਂਦਰੀ ਜੇਲ੍ਹ ਤੋਂ ਬਾਹਰ ਆ ਗਏ ਹਨ। ਦੱਸ ਦਈਏ ਕਿ ਬੀਤੇ ਦਿਨੀਂ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੇ ਭੋਗ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ। ਉਨ੍ਹਾਂ ਦੇ ਪਿੰਡ ਵਿੱਚ ਅੱਜ ਹੋਣ ਵਾਲੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੂਰੀ ਪੁਲਿਸ ਹਿਰਾਸਤ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ।
ਹੁਣ ਰਾਜੋਆਣਾ ਪਟਿਆਲਾ ਕੇਂਦਰੀ ਜੇਲ੍ਹ ਤੋਂ ਬਾਹਰ ਆ ਗਏ ਹਨ। ਰਾਜੋਆਣਾ ਅੱਜ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਪੁੱਜੇ ਹਨ। ਜਿੱਥੇ ਵੱਖ-ਵੱਖ ਸਿਆਸੀ ਅਤੇ ਧਾਰਮਿਕ ਹਸਤੀਆਂ ਪਹੁੰਚੀਆਂ ਹਨ। ਇਸ ਮੌਕੇ ਰਾਜੋਆਣਾ ਜਿੱਥੇ ਸਾਰਿਆਂ ਨੂੰ ਹੱਥ ਜੋੜਦੇ ਮਿਲਦੇ ਨਜ਼ਰ ਆਏ, ਉੱਥੇ ਹੀ ਰਾਜੋਆਣਾ, ਬਿਕਰਮ ਮਜੀਠੀਆ ਨੂੰ ਜੱਫੀ ਪਾ ਕੇ ਮਿਲੇ।
ਇਹ ਵੀ ਪੜ੍ਹੋ: ਪੁੱਤ ਦੀ ਮੌਤ ਤੋਂ ਬਾਅਦ ਨੂੰਹ ਛੱਡ ਗਈ ਘਰ, ਪੋਤੇ ਨੂੰ ਅਫ਼ਸਰ ਬਣਾਉਣ ਲਈ ਚਾਹ ਵੇਚ ਰਹੀ ਦਾਦੀ
ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿੱਥੇ ਰਾਜੋਆਣਾ, ਬਿਕਰਮ ਮਜੀਠੀਆ ਨੂੰ ਜੱਫੀ ਪਾ ਕੇ ਮਿਲਦੇ ਨਜ਼ਰ ਆਏ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਵੀ ਭਾਈ ਰਾਜੋਆਣਾ ਦੇ ਭਰਾ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਪੱਜੇ ਹਨ। ਬਿਕਰਨ ਮਜੀਠੀਆ ਨੇ ਇਸ ਮੌਕ ਆਪਣੇ ਵਿਚਾਰ ਵੀ ਮਾਈਕ ਰਾਹੀਂ ਸਾਂਝੇ ਕੀਤੇ। ਉਹਨਾਂ ਜਿੱਥੇ ਭਾਈ ਰਾਜੋਆਣਾ ਦੇ ਭਰਾ ਨੂੰ ਸ਼ਰਧਾਂਜਲੀ ਭੇਟ ਕੀਤੀ, ਉੱਥੇ ਹੀ ਭਾਈ ਰਾਜੋਆਣਾ ਦੀ ਸ਼ਖ਼ਸੀਅਤ ਬਾਰੇ ਵੀ ਖੁੱਲ੍ਹ ਕੇ ਵਡਿਆਈ ਕੀਤੀ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।
- First Published :