International

ਬੱਸ ਤੇ ਟਰੱਕ ਦੀ ਭਿਆਨਕ ਟੱਕਰ, 41 ਸਵਾਰੀਆਂ ਦੀ ਮੌਤ – News18 ਪੰਜਾਬੀ


ਮੈਕਸੀਕੋ ਵਿਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਦੱਖਣੀ ਰਾਜ ਤਬਾਸਕੋ ਵਿੱਚ ਸ਼ਨੀਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 41 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਬੱਸ ਅਤੇ ਟਰੱਕ ਦੀ ਆਪਸ ਵਿੱਚ ਟੱਕਰ ਹੋ ਗਈ।

ਮੈਕਸੀਕੋ ਸਰਕਾਰ ਮੁਤਾਬਕ ਬੱਸ ‘ਚ ਸਵਾਰ 48 ਲੋਕਾਂ ‘ਚੋਂ 38 ਯਾਤਰੀਆਂ ਅਤੇ ਦੋਵੇਂ ਡਰਾਈਵਰਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਟਰੱਕ ਡਰਾਈਵਰ ਦੀ ਵੀ ਮੌਤ ਹੋ ਗਈ। ਟੱਕਰ ਤੋਂ ਤੁਰੰਤ ਬਾਅਦ ਬੱਸ ਨੂੰ ਅੱਗ ਲੱਗ ਗਈ ਅਤੇ ਲੋਕਾਂ ਨੂੰ ਬਚਣ ਦਾ ਮੌਕਾ ਨਹੀਂ ਮਿਲਿਆ। ਅੱਗ ਲੱਗਣ ਕਾਰਨ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਤਸਵੀਰਾਂ ਵਿੱਚ ਦਿਖਾਈ ਦੇ ਰਿਹਾ ਹੈ ਕਿ ਬੱਸ ਦਾ ਸਿਰਫ਼ ਲੋਹੇ ਦਾ ਢਾਂਚਾ ਹੀ ਬਚਿਆ ਹੈ।

ਇਸ਼ਤਿਹਾਰਬਾਜ਼ੀ

ਰਾਇਟਰਜ਼ ਵੱਲੋਂ ਜਾਰੀ ਤਸਵੀਰਾਂ ਵਿਚ ਬੱਸ ਅੱਗ ਦੀਆਂ ਲਪਟਾਂ ਵਿਚ ਘਿਰੀ ਨਜ਼ਰ ਆ ਰਹੀ ਹੈ। ਟਬੈਸਕੋ ਸਕਿਓਰਿਟੀ ਵਿਚਲੇ ਸੂਤਰਾਂ ਨੇ ਕਿਹਾ ਕਿ ਹੁਣ ਤੱਕ 18 ਬੁਰੀ ਤਰ੍ਹਾਂ ਝੁਲਸੀਆਂ ਲਾਸ਼ਾਂ ਮਿਲੀਆਂ ਹਨ ਤੇ ਹੋਰਾਂ ਦੀ ਭਾਲ ਜਾਰੀ ਹੈ।’’ ਬੱਸ ਅਪਰੇਟਰ ਟੂਰਜ਼ ਐਕੋਸਟਾ ਨੇ ਫੇਸਬੁੱਕ ’ਤੇ ਇਕ ਪੋਸਟ ਵਿਚ ਹਾਦਸੇ ’ਚ ਗਈਆਂ ਜਾਨਾਂ ’ਤੇ ਦੁੱਖ ਜਤਾਇਆ ਹੈ। ਉਧਰ ਸਥਾਨਕ ਅਥਾਰਿਟੀਜ਼ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button