how to avoid heart attack? Is fast food deadly? hear from the experts how to save hoshiarpur mv – News18 ਪੰਜਾਬੀ

ਦਸੂਹਾ- ਵਿਜੇ ਸਲਾਰੀਆ
ਅੱਜ ਕੱਲ ਦਿਲ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਕਦੋਂ ਕਿਸੇ ਨੂੰ ਹਾਰਟ ਅਟੈਕ ਆ ਜਾਵੇ ਕੁਝ ਕਿਹਾ ਨਹੀਂ ਜਾ ਸਕਦਾ। ਇਸ ਦੇ ਪਿੱਛੇ ਬਹੁਤ ਸਾਰੇ ਕਾਰਨ ਹੁੰਦੇ ਹਨ। ਦਸੂਹਾ ਦੇ ਸਰਕਾਰੀ ਹਸਪਤਾਲ ਦੇ ਵਿੱਚ ਡਿਊਟੀ ਕਰਦੇ ਦਿਲ ਦੇ ਰੋਗਾਂ ਦੇ ਮਾਹਰ ਡਾਕਟਰ ਕੁਲਵਿੰਦਰ ਸਿੰਘ ਨੇ ਇਸ ਬਾਬਤ ਵਧੇਰੇ ਜਾਣਕਾਰੀ ਦਿੱਤੀ ਹੈ।
ਕਿਉਂ ਆਉਂਦੇ ਨੇ ਹਾਰਟ ਅਟੈਕ ?
ਉਹਨਾਂ ਨੇ ਦੱਸਿਆ ਕਿ ਕਿਉਂ ਹਾਰਟ ਅਟੈਕ ਆਉਂਦੇ ਹਨ ਅਤੇ ਇਹਨਾਂ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ। ਡਾਕਟਰ ਨੇ ਦੱਸਿਆ ਕਿ ਜਦੋਂ ਦਿਲ ਨੂੰ ਖੂਨ ਦੀ ਸਪਲਾਈ ਕਰਨ ਵਾਲੀਆਂ ਨਾੜਾਂ ਦੇ ਵਿੱਚ ਦਿੱਕਤ ਆਉਂਦੀ ਹੈ ਤਾਂ ਸਾਹ ਲੈਣਾ ਔਖਾ ਹੋ ਜਾਂਦਾ। ਖੂਨ ਅੱਗੇ ਪੰਪ ਨਹੀਂ ਕਰਦਾ। ਡਾਕਟਰ ਨੇ ਦੱਸਿਆ ਕਿ ਇਸ ਦੇ ਲੱਛਣ ਕੋਈ ਇੱਕ ਜਾਂ ਦੋ ਦਿਨਾਂ ਦੇ ਵਿੱਚ ਪੈਦਾ ਨਹੀਂ ਹੁੰਦੇ। ਸਗੋਂ ਕਈ ਸਾਲ ਪਹਿਲਾਂ ਹੀ ਕੁਝ ਲੱਛਣ ਪੈਦਾ ਹੋਣੇ ਸ਼ੁਰੂ ਹੋ ਜਾਂਦੇ ਨੇ ਪਰ ਮਨੁੱਖ ਉਸ ਨੂੰ ਅਣਗੌਲਿਆ ਕਰ ਦਿੰਦਾ ਹੈ।
ਹਾਰਟ ਅਟੈਕ ਦੇ ਲੱਛਣ
ਡਾਕਟਰ ਨੇ ਦੱਸਿਆ ਕਿ ਇਸ ਦਾ ਸਭ ਤੋਂ ਪਹਿਲਾਂ ਲੱਛਣ ਛਾਤੀ ਦੇ ਖੱਬੇ ਪਾਸੇ ਦਰਦ ਸ਼ੁਰੂ ਹੋ ਜਾਂਦਾ, ਫਿਰ ਮੋਢਾ ਦੁੱਖਣ ਲੱਗਦਾ। ਕਈ ਮਰੀਜ਼ਾਂ ਦੇ ਢਿੱਡ ਦੇ ਵਿੱਚ ਦਰਦ ਰਹਿਣਾ ਸ਼ੁਰੂ ਹੋ ਜਾਂਦਾ ਹੈ। ਜ਼ਿਆਦਾਤਰ ਲੋਕ ਇਸਨੂੰ ਐਸਡਿਟੀ ਸਮਝ ਲੈਂਦੇ ਹਨ ਜੋ ਕਿ ਬਹੁਤ ਹੀ ਖਤਰਨਾਕ ਹੈ। ਇਸ ਨੂੰ ਅਣਗੌਲਿਆ ਨਾ ਕੀਤਾ ਜਾਵੇ। ਤਰੁੰਤ ਨੇੜੇ ਦੇ ਹਸਪਤਾਲ ਜਾ ਕੇ ਇਸ ਦਾ ਚੈੱਕਅੱਪ ਕਰਵਾਉਂਣਾ ਚਾਹੀਦਾ ਹੈ।
ਖਾਣ-ਪੀਣ ਵਾਲੀਆਂ ਚੀਜ਼ਾਂ ਦਾ ਰੱਖੋ ਧਿਆਨ
ਡਾਕਟਰ ਨੇ ਦੱਸਿਆ ਕਿ ਇਨਸਾਨ ਨੂੰ ਖਾਣ ਪੀਣ ਵਾਲੀਆਂ ਚੀਜ਼ਾਂ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ। ਜੰਕ ਫੂਡ ਅਤੇ ਫਸਟ ਫੂਡ ਤੋਂ ਜਿੰਨਾ ਬਚਿਆ ਜਾਵੇ, ਬਚ ਲਵੋ..! ਜਦੋਂ ਇਸ ਨੂੰ ਜਿਆਦਾ ਮਾਤਰਾ ਵਿੱਚ ਲਿਆ ਜਾਵੇ ਤਾਂ ਹਾਰਟ ਅਟੈਕ ਦਾ ਖਤਰਾ ਵੱਧ ਜਾਂਦਾ ਹੈ। ਜਿੰਨਾ ਹੋ ਸਕੇ ਫਾਸਟ ਫੂਡ ਨੂੰ ਇਗਨੋਰ ਕੀਤਾ ਜਾਵੇ। ਤੇਲ ਦੀ ਵੀ ਘੱਟ ਤੋਂ ਘੱਟ ਵਰਤੋਂ ਕੀਤੀ ਜਾਵੇ।
ਜਿੰਮ ਜਾਣ ਵਾਲੇ ਨੌਜਵਾਨ ਰਹਿਣ ਸੁਚੇਤ
ਡਾਕਟਰ ਨੇ ਇਹ ਵੀ ਦੱਸਿਆ ਕਿ ਜੋ ਨੌਜਵਾਨ ਜਿੰਮ ਜਾਂਦੇ ਹਨ ਉਹ ਕਈ ਤਰ੍ਹਾਂ ਦੇ ਪ੍ਰੋਟੀਨ ਖਾਂਦੇ ਹਨ। ਜਿਮ ਦੇ ਵਿੱਚ ਜਾ ਕੇ ਇੱਕਦਮ ਜੋਰ ਮਾਰਦੇ ਹਨ। ਜਿਸ ਕਰਕੇ ਉਹਨਾਂ ਨੂੰ ਹਾਰਟ ਅਟੈਕ ਆ ਜਾਂਦਾ ਹੈ। ਇਸ ਮੌਕੇ ਡਾਕਟਰ ਨੇ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਦਿਲ ਦੀ ਸ਼ਿਕਾਇਤ ਹੈ ਤਾਂ ਉਹ ਤੁਰੰਤ ਨੇੜੇ ਦੇ ਹੋਸਪਿਟਲ ਦੇ ਵਿੱਚ ਜਾਵੇ। ਆਪਣੇ ਸਾਰੇ ਟੈਸਟ ਕਰਵਾਏ। ਸਮਾਂ ਬਰਬਾਦ ਨਾ ਕਰੇ ਤਾਂ ਜੋ ਇਸ ਬਿਮਾਰੀ ਦਾ ਸਮੇਂ ਸਿਰ ਹੱਲ ਹੋ ਸਕੇ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।
- First Published :