Punjab

ਪ੍ਰਨੀਤ ਕੌਰ – News18 ਪੰਜਾਬੀ

ਪਟਿਆਲਾ- ਪੰਜਾਬ ਭਾਰਤੀ ਜਨਤਾ ਪਾਰਟੀ ਨੇ ਅੱਜ ਆਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਪਟਿਆਲਾ ਦੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੀ ਅਗਵਾਈ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਤੇ ਹੋਰ ਸੀਨੀਅਰ ਭਾਜਪਾ ਆਗੂ ਨੇ ਕੀਤੀ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ, “ਅੱਜ ਅਸੀਂ ਆਪਣੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨਾਲ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਬੁਲਾਈ ਸੀ, ਜੋ ਕਿ ਮਾਨਯੋਗ ਅਦਾਲਤ ਦੇ ਦਖਲ ਤੋਂ ਬਾਅਦ ਜਲਦੀ ਹੀ ਹੋਣ ਜਾ ਰਹੀਆਂ ਹਨ।

ਇਸ਼ਤਿਹਾਰਬਾਜ਼ੀ

ਉਨ੍ਹਾਂ ਅੱਗੇ ਕਿਹਾ, “ਸਾਡੇ ਵਰਕਰ ਅਤੇ ਉਮੀਦਵਾਰ ਤਿਆਰ ਹਨ ਅਤੇ ਚੋਣਾਂ ਲੜਨ ਲਈ ਉਤਾਵਲੇ ਹਨ। ਅਸੀਂ ਆਪਣੀ ਭਾਰਤੀ ਜਨਤਾ ਪਾਰਟੀ ਦੇ ਵਿਕਾਸ ਦੇ ਏਜੰਡੇ ਨੂੰ ਜਨਤਾ ਤੱਕ ਲੈ ਕੇ ਜਾਵਾਂਗੇ ਅਤੇ ਮੈਨੂੰ ਵਿਸ਼ਵਾਸ ਹੈ ਕਿ ਅਸੀਂ ਪਟਿਆਲਾ ਵਿੱਚ ਨਿਗਮ ਚੋਣਾਂ ਵਿੱਚ ਜ਼ਰੂਰ ਜਿੱਤ ਪ੍ਰਾਪਤ ਕਰਾਂਗੇ।”

ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ, “ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਉਨ੍ਹਾਂ ਦੇ ਝੂਠੇ ਵਾਅਦਿਆਂ ਪ੍ਰਤੀ ਲੋਕਾਂ ਵਿੱਚ ਸਪੱਸ਼ਟ ਨਿਰਾਸ਼ਾ ਹੈ, ਪਹਿਲਾਂ ਉਨ੍ਹਾਂ ਨੇ ਸਾਡੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ 2.5 ਸਾਲ ਬਾਅਦ ਵੀ ਉਹ ਪੂਰਾ ਨਹੀਂ ਕੀਤਾ। ਇਸ ਲਈ ਸਾਡੀ ਜਨਤਾ, ਖਾਸ ਕਰਕੇ ਸਾਡੀਆਂ ਔਰਤਾਂ ਨੂੰ ਆਉਣ ਵਾਲੀਆਂ ਐਮਸੀ ਚੋਣਾਂ ਵਿੱਚ ਇਨ੍ਹਾਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ।

ਇਸ਼ਤਿਹਾਰਬਾਜ਼ੀ

ਜੈ ਇੰਦਰ ਕੌਰ ਨੇ ਅੱਗੇ ਕਿਹਾ, “ਭਗਵੰਤ ਮਾਨ ਦੀ ਸਰਕਾਰ ਹਰ ਪੱਖੋਂ ਫੇਲ੍ਹ ਹੋਈ ਹੈ ਅਤੇ ਹੋਰ ਪਾਰਟੀਆਂ ਆਪਸੀ ਲੜਾਈ ਵਿੱਚ ਉਲਝੀਆਂ ਹੋਈਆਂ ਹਨ, ਮੈਨੂੰ ਯਕੀਨ ਹੈ ਕਿ ਇਸ ਸਭ ਤੋਂ ਤੰਗ ਲੋਕ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਹੀ ਵੋਟ ਦੇਣਗੇ। ਭਾਜਪਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੂਰੇ ਦੇਸ਼ ਵਿੱਚ ਵਿਕਾਸ ਕੀਤਾ ਹੈ, ਅਤੇ ਉਨ੍ਹਾਂ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਪਟਿਆਲਾ ਦੇ ਸਾਰੇ ਵਿਕਾਸ ਕਾਰਜ, ਜੋ ਕਿ ‘ਆਪ’ ਸਰਕਾਰ ਬਣਨ ਤੋਂ ਬਾਅਦ ਲਟਕ ਰਹੇ ਹਨ, ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ, ਕਿਉਂਕਿ ਉਨ੍ਹਾਂ ਲਈ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਦੌਰਾਨ ਪੈਸੇ ਮਨਜ਼ੂਰ ਕਰ ਦਿੱਤੇ ਗਏ ਸਨ।”

ਇਸ਼ਤਿਹਾਰਬਾਜ਼ੀ

ਇਸ ਮੌਕੇ ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਤੋਂ ਇਲਾਵਾ ਭਾਜਪਾ ਦੇ ਸੀਨੀਅਰ ਆਗੂ ਅਨਿਲ ਸਰੀਨ, ਬਿਕਰਮਜੀਤ ਚੀਮਾ, ਕਮਲ ਦੀਪ ਸੈਣੀ, ਗੁਰਤੇਜ ਢਿੱਲੋਂ, ਹੌਬੀ ਧਾਲੀਵਾਲ, ਕੇ.ਕੇ.ਮਲਹੋਤਰਾ, ਕੇ.ਕੇ.ਸ਼ਰਮਾ, ਸੋਨੂੰ ਸੰਗਰ, ਵਿਜੇ ਕੂਕਾ, ਹਰਦੇਵ ਬੱਲੀ, ਅਨਿਲ ਬਜਾਜ, ਬਲਵੰਤ ਰਾਏ ਅਤੇ ਹੋਰ ਭਾਜਪਾ ਆਗੂ ਮੌਜੂਦ ਸਨ।

Source link

Related Articles

Leave a Reply

Your email address will not be published. Required fields are marked *

Back to top button