Punjab

ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ Chabbewal Assembly by-election Aam Aadmi Party candidate Ishank Kumar wins ak – News18 ਪੰਜਾਬੀ

ਹੁਸ਼ਿਆਰਪੁਰ: ਵਿਧਾਨ ਸਭਾ ਹਲਕਾ 044-ਚੱਬੇਵਾਲ ਦੀ ਜ਼ਿਮਨੀ ਚੋਣ ਲਈ 20 ਨਵੰਬਰ ਨੂੰ ਪਈਆ ਵੋਟਾਂ ਦੀ ਅੱਜ ਇਥੇ ਸੁਚੱਜੇ ਢੰਗ ਨਾਲ ਗਿਣਤੀ ਮੁਕੰਮਲ ਹੋਈ ਜਿਸ ਵਿਚ ਆਮ ਆਦਮੀ ਪਾਰਟੀ ਦੇ ਉਮੀਦਾਵਰ ਡਾ. ਇਸ਼ਾਂਕ ਕੁਮਾਰ ਸਭ ਤੋਂ ਵੱਧ 51,904 ਵੋਟਾਂ ਲੈ ਕੇ ਜੇਤੂ ਰਹੇ।

ਸਥਾਨਕ ਰਿਆਤ-ਬਾਹਰਾ ਗਰੁੱਪ ਆਫ ਇੰਸਟੀਚਿਊਟ ਵਿਖੇ ਸਵੇਰੇ 8 ਵਜੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਕੁੱਲ 15 ਰਾਊਂਡਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋਈ। ਗਿਣਤੀ ਮੁਕੰਮਲ ਹੋਣ ਉਪਰੰਤ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਚੋਣ ਅਬਜ਼ਰਵਰ ਆਈ.ਏ.ਐਸ. ਅਧਿਕਾਰੀ ਤਪਸ ਕੁਮਾਰ ਬਾਗਚੀ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਅਤੇ ਰਿਟਰਨਿੰਗ ਅਧਿਕਾਰੀ ਰਾਹੁਲ ਚਾਬਾ ਨੇ ਜੇਤੂ ਉਮੀਦਵਾਰ ਡਾ. ਇਸ਼ਾਂਕ ਕੁਮਾਰ ਨੂੰ ਸਰਟੀਫਿਕੇਟ ਸੌਂਪਿਆ।

ਇਸ਼ਤਿਹਾਰਬਾਜ਼ੀ

ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਨੇ ਦੱਸਿਆ ਕਿ ਡਾ. ਇਸ਼ਾਂਕ ਕੁਮਾਰ ਨੂੰ ਕੁੱਲ 51,904, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ 23,214, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਹਨ ਸਿੰਘ ਠੰਡਲ ਨੂੰ 8692 ਵੋਟਾਂ ਪਈਆਂ। ਇਸੇ ਤਰ੍ਹਾਂ ਸਮਾਜ ਭਲਾਈ ਮੋਰਚਾ ਦੇ ਉਮੀਦਵਾਰ ਦਵਿੰਦਰ ਕੁਮਾਰ ਸਰੋਆ ਨੂੰ 307, ਆਜਾਦ ਉਮੀਦਵਾਰ ਦਵਿੰਦਰ ਸਿੰਘ ਘੇੜਾ ਨੂੰ 226, ਆਜ਼ਾਦ ਉਮੀਦਵਾਰ ਰੋਹਿਤ ਕੁਮਾਰ ਟਿੰਕੂ ਨੂੰ 176 ਅਤੇ ਨੋਟਾ ਨੂੰ 884 ਵੋਟਾਂ ਹਾਸਲ ਹੋਈਆਂ।

ਇਸ਼ਤਿਹਾਰਬਾਜ਼ੀ

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦੀ 20 ਨਵੰਬਰ ਨੂੰ ਹੋਈ ਵੋਟਿੰਗ ਦੌਰਾਨ 53.43 ਫੀਸਦੀ ਵੋਟਾਂ ਪਈਆਂ ਸਨ।

👉 ਨਿਊਜ਼18 **ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।

👉 ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।

👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ।

ਇਸ਼ਤਿਹਾਰਬਾਜ਼ੀ

👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ https://shorturl.at/npzE4 ਕਲਿੱਕ ਕਰੋ।

ਨਿਊਜ਼18 **ਦੀ ਵੈੱਬ ਸਾਈਟ ‘****ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।  ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।  Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe **ਕਰੋ।  ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘**ਤੇ https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button