Punjab

ਸਕੂਲ ‘ਚ ਉਤਰਦੇ ਸਮੇਂ ਬੱਸ ਹੇਠਾਂ ਆਈ ਪਹਿਲੀ ਜਮਾਤ ਦੀ ਬੱਚੀ 5-year-old girl dies after being hit by school bus CCTV footage emerges – News18 ਪੰਜਾਬੀ


ਸਕੂਲ ਬੱਸ ਹੇਠਾਂ ਆਉਣ ਕਾਰਨ 5 ਸਾਲਾ ਮਾਸੂਮ ਬੱਚੀ ਦੀ ਮੌਤ ਹੋ ਗਈ ਹੈ। ਨਿੱਜੀ ਸਕੂਲ ਦੀ ਬੱਸ ਹੇਠਾਂ ਪਹਿਲੀ ਜਮਾਤ ‘ਚ ਪੜ੍ਹਦੀ ਬੱਚੀ ਆ ਗਈ। ਇਹ ਹਾਦਸਾ ਲੁਧਿਆਣਾ ਵਿਚ ਵਾਪਰਿਆ ਹੈ। ਬੱਚੀ ਦਾ ਨਾਮ ਅਮਾਇਰਾ ਦੱਸਿਆ ਜਾ ਰਿਹਾ ਹੈ। ਸਕੂਲ ਵਿਚ ਬੱਸ ਵਿਚੋਂ ਉਤਰਦੇ ਸਮੇਂ ਹਾਦਸਾ ਵਾਪਰਿਆ। ਹਾਦਸੇ ਤੋਂ ਬਾਅਦ ਮਾਪਿਆਂ ਨੇ ਸਕੂਲ ਅੱਗੇ ਹੰਗਾਮਾ ਕੀਤਾ। ਸਕੂਲ ਨੇ ਮਾਪਿਆਂ ਨੂੰ ਅੰਦਰ ਦਾਖਲ ਨਹੀਂ ਦਿੱਤਾ।

ਇਸ਼ਤਿਹਾਰਬਾਜ਼ੀ

ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਡਿਵੀਜ਼ਨ ਨੰਬਰ ਸੱਤ ਦੇ ਅਧੀਨ ਪੈਂਦੇ ਚੰਡੀਗੜ੍ਹ ਰੋਡ ਉਤੇ ਸਥਿਤ ਬੀਸੀਐਮ ਸਕੂਲ ਵਿੱਚ ਅੱਜ ਸਵੇਰੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਸਕੂਲ ਬੱਸ ਬੱਚਿਆਂ ਨੂੰ ਲੈ ਕੇ ਆਈ। ਪਹਿਲੀ ਜਮਾਤ ਵਿੱਚ ਪੜ੍ਹਨ ਵਾਲੀ ਮਾਪਿਆਂ ਦੀ ਇਕਲੌਤੀ ਬੇਟੀ ਅਮਾਇਰਾ ਸਕੂਲ ਬੱਸ ਦੇ ਹੇਠਾਂ ਆ ਗਈ ਜਿਸ ਕਰਕੇ ਉਸ ਦੀ ਮੌਤ ਹੋ ਗਈ, ਹਾਲਾਂਕਿ ਉਸ ਨੂੰ ਨੇੜਲੇ ਹਸਪਤਾਲ ਵਿੱਚ ਲਿਜਾਇਆ ਗਿਆ ਪਰ ਉਦੋਂ ਤੱਕ ਕਾਫੀ ਦੇਰੀ ਹੋ ਚੁੱਕੀ ਸੀ।

ਇਸ ਦੌਰਾਨ ਮਾਪਿਆਂ ਨੇ ਸਕੂਲ ਪ੍ਰਬੰਧਕਾਂ ਨੂੰ ਇਸ ਸਭ ਲਈ ਜ਼ਿੰਮੇਵਾਰ ਦੱਸਿਆ। ਉਨ੍ਹਾਂ ਦੋਸ਼ ਲਾਇਆ ਕਿ ਜਾਣਬੁਝ ਕੇ ਸਾਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਜਦੋਂ ਮਾਪੇ ਸਕੂਲ ਦੇ ਬਾਹਰ ਪਹੁੰਚ ਗਏ ਤਾਂ ਸਕੂਲ ਵਾਲਿਆਂ ਨੇ ਦਰਵਾਜੇ ਤੱਕ ਨਹੀਂ ਖੋਲ੍ਹੇ।
ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਅੰਦਰ ਹੀ ਜਦੋਂ ਬੱਚੀ ਬੱਸ ਤੋਂ ਉਤਰੀ ਤਾਂ ਉਦੋਂ ਇਹ ਹਾਦਸਾ ਵਾਪਰਿਆ।ਬੱਚੀ ਪਹਿਲੀ ਜਮਾਤ ਦੀ ਵਿਦਿਆਰਥਣ ਸੀ ਅਤੇ ਉਸ ਦੀ ਉਮਰ ਛੇ ਤੋਂ ਸੱਤ ਸਾਲ ਸੀ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button