ਹੁਣ ਭਿਖਾਰੀਆਂ ਨੂੰ ਭੀਖ ਦੇਣ ਵਾਲਿਆਂ ਖ਼ਿਲਾਫ਼ ਦਰਜ ਹੋਵੇਗੀ FIR, 1 ਜਨਵਰੀ ਤੋਂ ਨਵੇਂ ਨਿਯਮ ਲਾਗੂ

Indore Beggar Rule: ਮੱਧ ਪ੍ਰਦੇਸ਼ ਦੇ ਇੰਦੌਰ ਵਿਚ ਭਿਖਾਰੀਆਂ ਨੂੰ ਭੀਖ ਦੇਣਾ ਮਹਿੰਗਾ ਪੈ ਸਕਦਾ ਹੈ। ਭੀਖ ਦੇਣ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾ ਸਕਦੀ ਹੈ। ਇਹ ਨਵਾਂ ਨਿਯਮ 1 ਜਨਵਰੀ ਤੋਂ ਲਾਗੂ ਹੋਵੇਗਾ। ਇੰਦੌਰ ਪੁਲਿਸ ਨੇ ਸ਼ਹਿਰ ਨੂੰ ਭਿਖਾਰੀਆਂ ਤੋਂ ਮੁਕਤ ਕਰਨ ਲਈ ਇਹ ਨਿਯਮ ਬਣਾਏ ਹਨ। ਇਸ ਤਹਿਤ ਇੰਦੌਰ ‘ਚ ਭੀਖ ਮੰਗਣ ‘ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਪੁਲਿਸ ਵੱਲੋਂ ਫਿਲਹਾਲ ਇਸ ਸਬੰਧੀ ਸ਼ਹਿਰ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜੋ ਦਸੰਬਰ ਦੇ ਅੰਤ ਤੱਕ ਜਾਰੀ ਰਹੇਗੀ।
ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਜੇਕਰ ਕੋਈ ਵਿਅਕਤੀ 1 ਜਨਵਰੀ ਤੋਂ ਬਾਅਦ ਭੀਖ ਦਿੰਦਾ ਪਾਇਆ ਗਿਆ ਤਾਂ ਉਸ ਵਿਰੁੱਧ ਵੀ ਐਫਆਈਆਰ ਦਰਜ ਕੀਤੀ ਜਾਵੇਗੀ। ਜ਼ਿਲ੍ਹਾ ਕੁਲੈਕਟਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਪ੍ਰਸ਼ਾਸਨ ਨੇ ਇੱਕ ਅਜਿਹੇ ਗਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਲੋਕਾਂ ਨੂੰ ਭੀਖ ਮੰਗਣ ਲਈ ਮਜਬੂਰ ਕਰਦਾ ਹੈ।
ਦੱਸਣਯੋਗ ਹੈ ਕਿ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੇਸ਼ ਦੇ 10 ਸ਼ਹਿਰਾਂ ਨੂੰ ਭਿਖਾਰੀਆਂ ਤੋਂ ਮੁਕਤ ਕਰਨ ਲਈ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਹੈ। ਇਨ੍ਹਾਂ ਸ਼ਹਿਰਾਂ ਦੀ ਸੂਚੀ ਵਿੱਚ ਇੰਦੌਰ ਦਾ ਨਾਂ ਵੀ ਸ਼ਾਮਲ ਹੈ। ਇਸ ਤੋਂ ਬਾਅਦ ਇੰਦੌਰ ਜ਼ਿਲ੍ਹਾ ਪ੍ਰਸ਼ਾਸਨ ਇਸ ਹੁਕਮ ਨੂੰ ਲਾਗੂ ਕਰਨ ਲਈ ਸਖ਼ਤ ਮਿਹਨਤ ਕਰ ਰਿਹਾ ਹੈ। ਇਸੇ ਲੜੀ ਵਿੱਚ ਇੰਦੌਰ ਪੁਲਿਸ ਨੇ ਹਾਲ ਹੀ ਵਿੱਚ ਸ਼ਹਿਰ ਨੂੰ ਭਿਖਾਰੀਆਂ ਤੋਂ ਮੁਕਤ ਬਣਾਉਣ ਲਈ ਇੱਕ ਟੀਮ ਬਣਾਈ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਭੀਖ ਦੇਣ ਵਾਲਿਆਂ ਖ਼ਿਲਾਫ਼ ਪਹਿਲੀ ਜਨਵਰੀ 2025 ਤੋਂ ਐੱਫਆਈਆਰ ਦਰਜ ਕਰਨ ਦਾ ਫ਼ੈਸਲਾ ਕੀਤਾ ਹੈ। ਜ਼ਿਲ੍ਹਾ ਕੁਲੈਕਟਰ ਅਸ਼ੀਸ਼ ਸਿੰੰਘ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਪਹਿਲਾਂ ਹੀ ਸ਼ਹਿਰ ਵਿੱਚ ਭੀਖ ਮੰਗਣ ’ਤੇ ਪਾਬੰਦੀ ਲਾਉਣ ਸਬੰਧੀ ਹੁਕਮ ਜਾਰੀ ਕੀਤਾ ਹੈ।
ਉਨ੍ਹਾਂ ਕਿਹਾ, ‘ਮੈਂ ਸਾਰੇ ਵਸਨੀਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਲੋਕਾਂ ਨੂੰ ਭੀਖ ਦੇ ਕੇ ਪਾਪ ’ਚ ਭਾਗੀਦਾਰ ਨਾ ਬਣਨ।’ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪਿਛਲੇ ਕੁਝ ਮਹੀਨਿਆਂ ’ਚ ਅਜਿਹੇ ਗਰੋਹਾਂ ਦਾ ਪਰਦਾਫਾਸ਼ ਕੀਤਾ ਗਿਆ ਹੈ ਜੋ ਲੋਕਾਂ ਤੋਂ ਭੀਖ ਮੰਗਵਾਉਣ ਦਾ ਕੰਮ ਕਰਦੇ ਸਨ ਜਦਕਿ ਭੀਖ ਮੰਗਣ ਵਾਲੇ ਕਈ ਵਿਅਕਤੀਆਂ ਦਾ ਪੁਨਰਵਾਸ ਵੀ ਕੀਤਾ ਜਾ ਚੁੱਕਾ ਹੈ। ਦੱਸਣਯੋਗ ਹੈ ਕਿ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਨੇ ਮੁਲਕ ਦੇ 10 ਸ਼ਹਿਰਾਂ ਨੂੰ ਭਿਖਾਰੀ ਮੁਕਤ ਕਰਨ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਹੈ, ਜਿਸ ’ਚ ਇੰਦੌਰ ਵੀ ਸ਼ਾਮਲ ਹੈ।