International

ਕੈਨੇਡਾ ਦਾ ਅਮਰੀਕਾ ਵਿਚ ਹੋਵੇਗਾ ਰਲੇਵਾਂ!, ਟਰੰਪ ਵੱਲੋਂ 51ਵਾਂ ਸੂਬਾ ਬਣਾਉਣ ਦੀ ਪੇਸ਼ਕਸ਼


ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫ਼ੇ ਮਗਰੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਆਪਣੀ ਪੇਸ਼ਕਸ਼ (canada join usa) ਦੁਹਰਾਈ ਹੈ। ਟਰੰਪ ਨੇ ਪਿਛਲੇ ਸਾਲ 5 ਨਵੰਬਰ ਨੂੰ ਰਾਸ਼ਟਰਪਤੀ ਦੀ ਚੋਣ ਜਿੱਤਣ ਮਗਰੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਕੀਤੀ ਸੀ ਜਿਸ ਮਗਰੋਂ ਟਰੰਪ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਲਗਾਤਾਰ ਇੱਛਾ ਜਤਾਉਂਦੇ ਰਹੇ ਹਨ।

ਇਸ਼ਤਿਹਾਰਬਾਜ਼ੀ

ਟਰੰਪ ਕਈ ਵਾਰ ਆਪਣੀ ਸੋਸ਼ਲ ਮੀਡੀਆ ਪੋਸਟ ਵਿਚ ਵੀ ਇਸ ਪੇਸ਼ਕਸ਼ ਦਾ ਜ਼ਿਕਰ ਕਰ ਚੁੱਕੇ ਹਨ। ਟਰੰਪ ਦੇ ਪਿਛਲੇ ਕਾਰਜਕਾਲ ਦੌਰਾਨ ਵੀ ਉਨ੍ਹਾਂ ਦੇ ਟਰੂਡੋ ਨਾਲ ਸਬੰਧ ਕੋਈ ਬਹੁਤੇ ਚੰਗੇ ਨਹੀਂ ਰਹੇ ਸਨ। ਉਧਰ ਕੈਨੇਡਾ ਨੇ ਟਰੰਪ ਦੀ ਇਸ ਤਜਵੀਜ਼ ’ਤੇ ਕੋਈ ਤਵੱਜੋ ਨਹੀਂ ਦਿੱਤੀ ਹੈ।

ਜਸਟਿਨ ਟਰੂਡੋ ਦੇ ਅਸਤੀਫੇ ਤੋਂ ਥੋੜ੍ਹੀ ਦੇਰ ਬਾਅਦ ਟਰੰਪ ਨੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੇ ਆਪਣੇ ਪ੍ਰਸਤਾਵ ਨੂੰ ਇੱਕ ਵਾਰ ਫਿਰ ਦੁਹਰਾਇਆ। ਜਸਟਿਨ ਟਰੂਡੋ ਨੇ ਆਪਣੀ ਲੀਡਰਸ਼ਿਪ ਪ੍ਰਤੀ ਵਧਦੀ ਅਸੰਤੁਸ਼ਟੀ ਦੇ ਮੱਦੇਨਜ਼ਰ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਕੈਨੇਡਾ ਵਿਚ ਇਸ ਸਾਲ ਆਮ ਚੋਣਾਂ ਹੋਣੀਆਂ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਉਦੋਂ ਤੱਕ ਪ੍ਰਧਾਨ ਬਣੇ ਰਹਿਣਗੇ ਜਦੋਂ ਤੱਕ ਪਾਰਟੀ ਕੋਈ ਨਵਾਂ ਆਗੂ ਨਹੀਂ ਚੁਣਦੀ।

ਇਸ਼ਤਿਹਾਰਬਾਜ਼ੀ

ਟਰੰਪ ਨੇ ਸੋਸ਼ਲ ਮੀਡੀਆ ਮੰਚ ‘ਟਰੁਥ ਸੋਸ਼ਲ’ ਉਤੇ ਇਕ ਪੋਸਟ ਵਿਚ ਕਿਹਾ, ‘‘ਕੈਨੇਡਾ ਵਿਚ ਬਹੁਤ ਸਾਰੇ ਲੋਕ ਆਪਣੇ ਦੇਸ਼ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੇ ਇੱਛੁਕ ਹਨ। ਅਮਰੀਕਾ ਵੱਡੇ ਵਪਾਰਕ ਘਾਟੇ ਤੇ ਸਬਸਿਡੀ ਨੂੰ ਸਹਿਣ ਨਹੀਂ ਕਰ ਸਕਦਾ, ਜਿਸ ਦੀ ਕੈਨੇਡਾ (canada join usa) ਨੂੰ ਆਪਣਾ ਵੱਕਾਰ ਬਚਾ ਕੇ ਰੱਖਣ ਲਈ ਲੋੜ ਹੈ। ਜਸਟਿਨ ਟਰੂਡੋ ਨੂੰ ਇਹ ਪਤਾ ਸੀ ਤੇ ਉਨ੍ਹਾਂ ਅਸਤੀਫ਼ਾ ਦੇ ਦਿੱਤਾ।’’ ਟਰੰਪ ਨੇ ਕਿਹਾ, ‘‘ਜੇ ਕੈਨੇਡਾ ਅਮਰੀਕਾ ਦਾ ਹਿੱਸਾ ਬਣ ਜਾਂਦਾ ਹੈ ਤਾਂ ਨਾ ਕੋਈ ਟੈਕਸ ਹੋਵੇਗਾ। ਟੈਕਸ ਬਹੁਤ ਘੱਟ ਹੋ ਜਾਣਗੇ ਤੇ ਉਹ ਰੂਸੀ ਤੇ ਚੀਨੀ ਜਹਾਜ਼ਾਂ ਦੇ ਖਤਰੇ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਰਹਿਣਗੇ, ਜੋ ਲਗਾਤਾਰ ਉਨ੍ਹਾਂ ਨੂੰ ਘੇਰੀ ਰੱਖਦੇ ਹਨ। ਨਾਲ ਮਿਲ ਕੇ ਇਹ ਕਿੰਨਾ ਮਹਾਨ ਦੇਸ਼ ਬਣੇਗਾ।’’

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button