Deported Indians: ਵੇਖੋ ਡਿਪੋਰਟ ਹੋਕੇ ਆਏ ਪੰਜਾਬੀਆਂ ਦੀ ਪਹਿਲੀਆਂ ਤਸਵੀਰਾਂ LIVE

ਅਮਰੀਕਾ ਵਿੱਚ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀ ਪਰਵਾਸੀਆਂ ਨੂੰ ਲੈ ਕੇ ਅਮਰੀਕੀ ਫੌਜ ਦਾ ਹਵਾਈ ਜਹਾਜ਼ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਤੇ ਪਹੁੰਚ ਚੁੱਕਿਆ ਹੈ। ਜਿਸ ਰਾਹੀਂ ਲਗਭਗ 200 ਤੋਂ ਵੱਧ ਭਾਰਤੀ ਇਥੇ ਪਹੁੰਚ ਗਏ ਹਨ। ਇਨ੍ਹਾਂ ਵਿਚ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਦੇ ਅਜਿਹੇ ਭਾਰਤੀ ਸ਼ਾਮਿਲ ਹਨ ਜੋ ਅਮਰੀਕਾ ਵਿੱਚ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ ਸਨ ਜਾਂ ਉੱਥੇ ਗੈਰ ਕਾਨੂੰਨੀ ਢੰਗ ਨਾਲ ਪੁੱਜੇ ਸਨ ਅਤੇ ਉਨ੍ਹਾਂ ਕੋਲ ਲੋੜੀਦੇ ਦਸਤਾਵੇਜ਼ ਨਹੀਂ ਸਨ।
ਵਾਪਸ ਆਏ 205 ਭਾਰਤੀਆਂ ਵਿਚੋਂ 104 ਦੀ ਲਿਸਟ ਪਹਿਲਾਂ ਹੀ ਸਾਹਮਣੇ ਆ ਗਈ ਸੀ। ਲਿਸਟ ਮੁਤਾਬਕ 104 ਭਾਰਤੀਆਂ ਵਿਚੋਂ 30 ਪੰਜਾਬ ਦੇ, 2 ਚੰਡੀਗੜ੍ਹ ਦੇ, 33 ਹਰਿਆਣਾ ਦੇ, 33 ਗੁਜਰਾਤ ਦੇ, 3 ਮਹਾਰਾਸ਼ਟਰ ਦੇ, 3 ਉੱਤਰਪ੍ਰਦੇਸ਼ ਦੇ ਰਹਿਣ ਵਾਲੇ ਹਨ। ਇਨ੍ਹਾਂ ਵਿਚੋਂ 13 ਨਾਬਾਲਗ ਵੀ ਸ਼ਾਮਲ ਹਨ।
ਦੱਸ ਦਈਏ ਕਿ ਡੋਨਾਲਡ ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਭਜਾਉਣ ਦੇ ਮੁੱਦੇ ‘ਤੇ ਰਾਸ਼ਟਰਪਤੀ ਚੋਣ ਲੜੀ ਸੀ
ਇਨ੍ਹਾਂ ਦੀ ਆਮਦ ਨੂੰ ਲੈ ਕੇ ਇੱਥੇ ਪ੍ਰਸ਼ਾਸਨ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਗਏ ਸਨ। ਇਮੀਗ੍ਰੇਸ਼ਨ ਵਿਭਾਗ ,ਖੁਫੀਆ ਤੰਤਰ ਵਿਭਾਗ ,ਹਵਾਈ ਅੱਡਾ ਪ੍ਰਬੰਧਕ ਪੁਲੀਸ ਪ੍ਰਸ਼ਾਸਨ ਅੱਜ ਸਾਰੇ ਹੀ ਸਰਗਰਮ ਹਨ। ਜਾਣਕਾਰੀ ਮੁਤਾਬਕ ਅਮਰੀਕੀ ਹਵਾਈ ਜਹਾਜ਼ ਦੇ ਇੱਥੇ ਪਹੁੰਚੇ ਭਾਰਤੀਆਂ ਦੇ ਦਸਤਾਵੇਜ਼ਾਂ ਦੀ ਜਾਂਚ ਹੋਵੇਗੀ, ਸ਼ਨਾਖਤ ਦੀ ਜਾਂਚ ਹੋਵੇਗੀ ਅਤੇ ਇਨ੍ਹਾਂ ਵਿੱਚੋਂ ਅਪਰਾਧਕ ਪਿਛੋਕੜ ਵਾਲੇ ਵਿਅਕਤੀ ਦੀ ਵੀ ਸ਼ਨਾਖਤ ਕੀਤੀ ਜਾਵੇਗੀ। ਇਮੀਗ੍ਰੇਸ਼ਨ ਵਿਭਾਗ ਵੱਲੋਂ ਆਪਣੀ ਦਸਤਾਵੇਜ਼ੀ ਕਾਰਵਾਈ ਮੁਕੰਮਲ ਕਰਨ ਤੋਂ ਬਾਅਦ ਇਨ੍ਹਾਂ ਨੂੰ ਅਗਲੇਰੀ ਕਾਰਵਾਈ ਵਾਸਤੇ ਸਥਾਨਕ ਪੁਲੀਸ ਪ੍ਰਸ਼ਾਸਨ ਕੋਲ ਸੌਂਪਿਆ ਜਾਵੇਗਾ ਅਤੇ ਪੁਲੀਸ ਵੱਲੋਂ ਇਨ੍ਹਾਂ ਦੀ ਜਾਂਚ ਸਬੰਧੀ ਕਾਰਜ ਨੂੰ ਮੁਕੰਮਲ ਕਰਨ ਤੋਂ ਬਾਅਦ ਵੱਖ-ਵੱਖ ਸੂਬਿਆਂ ਲਈ ਭੇਜਿਆ ਜਾਵੇਗਾ।