ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਲਈ ਲਿਆਂਦਾ ਨਵਾਂ ਨਿਯਮ, ਤੁਰਤ ਕਰਨਾ ਪਵੇਗਾ ਇਹ ਕੰਮ…

ਅਮਰੀਕਾ ਵਿਚ ਟਰੰਪ ਪ੍ਰਸ਼ਾਸਨ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਲਗਾਤਾਰ ਸਖਤ ਰੁਖ ਅਪਣਾ ਰਿਹਾ ਹੈ। ਉਹ ਹੁਣ ਉਨ੍ਹਾਂ ਸਾਰੇ ਲੋਕਾਂ ਲਈ ਇੱਕ ਰਜਿਸਟਰੀ ਦਫ਼ਤਰ ਬਣਾਉਣ ਜਾ ਰਹੇ ਹਨ, ਜੋ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਰਹਿ ਰਹੇ ਹਨ।
ਅਜਿਹੇ ਹਰ ਵਿਅਕਤੀ ਨੂੰ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ। ਉਨ੍ਹਾਂ ਨੂੰ ਆਪਣੇ ਫਿੰਗਰਪ੍ਰਿੰਟ ਅਤੇ ਪਤਾ ਦੇਣਾ ਹੋਵੇਗਾ। ਅਜਿਹਾ ਕਰਨ ਵਿੱਚ ਅਸਫਲ ਰਹਿਣ ਦੇ ਨਤੀਜੇ ਵਜੋਂ ਜੁਰਮਾਨੇ ਜਾਂ ਮੁਕੱਦਮੇ ਹੋ ਸਕਦੇ ਹਨ। ਇਹ ਐਲਾਨ ਅਜਿਹੇ ਸਮੇਂ ਵਿਚ ਕੀਤਾ ਗਿਆ ਹੈ ਜਦੋਂ ਦੇਸ਼ ‘ਚੋਂ ਵੱਡੀ ਗਿਣਤੀ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਡਿਪਾਰਟਮੈਂਟ ਆਫ ਹੋਮਲੈਂਡ ਸਕਿਓਰਿਟੀ ਦੇ ਬਿਆਨ ਮੁਤਾਬਕ ਰਜਿਸਟ੍ਰੇਸ਼ਨ ਦੀ ਇਹ ਪ੍ਰਕਿਰਿਆ 14 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਲੋਕਾਂ ‘ਤੇ ਲਾਗੂ ਹੋਵੇਗੀ। ਰਜਿਸਟਰ ਨਾ ਕਰਨਾ ਜੁਰਮ ਹੋਵੇਗਾ ਅਤੇ ਇਸ ਦੇ ਨਤੀਜੇ ਵਜੋਂ ਜੁਰਮਾਨਾ ਜਾਂ ਜੇਲ੍ਹ ਹੋ ਸਕਦੀ ਹੈ। ਜਦੋਂ ਕਿ ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ ਦੀ ਵੈੱਬਸਾਈਟ ‘ਤੇ ਕਿਹਾ ਗਿਆ ਸੀ ਕਿ ਉਹ ਜਲਦੀ ਹੀ ਰਜਿਸਟ੍ਰੇਸ਼ਨ ਲਈ ਫਾਰਮ ਤਿਆਰ ਕਰੇਗੀ।
ਦਰਅਸਲ, ਟਰੰਪ ਪ੍ਰਸ਼ਾਸਨ ਨੇ ਅਮਰੀਕਾ ਵਿਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਦੀ ਰਜਿਸਟਰੇਸ਼ਨ ਲਈ ਪ੍ਰਕਿਰਿਆ ਸ਼ੁਰੂ ਕੀਤੀ ਹੈ। ਅਮਰੀਕੀ ਇਮੀਗਰੇਸ਼ਨ ਅਧਿਕਾਰੀਆਂ ਨੇ ਕਿਹਾ ਕਿ ਜਿਹੜੇ ਲੋਕ ਖੁਦ ਅੱਗੇ ਨਹੀਂ ਆਉਣਗੇ, ਉਨ੍ਹਾਂ ਨੂੰ ਜੁਰਮਾਨਾ ਜਾਂ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਹੋਮਲੈਂਡ ਸਕਿਊਰਿਟੀ ਵਿਭਾਗ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਅਮਰੀਕਾ ਵਿਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿਣ ਵਾਲੇ ਹਰੇਕ ਵਿਅਕਤੀ ਨੂੰ ਰਜਿਸਟਰੇਸ਼ਨ ਕਰਵਾ ਕੇ ਫਿੰਗਰਪ੍ਰਿੰਟ ਅਤੇ ਆਪਣਾ ਪਤਾ ਦੇਣਾ ਹੋਵੇਗਾ। ਉਨ੍ਹਾਂ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਜਾਇਜ਼ ਠਹਿਰਾਉਂਦਿਆਂ ਗੁੰਝਲਦਾਰ ਇਮੀਗਰੇਸ਼ਨ ਅਤੇ ਕੌਮੀਅਤ ਐਕਟ ਦੀ ਇਕ ਧਾਰਾ ਦਾ ਹਵਾਲਾ ਦਿੱਤਾ ਜੋ 14 ਸਾਲ ਅਤੇ ਉਸ ਤੋਂ ਵੱਧ ਉਮਰ ਦੇ ਕਿਸੇ ਵੀ ਵਿਅਕਤੀ ਉਤੇ ਲਾਗੂ ਹੋਵੇਗੀ।
ਇਹ ਐਲਾਨ ਅਜਿਹੇ ਸਮੇਂ ਹੋਇਆ ਹੈ, ਜਦੋਂ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਵੱਡੇ ਪੱਧਰ ਉਤੇ ਅਮਰੀਕਾ ਵਿਚੋਂ ਕੱਢਿਆ ਜਾ ਰਿਹਾ ਹੈ। ਬਿਆਨ ਵਿਚ ਕਿਹਾ ਗਿਆ ਕਿ ਕਿਸੇ ਵਿਦੇਸ਼ੀ ਵੱਲੋਂ ਰਜਿਸਟਰੇਸ਼ਨ ਨਾ ਕਰਾਉਣਾ ਜੁਰਮ ਹੋਵੇਗਾ ਜਿਸ ਦੇ ਨਤੀਜੇ ਵਜੋਂ ਜੁਰਮਾਨਾ, ਜੇਲ੍ਹ ਜਾਂ ਦੋਵੇਂ ਹੀ ਹੋ ਸਕਦੇ ਹਨ। ਕਈ ਦਹਾਕਿਆਂ ਤੱਕ ਇਸ ਕਾਨੂੰਨ ਨੂੰ ਅਣਗੌਲਿਆ ਕੀਤਾ ਗਿਆ, ਪਰ ਹੁਣ ਇੰਜ ਨਹੀਂ ਹੋਵੇਗਾ। ਅਮਰੀਕੀ ਨਾਗਰਿਕਤਾ ਤੇ ਇਮੀਗਰੇਸ਼ਨ ਸੇਵਾ ਨੇ ਆਪਣੀ ਵੈੱਬਸਾਈਟ ਉਤੇ ਕਿਹਾ ਕਿ ਉਹ ਛੇਤੀ ਹੀ ਰਜਿਸਟਰੇਸ਼ਨ ਲਈ ਫਾਰਮ ਅਤੇ ਪ੍ਰਕਿਰਿਆ ਤਿਆਰ ਕਰਨਗੇ। ਇਹ ਤੁਰਤ ਸਪੱਸ਼ਟ ਨਹੀਂ ਹੋ ਸਕਿਆ ਕਿ ਮੁਲਕ ’ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਕਿੰਨੇ ਕੁ ਵਿਅਕਤੀ ਆਪਣੀ ਇੱਛਾ ਨਾਲ ਅੱਗੇ ਆਉਣਗੇ।