On April 6, a ban was imposed on the gathering of people within 100 meters of examination centers js – News18 ਪੰਜਾਬੀ

ਜਤਿੰਦਰ ਮੋਹਨ, ਗੁਰਦਾਸਪੁਰ
ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਮਿਤੀ 6 ਅਪ੍ਰੈਲ 2025 ਨੂੰ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਕੂਲ ਆਫ਼ ਐਮੀਂਨੇਸ਼ਨ ਅਤੇ ਮੈਰੀਟੋਰੀਅਸ ਸਕੂਲਾਂ ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ ਲਈ ਤਹਿਸੀਲ ਪੱਧਰ ‘ਤੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲ਼ੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ, ਪਰ ਇਹ ਹੁਕਮ ਉਨ੍ਹਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗਾ ਜੋ ਇਨ੍ਹਾਂ ਪ੍ਰੀਖਿਆਵਾਂ ਵਿਚ ਡਿਊਟੀ ‘ਤੇ ਹੋਣਗੇ। ਇਹ ਹੁਕਮ ਇੱਕਤਰਫ਼ਾ ਪਾਸ ਕੀਤਾ ਗਿਆ ਹੈ ਅਤੇ ਸਮੂਹ ਸਧਾਰਨ ਜਨਤਾ ਨੂੰ ਸੰਬੋਧਨ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਸਕੂਲ ਆਫ਼ ਐਮੀਂਨੇਸ਼ਨ ਤੇ ਮੈਰੀਟੋਰੀਅਸ ਸਕੂਲਾਂ ਵਿਚ ਅਕਾਦਮਿਕ ਸੈਸ਼ਨ 2025-26 ਲਈ ਜਮਾਤ 11ਵੀਂ ਵਿਚ ਦਾਖ਼ਲੇ ਦੀ ਪ੍ਰਵੇਸ਼ ਪ੍ਰੀਖਿਆ ਮਿਤੀ 6 ਅਪ੍ਰੈਲ 2025 ਦਿਨ ਐਤਵਾਰ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ:-1 ਕਰੋੜ ਦੀ ਲਾਗਤ ਨਾਲ ਬਣੇਗੀ ਮੰਦਿਰ ਨੂੰ ਜਾਂਦੀ ਇਹ ਸੜਕ, ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ
ਇਸ ਲਈ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫ਼ਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਇਹਨਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲ਼ੇ-ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕੀਤੀ ਗਈ ਹੈ ਤਾਂ ਕਿ ਅਜਿਹੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।