‘ਪੁਲਸ ਅਧਿਕਾਰੀ ਨੇ ਗੈਂਗਸਟਰ ਤੋਂ ਪੈਸੇ ਲਏ?’, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ DGP ਨੂੰ ਕੀਤਾ ਤਲਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਇੱਕ ਪੁਲਸ ਅਧਿਕਾਰੀ ਵੱਲੋਂ ਇੱਕ ਗੈਂਗਸਟਰ ਤੋਂ ਪੈਸੇ ਲੈਣ ਦੀ ਗੱਲ ਕੀਤੀ ਅਤੇ ਇਸ ਸਬੰਧੀ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਸੋਮਵਾਰ ਨੂੰ ਸੈਸ਼ਨ ‘ਚ ਇਹ ਮੰਗ ਕਰਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੰਗਲਵਾਰ ਤੱਕ ਰਿਪੋਰਟ ਪੇਸ਼ ਕੀਤੀ ਜਾਵੇ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਆਮ ਆਦਮੀ ਪਾਰਟੀ (ਆਪ) ਦੇ ਦੋ ਵਾਰ ਵਿਧਾਇਕ ਅਤੇ ਮੌਜੂਦਾ ਵਿਧਾਨਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਇਹ ਗੱਲ ਕਹੀ।
ਪੰਜਾਬ ਵਿਧਾਨ ਸਭਾ ਨੇ ਅੱਜ ਡੀਜੀਪੀ ਪੰਜਾਬ ਤੋਂ ਕੋਟਕਪੂਰਾ ਵਿੱਚ ਇੱਕ ਏਐਸਆਈ ਰੈਂਕ ਦੇ ਪੁਲਸ ਅਧਿਕਾਰੀ ਖ਼ਿਲਾਫ਼ ਦਰਜ ਹੋਏ ਕੇਸ ਬਾਰੇ ਰਿਪੋਰਟ ਮੰਗੀ ਹੈ। ਇਸ ਵਿੱਚ ਅਧਿਕਾਰੀ ਨੇ ਗੈਂਗਸਟਰ ਤੋਂ ਪੈਸੇ ਲਏ। ਇਸ ਸਬੰਧੀ ਮਾਮਲਾ ਵੀ ਦਰਜ ਕੀਤਾ ਗਿਆ ਹੈ।
ਕੋਟਕਪੂਰਾ ਵਿਧਾਨ ਸਭਾ ਹਲਕਾ ਤੋਂ ‘ਆਪ’ ਵਿਧਾਇਕ ਸੰਧਵਾਂ ਨੇ ਕਿਹਾ ਕਿ ਏਐਸਆਈ ਨੇ ਕਥਿਤ ਤੌਰ ‘ਤੇ ਬੈਂਕ ਟਰਾਂਸਫਰ ਰਾਹੀਂ ਇੱਕ ਗੈਂਗਸਟਰ ਤੋਂ ਪੈਸੇ ਲਏ ਹਨ। ਸੰਧਵਾਂ ਨੇ ਦੱਸਿਆ ਕਿ ਗੈਂਗਸਟਰ ਦੇ ਬਿਆਨਾਂ ‘ਤੇ ਏ.ਐਸ.ਆਈ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਵੀ ਬੇਨਕਾਬ ਕੀਤਾ ਜਾਵੇ।
‘ਮਾਫੀਆ ਸਰਕਾਰਾਂ ਚਲਾ ਰਹੀਆਂ ਹਨ…’
ਦਿਲਚਸਪ ਗੱਲ ਇਹ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਇਹ ਮੁੱਦਾ ਉਠਾਇਆ ਅਤੇ ਸਦਨ ਵਿੱਚ ਮੌਜੂਦ ਸਾਬਕਾ ਆਈਜੀ ਅਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਤੋਂ ਸਲਾਹ ਲਈ। ਉਨ੍ਹਾਂ ਪੁੱਛਿਆ ਕਿ ਅਜਿਹੇ ਮਾਮਲਿਆਂ ‘ਚ ਕੀ ਸਜ਼ਾ ਦਿੱਤੀ ਜਾ ਸਕਦੀ ਹੈ ਅਤੇ ਕੀ ਇਸ ‘ਤੇ ਉਨ੍ਹਾਂ ਦੀ ਰਾਇ ਮੰਗੀ ਜਾਣੀ ਚਾਹੀਦੀ ਹੈ। ਉਦੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਅਜਿਹੀਆਂ ਕਾਲੀਆਂ ਭੇਡਾਂ ਹਰ ਵਿਭਾਗ ਵਿੱਚ ਸ਼ਾਮਲ ਹੁੰਦੀਆਂ ਹਨ। ਉਨ੍ਹਾਂ ਸਪਸ਼ਟ ਕਿਹਾ ਕਿ ਸਰਕਾਰਾਂ ਮਾਫ਼ੀਆ ਵੱਲੋਂ ਹੀ ਚਲਾਈਆਂ ਜਾ ਰਹੀਆਂ ਹਨ।
ਇੰਡੀਅਨ ਐਕਸਪ੍ਰੈਸ ਦੇ ਅਨੁਸਾਰ ਸੰਧਵਾਂ ਨੇ ਕਿਹਾ, ਮੈਂ ਡੀਜੀਪੀ ਨੂੰ ਮੰਗਲਵਾਰ ਨੂੰ ਖੁਦ ਮੇਰੇ ਦਫਤਰ ਆਉਣ ਅਤੇ ਮਾਮਲੇ ਦੀ ਰਿਪੋਰਟ ਦੇਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਤਿੰਨ ਰੋਜ਼ਾ ਸੈਸ਼ਨ ਦੇ ਪਹਿਲੇ ਦਿਨ ਸਿਫ਼ਰ ਕਾਲ ਦੌਰਾਨ ਉਨ੍ਹਾਂ ਏਐਸਆਈ ਖ਼ਿਲਾਫ਼ ਦਰਜ ਐਫਆਈਆਰ ਦਾ ਜ਼ਿਕਰ ਕਰਦਿਆਂ ਇਸ ਮਾਮਲੇ ਵਿੱਚ ਡੀਜੀਪੀ ਤੋਂ ਰਿਪੋਰਟ ਮੰਗਣ ਲਈ ਸਦਨ ਤੋਂ ਇਜਾਜ਼ਤ ਮੰਗੀ ਸੀ।
- First Published :