Opposition to Bharat Mala project Farmers jammed the highway due to less compensation hdb – News18 ਪੰਜਾਬੀ

ਤਰਨਤਾਰਨ ਵਿਖੇ ਕਿਸਾਨਾਂ ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਤਹਿਤ ਬਣ ਰਹੀਆਂ ਸੜਕਾਂ ਲਈ ਜ਼ਮੀਨਾਂ ਦਾ ਇਕਸਾਰ ਰੇਟ ਦੇਣ, ਕਿਸਾਨਾਂ ਦੀਆਂ ਜ਼ਮੀਨਾਂ ਤੇ ਬਿਨਾਂ ਮੁਆਵਜ਼ਾ ਦਿੱਤੇ ਜ਼ਬਰੀ ਕਬਜ਼ਾ ਨਾ ਕਰਨ।
ਇਹ ਵੀ ਪੜ੍ਹੋ:
ਵਿਰੋਧੀ ਐਂਵੇ ਬਾਹਰ ਆਉਣਗੇ ਜਿਵੇਂ ਭ੍ਰਿੰਡਾਂ ਲੜੀਆਂ ਹੋਣ… ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਬੋਲੇ ਜੌੜੇਮਾਜਰਾ
ਪਿੱਛਲੇ ਦਿਨੀ ਜ਼ਿਲੇ ਦੇ ਪਿੰਡ ਰੱਖ ਸ਼ੇਖ ਫੱਤਾ ਵਿਖੇ ਪ੍ਰਸ਼ਾਸਨ ਵੱਲੋਂ ਜ਼ਮੀਨ ਤੇ ਕਬਜ਼ਾ ਕਰਨ ਸਮੇਂ ਕਿਸਾਨ ਦੀ ਨਸ਼ਟ ਹੋਈ ਤਿੰਨ ਏਕੜ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨ ਆਗੂ ਨੇ ਕਿਹਾ ਸਰਕਾਰ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਲਈ ਅਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਕਿਸਾਨਾਂ ਨੂੰ ਇਕਸਾਰ ਰੇਟ ਨਹੀਂ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਕਿਸਾਨ ਆਗੂ ਹਰਪ੍ਰੀਤ ਸਿੰਘ ਸਿੱਧਵਾਂ ਨੇ ਕਿਹਾ ਕਿ ਸਰਕਾਰ 2013 ਐਕਟ ਰੱਦ ਕਰਕੇ ਕਿਸਾਨਾਂ ਨੂੰ ਇਕ ਸਾਰ ਜ਼ਮੀਨਾਂ ਦਾ ਰੇਟ ਦੇਣ ਦਾ ਐਕਟ ਪਾਸ ਕੀਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਜ਼ਮੀਨਾਂ ਕਿਸਾਨ ਦੀ ਸਹਿਮਤੀ ਨਾਲ ਅਕਵਾਇਰ ਕੀਤੀਆਂ ਜਾਣ। ਇਸ ਤੋਂ ਇਲਾਵਾ ਪਿੱਛਲੇ ਦਿਨੀ ਜ਼ਿਲੇ ਦੇ ਪਿੰਡ ਰੱਖ ਸੇਖ ਫੱਤਾ ਵਿਖੇ ਜ਼ਮੀਨ ਤੇ ਜ਼ਬਰੀ ਕਬਜ਼ਾ ਕਰਦਿਆਂ ਕਿਸਾਨ ਦੀ ਨਸ਼ਟ ਹੋਈ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :