ਸਰਕਾਰੀ ਟੀਚਰ ਦੇ ਘਰ ਵੜ ਕੇ ਬਦਮਾਸ਼ਾਂ ਨੇ ਪੂਰੇ ਪਰਿਵਾਰ ਨੂੰ ਮਾਰ ਦਿੱਤੀ ਗੋਲੀ…ਅਧਿਆਪਕ, ਪਤਨੀ ਤੇ ਦੋ ਬੱਚਿਆਂ ਦੀ ਮੌਤ

ਯੂਪੀ ਦੇ ਅਮੇਠੀ ਜ਼ਿਲ੍ਹੇ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ, ਦਰਅਸਲ ਇੱਥੇ ਬਦਮਾਸ਼ਾਂ ਨੇ ਘਰ ਵਿੱਚ ਦਾਖਲ ਹੋ ਕੇ ਅਧਿਆਪਕ ਸੁਨੀਲ ਕੁਮਾਰ ਅਤੇ ਉਸਦੇ ਪੂਰੇ ਪਰਿਵਾਰ ਨੂੰ ਗੋਲੀ ਮਾਰ ਦਿੱਤੀ। ਅਧਿਆਪਕ, ਉਸ ਦੀ ਪਤਨੀ ਅਤੇ ਉਨ੍ਹਾਂ ਦੇ ਦੋਵੇਂ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮੌਕੇ ‘ਤੇ ਸਥਾਨਕ ਪੁਲਿਸ ਤੋਂ ਇਲਾਵਾ ਕਈ ਥਾਣਿਆਂ ਦੇ ਬਲ ਮੌਜੂਦ
ਪ੍ਰਾਪਤ ਜਾਣਕਾਰੀ ਅਨੁਸਾਰ ਐਸਪੀ ਅਨੂਪ ਸਿੰਘ ਮੌਕੇ ’ਤੇ ਪਹੁੰਚ ਗਏ ਹਨ। ਕੁਝ ਦਿਨ ਪਹਿਲਾਂ ਹੀ ਸੁਨੀਲ ਕੁਮਾਰ ਦੀ ਬਦਲੀ ਉਂਚਾਹਰ ਤੋਂ ਅਮੇਠੀ ਕਰ ਦਿੱਤੀ ਗਈ ਸੀ। ਉਹ ਆਪਣੇ ਪਰਿਵਾਰ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਸਿੰਘਪੁਰ ਬਲਾਕ ਦੇ ਪਨੂੰਆਣਾ ਪ੍ਰਾਇਮਰੀ ਸਕੂਲ ਵਿੱਚ ਤਾਇਨਾਤ ਸੀ। ਮਾਮਲਾ ਸ਼ਿਵਰਤਨਗੰਜ ਥਾਣਾ ਖੇਤਰ ਦੇ ਭਵਾਨੀ ਨਗਰ ਚੌਰਾਹੇ ਦਾ ਹੈ।
ਸੀਐਮ ਯੋਗੀ ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਭਰੋਸਾ ਦਿੱਤਾ।
- First Published :