Punjab

Weather alert- ਪੰਜਾਬ ‘ਚ ਭਾਰੀ ਮੀਂਹ, IMD ਦੇ ਤਾਜ਼ਾ ਅਲਰਟ ਨੇ ਕਿਸਾਨਾਂ ਦਾ ਫਿਕਰ ਵਧਾਇਆ…

Weather alert- ਪੰਜਾਬ ਤੇ ਹਰਿਆਣਾ ਵਿਚ ਲੰਘੀ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੇ ਚੱਲ ਰਹੀ ਤੇਜ਼ ਹਵਾ ਨੇ ਜਿੱਥੇ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਰਾਹਤ ਦਿਵਾਈ ਹੈ, ਉੱਥੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਖੇਤਾਂ ਵਿੱਚ ਵਾਢੀ ਲਈ ਤਿਆਰ ਹੋਣ ਕੰਢੇ ਪਹੁੰਚੀ ਝੋਨੇ ਦੀ ਫ਼ਸਲ ਤੇਜ਼ ਹਵਾਵਾਂ ਕਰਕੇ ਵਿਛ ਗਈ ਹੈ।

ਇਸ਼ਤਿਹਾਰਬਾਜ਼ੀ

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੰਘੀ ਰਾਤ ਤੋਂ ਰਾਜਧਾਨੀ ਚੰਡੀਗੜ੍ਹ, ਫਤਹਿਗੜ੍ਹ ਸਾਹਿਬ, ਰੋਪੜ, ਪਟਿਆਲਾ, ਪਠਾਨਕੋਟ ਤੇ ਮੁਹਾਲੀ ਵਿੱਚ ਭਾਰੀ ਮੀਂਹ ਪਿਆ ਹੈ। ਮੀਂਹ ਕਰਕੇ ਸ਼ਹਿਰਾਂ ਦੀਆਂ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ। ਇਸ ਦੇ ਨਾਲ ਹੀ ਕਈ ਥਾਵਾਂ ’ਤੇ ਖੇਤਾਂ ਵਿੱਚ ਵੀ ਮੀਂਹ ਭਰ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟੇ ਤੇਜ਼ ਬਾਰਸ਼ ਹੋ ਸਕਦੀ ਹੈ।

ਇਸ਼ਤਿਹਾਰਬਾਜ਼ੀ

ਅੱਜ (ਸ਼ੁੱਕਰਵਾਰ) ਸੂਬੇ ਦੇ 16 ਜ਼ਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫ਼ਾਜ਼ਿਲਕਾ, ਮੁਕਤਸਰ, ਫ਼ਿਰੋਜ਼ਪੁਰ, ਫ਼ਰੀਦਕੋਟ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਸ਼ਾਮਲ ਹਨ।

ਅਗਲੇ 24 ਘੰਟਿਆਂ ਵਿੱਚ ਇੱਥੇ ਮੀਂਹ ਪਵੇਗਾ
ਸਕਾਈਮੇਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਮਹਾਰਾਸ਼ਟਰ ਦੇ ਉੱਤਰੀ ਤੱਟ, ਉੱਤਰੀ ਮੱਧ ਮਹਾਰਾਸ਼ਟਰ, ਦੱਖਣੀ ਗੁਜਰਾਤ, ਬਿਹਾਰ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਸਿੱਕਮ, ਝਾਰਖੰਡ, ਉੜੀਸਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।

ਇਸ਼ਤਿਹਾਰਬਾਜ਼ੀ

ਉੱਤਰ-ਪੂਰਬੀ ਭਾਰਤ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਤੱਟਵਰਤੀ ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਲਕਸ਼ਦੀਪ, ਪੰਜਾਬ, ਉੱਤਰੀ ਹਰਿਆਣਾ, ਪੂਰਬੀ ਰਾਜਸਥਾਨ ਅਤੇ ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਦਿੱਲੀ, ਪੱਛਮੀ ਗੁਜਰਾਤ, ਕੇਰਲ ਅਤੇ ਲਕਸ਼ਦੀਪ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ।

ਉੱਤਰਾਖੰਡ ਅਤੇ ਪੱਛਮੀ ਬੰਗਾਲ ਵਿਚ ਭਾਰੀ ਮੀਂਹ
ਵੀਰਵਾਰ ਨੂੰ ਉੱਤਰਾਖੰਡ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਪਿਆ, ਜਿਸ ਕਾਰਨ ਧਰਮ ਗੰਗਾ ਸਮੇਤ ਕਈ ਨਦੀਆਂ ਦਾ ਪਾਣੀ ਪੱਧਰ ਵਧ ਗਿਆ। ਇਸ ਦੌਰਾਨ ਪੱਛਮੀ ਬੰਗਾਲ ਦੇ ਕਈ ਖੇਤਰਾਂ ਵਿੱਚ ਭਾਰੀ ਮੀਂਹ ਨੇ ਆਮ ਜਨਜੀਵਨ ਨੂੰ ਅੰਸ਼ਕ ਤੌਰ ‘ਤੇ ਪ੍ਰਭਾਵਿਤ ਕੀਤਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਉਪ-ਹਿਮਾਲੀਅਨ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਤੱਕ ਭਾਰੀ ਮੀਂਹ ਜਾਰੀ ਰਹੇਗਾ। ਪੂਰਵ ਅਨੁਮਾਨ ਦੇ ਅਨੁਸਾਰ ਅਗਲੇ ਤਿੰਨ ਦਿਨਾਂ ਵਿੱਚ ਰਾਜ ਦੇ ਕਈ ਖੇਤਰਾਂ ਵਿੱਚ ਵਿਆਪਕ ਬਾਰਿਸ਼ ਹੋਵੇਗੀ, ਜਿਸ ਤੋਂ ਬਾਅਦ ਅਗਲੇ ਚਾਰ ਦਿਨਾਂ ਵਿਚ ਵੱਡੇ ਪੱਧਰ ‘ਤੇ ਬਾਰਿਸ਼ ਹੋਵੇਗੀ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button