ਕਾਠਮੰਡੂ ‘ਚ ਉਡਾਣ ਭਰਦੇ ਸਮੇਂ ਹੋਇਆ ਜਹਾਜ਼ ਹਾਦਸਾਗ੍ਰਸਤ, 18 ਲੋਕਾਂ ਦੀ ਮੌਤ – News18 ਪੰਜਾਬੀ

ਕਾਠਮੰਡੂ: ਨੇਪਾਲ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸੂਰਿਆ ਏਅਰਲਾਈਨਜ਼ ਦੇ ਇਸ ਜਹਾਜ਼ ‘ਚ 19 ਲੋਕ ਸਵਾਰ ਸਨ। ਇਹ ਜਹਾਜ਼ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਡਾਣ ਭਰਨ ਦੌਰਾਨ ਦੁਰਘਟਨਾ ਦਾ ਸ਼ਿਕਾਰ ਹੋਇਆ ਅਤੇ ਅੱਗ ਲੱਗ ਗਈ। ਇਹ ਘਟਨਾ ਅੱਜ ਸਵੇਰੇ 11 ਵਜੇ ਵਾਪਰੀ।
ਫਿਲਹਾਲ ਰਾਹਤ ਕਾਰਜਾਂ ਲਈ ਟੀਮਾਂ ਮੌਕੇ ‘ਤੇ ਮੌਜੂਦ ਹਨ। ਇਸ ਜਹਾਜ਼ ਹਾਦਸੇ ਵਿੱਚ 18 ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ ਜਦੋਂ ਇਹ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਹਾਦਸੇ ਤੋਂ ਬਾਅਦ ਜਹਾਜ਼ ‘ਚ ਭਿਆਨਕ ਅੱਗ ਲੱਗ ਗਈ। ਇਸ ਦੀਆਂ ਲਪਟਾਂ ਦੇਖ ਕੇ ਲੋਕ ਭੱਜਣ ਲੱਗੇ।
ਸੂਤਰਾਂ ਦੀ ਮੰਨੀਏ ਤਾਂ ਨੇਪਾਲ ਸਰਕਾਰ ਨੇ ਰਾਹਤ ਅਤੇ ਬਚਾਅ ਕਾਰਜਾਂ ਲਈ ਫੌਜ ਦੇ ਜਵਾਨਾਂ ਨੂੰ ਮੌਕੇ ‘ਤੇ ਭੇਜਿਆ ਹੈ। ਮੈਡੀਕਲ ਅਤੇ ਫੌਜ ਦੇ ਜਵਾਨ ਰਾਹਤ ਕਾਰਜਾਂ ‘ਚ ਲੱਗੇ ਹੋਏ ਹਨ। ਜਿਸ ਤਰ੍ਹਾਂ ਦੀ ਅੱਗ ਲੱਗੀ ਹੈ, ਉਹ ਬੁਰੀ ਖ਼ਬਰ ਦਾ ਸੰਕੇਤ ਦੇ ਰਹੀ ਹੈ।
ਹਵਾਈ ਅੱਡੇ ਦੇ ਬੁਲਾਰੇ ਪ੍ਰੇਮਨਾਥ ਠਾਕੁਰ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 11 ਵਜੇ ਵਾਪਰਿਆ। ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਬੁੱਧਵਾਰ ਨੂੰ ਸੌਰੀ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਪੋਖਰਾ ਜਾ ਰਹੇ ਇਸ ਜਹਾਜ਼ ‘ਚ ਏਅਰ ਕਰੂ ਸਮੇਤ 19 ਲੋਕ ਸਵਾਰ ਸਨ।
ਨਿਊਜ਼18 **ਦੀ ਵੈੱਬ ਸਾਈਟ ‘****ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe **ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘**ਤੇ https://shorturl.at/npzE4 ਕਲਿੱਕ ਕਰੋ।
- First Published :