Candidates sit in after rejection papers in panchayat elections Sandeep Jakhar surrounded govt hdb – News18 ਪੰਜਾਬੀ

ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਬੀਤੇ ਦਿਨ ਤੋਂ ਜਲਾਲਾਬਾਦ ਫਿਰੋਜ਼ਪੁਰ ਹਾਈਵੇਅ ‘ਤੇ ਚੱਲ ਰਹੇ ਧਰਨੇ ‘ਚ ਸ਼ਮੂਲੀਅਤ ਕੀਤੀ। ਜਿਸ ਨੇ ਪ੍ਰਸ਼ਾਸਨ ਅਤੇ ਸਰਕਾਰ ‘ਤੇ ਕਈ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਇਸ ਪਾਸੇ ਧਿਆਨ ਦੇਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ:
ਪੁਲਿਸ ਵਲੋਂ ਪਿੰਡਾਂ ’ਚ ਫਲੈਗ ਮਾਰਚ… ਪੰਚਾਇਤੀ ਚੋਣਾਂ ’ਚ ਅਮਨ ਕਾਨੂੰਨ ਕਾਇਮ ਰੱਖਣ ਦੇ ਯਤਨ
ਜਾਣਕਾਰੀ ਅਨੁਸਾਰ ਭਾਜਪਾ, ਕਾਂਗਰਸ ਅਤੇ ਸੀ.ਪੀ.ਆਈ. ਪਾਰਟੀ ਵੱਲੋਂ ਕਿਸਾਨ ਸਭਾਵਾਂ ਨਾਲ ਮਿਲ ਕੇ ਪਿਛਲੇ ਦੋ ਦਿਨਾਂ ਤੋਂ ਫ਼ਿਰੋਜ਼ਪੁਰ ਫ਼ਾਜ਼ਿਲਕਾ ਹਾਈਵੇਅ ਬੱਤੀਵਾਲਾ ਚੌਕ ਜਲਾਲਾਬਾਦ ਵਿਖੇ ਪੰਚਾਇਤ ਦੌਰਾਨ ਹੋਈ ਗੁੰਡਾਗਰਦੀ ਦੇ ਵਿਰੋਧ ‘ਚ 4 ਨੂੰ ਹਾਈਵੇਅ ‘ਤੇ ਧਰਨਾ ਦਿੱਤਾ ਗਿਆ | ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਫਾਈਲਾਂ ਨੂੰ ਫਾੜਿਆ ਜਾਂ ਖੋਹ ਲਿਆ ਗਿਆ ਹੈ। ਇਹ ਧਰਨਾ ਉਨ੍ਹਾਂ ਨੂੰ ਵਾਪਸ ਲੈਣ ਅਤੇ ਉਮੀਦਵਾਰਾਂ ਨੂੰ ਚੋਣ ਲੜਾਉਣ ਲਈ ਲਾਇਆ ਜਾ ਰਿਹਾ ਹੈ।
ਅੱਜ ਇਸ ਧਰਨੇ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਕਾਕਾ ਕੰਬੋਜ, ਕਾਂਗਰਸ ਦੇ ਬੁਲਾਰੇ ਰਾਜ ਬਖਸ਼ ਕੰਬੋਜ, ਸੀਪੀਆਈ ਦੇ ਜ਼ਿਲ੍ਹਾ ਆਗੂ ਸੁਰਿੰਦਰ ਸਿੰਘ ਢੰਡੀਆਂ, ਪੰਜਾਬ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਅਸ਼ੋਕ ਕੰਬੋਜ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਦੇ ਨਾਲ ਹੀ ਇਸ ਪ੍ਰਦਰਸ਼ਨ ਵਿੱਚ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਵੀ ਸ਼ਿਰਕਤ ਕੀਤੀ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।