ਪੰਜਾਬ ‘ਚ SSF ਨੇ 8 ਮਹੀਨਿਆਂ ’ਚ ਬਚਾਈਆਂ ਹਜ਼ਾਰਾਂ ਲੋਕਾਂ ਦੀਆਂ ਜਾਨਾਂ, ਸੜਕਾਂ ‘ਤੇ ਹੋਣ ਵਾਲੀਆਂ ਮੌਤਾਂ ’ਚ ਆਈ ਕਮੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ ਪੰਜਾਬ ਦੇ ਲੋਕਾਂ ਦੇ ਲਈ ਕਿਸੇ ਵਰਦਾਨ ਘੱਟ ਸਾਬਤ ਨਹੀਂ ਹੋ ਰਹੀ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੜਕ ਹਾਦਸਿਆਂ ਵਿੱਚ ਜਾਨਾਂ ਬਚਾਉਣ ਲਈ ਬਣਾਈ ਗਈ ਸੜਕ ਸੁਰੱਖਿਆ ਫੋਰਸ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ।
ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਮੁੱਖ ਮੰਤਰੀ ਨੇ ਇਸ ਸਾਲ ਸੜਕ ਸੁਰੱਖਿਆ ਬਲ ਦਾ ਗਠਨ ਕੀਤਾ ਸੀ। SSF ਨੇ ਸਿਰਫ਼ 8 ਮਹੀਨਿਆਂ ਵਿੱਚ ਹਜ਼ਾਰਾਂ ਜਾਨਾਂ ਬਚਾਈਆਂ ਹਨ। ਸੜਕ ਸੁਰੱਖਿਆ ਬਲ (SSF) ਨੇ ਸੜਕਾਂ ‘ਤੇ ਹੋਣ ਵਾਲੀਆਂ ਮੌਤਾਂ ਵਿੱਚ 45.03% ਦੀ ਕਮੀ ਆਈ ਹੈ।
SSF ਦਾ ਤਤਕਾਲ ਜਵਾਬ ਸਿਰਫ 15 ਮਿੰਟਾਂ ‘ਚ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਮੁਢਲੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। 15309 ਲੋਕਾਂ ਨੂੰ ਮੁੱਢਲੀ ਸਹਾਇਤਾ ਮਿਲੀ ਚੁੱਕੀ ਹੈ। SSF ਸੂਬੇ ਦੀਆਂ 4100 ਕਿਲੋਮੀਟਰ ਸੜਕਾਂ ‘ਤੇ 1600 ਸਿੱਖਿਅਤ ਪੁਲਿਸ ਮੁਲਾਜ਼ਮਾਂ ਅਤੇ 144 ਵਾਹਨਾਂ ਨਾਲ ਗਸ਼ਤ ਕਰ ਰਹੀ ਹੈ। ਐਸ.ਐਸ.ਐਫ. 50 ਕਰੋੜ ਦੀ ਲਾਗਤ ਨਾਲ ਸਥਾਪਿਤ ਕੀਤੀ ਗਈ ਹੈ ਜੋ ਆਧੁਨਿਕ ਉਪਕਰਨਾਂ ਨਾਲ ਲੈਸ ਹੈ। ਸੜਕ ਸੁਰੱਖਿਆ ਦੇ ਨਾਲ-ਨਾਲ ਇਹ ਅਪਰਾਧ ਕੰਟਰੋਲ ‘ਚ ਵੀ ਕਾਰਗਰ ਸਾਬਤ ਹੋ ਰਹੀ ਹੈ।
SSF ਦੇ ਕਾਰਨ ਸੜਕਾਂ ‘ਤੇ ਹਾਦਸਿਆਂ ਦੌਰਾਨ ਲੋਕਾਂ ਦੀਆਂ ਜਾਨਾਂ ਬਚਾਈਆਂ ਜਾ ਰਹੀਆਂ ਹਨ। ਕਿਉਂਕਿ ਹਾਦਸੇ ਦੇ ਸ਼ਿਕਾਰ ਹੋਏ ਲੋਕ ਮੌਕੇ ‘ਤੇ ਹਸਪਤਾਲ ਪਹੁੰਚਾਏ ਜਾ ਰਹੇ ਹਨ ਅਤੇ ਸਮੇਂ ਸਿਰ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਤੁਹਾਨੂੰ ਦੱਸ ਦੇਈਏ ਕਿ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਹੁਣ ਜੇਕਰ ਸੜਕ ’ਤੇ 30 ਕਿਲੋਮੀਟਰ ਦੇ ਦਾਇਰੇ ਅੰਦਰ ਕੋਈ ਵੀ ਹਾਦਸਾ ਹੁੰਦਾ ਹੈ ਤਾਂ ਤੁਰੰਤ ਇਸ ਦੀ ਜਾਣਕਾਰੀ ਹੈਲਪਲਾਈਨ ਨੰ. -112 ’ਤੇ ਦਿੱਤੀ ਜਾਂਦੀ ਹੈ । ਜਿਵੇਂ ਹੀ ਜਾਣਕਾਰੀ ਕੰਟਰੋਲ ਰੂਮ ’ਤੇ ਬੈਠੇ ਕਰਮਚਾਰੀਆਂ ਨੂੰ ਮਿਲਦੀ ਹੈ , ਉਹ ਤੁਹਾਡੀ ਮਦਦ ਲਈ ਹਾਈ-ਟੈੱਕ ਵਾਹਨ ਨੂੰ ਰਵਾਨਾ ਕਰ ਦਿੰਦੇ ਹਨ । ਇਸ ਦੀ ਕਾਰਜਸ਼ੈਲੀ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਨਾਲ-ਨਾਲ ਆਵਾਜਾਈ ਸੁਚਾਰੂ ਬਣਾਉਣ ’ਚ ਵੱਡਾ ਰੋਲ ਅਦਾ ਕਰ ਰਹੀ ਹੈ ।
ਤੁਹਾਨੂੰ ਦੱਸ ਦਈਏ ਕਿ ਸੂਬੇ ਵਿੱਚ ਹਰ ਸਾਲ ਸੜਕ ਹਾਦਸਿਆਂ ’ਚ ਜਾਨ ਵਾਲੀਆਂ ਤਕਰੀਬਨ ਤਿੰਨ ਹਜ਼ਾਰ ਮਨੁੱਖੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 27 ਜਨਵਰੀ 2024 ਨਾਮੁ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ 129 ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਸੀ । ਜਲੰਧਰ ਦੇ ਪੀਏਪੀ ਗਰਾਊਂਡ ’ਚ ਇਸ ਫੋਰਸ ਦੀ ਸ਼ੁਰੂਆਤ ਕਰਨ ਲਈ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਪੰਜਾਬ ਲਈ ਇਹ ਇਤਿਹਾਸਕ ਪਲ ਹੈ ਕਿਉਂਕਿ ਲੋਕਾਂ ਦੀ ਸੁਰੱਖਿਆ ਨੂੰ ਸਮਰਿਪਤ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇਗੀ।