Punjab

Contract workers of thermal plant on dharna staged demonstration regarding demand to permanent hdb – News18 ਪੰਜਾਬੀ

ਰੂਪਨਗਰ ’ਚ ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਕੱਚੇ ਕਾਮਿਆਂ ਨੇ ਧਰਨਾ ਪ੍ਰਦਰਸ਼ਨ ਕੀਤਾ। ਇਸ ਮੌਕੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਪੱਕਾ ਨਾ ਕਰਨ ਦੇ ਵਿਰੋਧ ਵਜੋਂ ‘ਦੁਸਹਿਰੇ’ ਦੇ ਤਿਉਹਾਰ ਮੌਕੇ ਪਲਾਂਟ ਦੇ ਮੁੱਖ ਗੇਟ ਤੇ ਰੋਸ ਰੈਲੀ ਕਰਕੇ ਫੂਕਿਆ।

ਇਹ ਵੀ ਪੜ੍ਹੋ: 
ਕਿਸਾਨ, ਆੜ੍ਹਤੀ ਤੇ ਸ਼ੈਲਰ ਮਾਲਕਾਂ ਦੀ ਸਰਕਾਰ ਨੂੰ warning…ਝੋਨੇ ਦੀ ਚੁਕਾਈ ਦਾ ਹੱਲ ਨਾ ਹੋਣ ’ਤੇ ਭਲਕੇ ਕਰਨਗੇ ਸੜਕਾਂ ਜਾਮ

ਇਸ਼ਤਿਹਾਰਬਾਜ਼ੀ

ਇਸ ਸਮੇਂ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਸੂਬਾਈ ਆਗੂਆਂ ਕਿਹਾ ਕਿ ਠੇਕਾ ਮੁਲਾਜ਼ਮ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਪਰ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਸਮੇਤ ਹੋਰ ਸਮੂਹ ਮੰਗਾਂ ਨੂੰ ਪ੍ਰਵਾਨ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ।

ਇਸ਼ਤਿਹਾਰਬਾਜ਼ੀ
ਦੁਸਹਿਰੇ ‘ਤੇ ਕਰੋ ਇਹ ਉਪਾਅ, ਪੈਸੇ ਦੀ ਕਮੀ ਦੂਰ ਹੋ ਜਾਵੇਗੀ


ਦੁਸਹਿਰੇ ‘ਤੇ ਕਰੋ ਇਹ ਉਪਾਅ, ਪੈਸੇ ਦੀ ਕਮੀ ਦੂਰ ਹੋ ਜਾਵੇਗੀ

ਜਦੋਂ ਕਿ ਸਮੁੱਚੇ ਵਿਭਾਗ ਵਿੱਚ ਸਮੇਤ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਦਫਤਰਾਂ,ਸਟੋਰਾਂ ਅਤੇ ਸਮੁੱਚੇ ਫੀਲਡ ਵਿੱਚ ਹਜ਼ਾਰਾਂ ਕਾਮੇ ਖਾਲੀ ਆਸਾਮੀਆਂ ਦੇ ਵਿਰੁੱਧ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਨਿਭਾ ਰਹੇ ਹਨ। ਠੇਕਾ ਮੁਲਾਜ਼ਮਾਂ ਦੀ ਭਰਤੀ ਪਾਵਰਕਾਮ ਅਤੇ ਟ੍ਰਾਂਸਕੋ ਦੀ ਮੈਨੇਜਮੈਂਟ ਦੀ ਮੰਗ ਅਨੁਸਾਰ ਵੱਖ-ਵੱਖ ਕੰਪਨੀਆਂ ਰਾਹੀਂ ਬਕਾਇਦਾ ਖਾਲੀ ਪਈਆਂ ਅਸਾਮੀਆਂ ਦੇ ਵਿਰੁੱਧ ਕੀਤੀ ਹੋਈ ਹੈ।

ਇਸ਼ਤਿਹਾਰਬਾਜ਼ੀ

ਸਮੁੱਚੇ ਠੇਕਾ ਮੁਲਾਜ਼ਮਾਂ ਕੋਲ ਯੋਗਤਾ ਦੇ ਰੂਪ ਵਿੱਚ ਪੜਾਈ ਦੇ ਨਾਲ-ਨਾਲ ਵਿਭਾਗ ਵਿੱਚ ਸਾਲਾਂ-ਬੱਧੀ ਕੰਮ ਕਰਨ ਦਾ ਤਜ਼ਰਬਾ ਵੀ ਹੈ ਅਤੇ ਪੱਕੀ ਭਰਤੀ ਦੀਆਂ ਸਾਰੀਆਂ ਸ਼ਰਤਾਂ ਵੀ ਪੂਰੀਆਂ ਕਰਦੇ ਹਨ। ਆਪਣੀਆਂ ਜਾਇਜ਼ ਮੰਗਾਂ ਨੂੰ ਲੈਕੇ ਠੇਕਾ ਮੁਲਾਜ਼ਮਾਂ ਦੁਆਰਾ ਨੇਕੀ ਅਤੇ ਬਦੀ ਦੇ ਪ੍ਰਤੀਕ ‘ਦੁਸਹਿਰੇ’ ਦੇ ਤਿਉਹਾਰ ਮੌਕੇ ‘ਪੰਜਾਬ ਸਰਕਾਰ’ ਦਾ ਰਾਵਨਰੂਪੀ ਪੁਤਲਾ ਫੂਕਿਆ ਗਿਆ।

ਇਸ਼ਤਿਹਾਰਬਾਜ਼ੀ

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ  


https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ  
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ  
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ  


https://shorturl.at/npzE4 ਕਲਿੱਕ ਕਰੋ।

Source link

Related Articles

Leave a Reply

Your email address will not be published. Required fields are marked *

Back to top button