Shower of flowers on Harmandir Sahib on the occasion of Guru Ram Das Ji birth anniversary hdb – News18 ਪੰਜਾਬੀ

ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ’ਚ ਚੌਥੇ ਪਾਤਸ਼ਾਹ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਉਦਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।
ਇਹ ਵੀ ਪੜ੍ਹੋ:
ਬੱਸ ਰੋਕਣ ਨੂੰ ਲੈਕੇ ਸਵਾਰੀਆਂ ਅਤੇ ਡਰਾਈਵਰ ’ਚ ਤਲਖ਼ੀ… ਹਾਈਵੇਅ ’ਤੇ ਲੱਗਿਆ ਭਾਰੀ ਜਾਮ
ਇਸ ਮੌਕੇ ਹੈਲੀਕਾਪਟਰ ਰਾਹੀ ਖ਼ਾਸ ਤੌਰ ’ਤੇ ਹਰਿਮੰਦਰ ਸਾਹਿਬ ’ਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਕੀਤੀ ਗਈ। ਇੱਥੇ ਦੱਸਣਾ ਲਾਜ਼ਮੀ ਹੋਵੇਗਾ ਕਿ ਫੁੱਲਾਂ ਦੀ ਵਰਖਾ ਦੀ ਸੇਵਾ ਹਰ ਸਾਲ ਮੁੰਬਈ ਦੇ ਇੱਕ ਪਰਿਵਾਰ ਵਲੋਂ ਕਰਵਾਈ ਜਾਂਦੀ ਹੈ। ਇਸ ਮੌਕੇ ਨਤਮਸਤਕ ਹੋਣ ਪਹੁੰਚੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਬਹੁਤ ਭਾਗਾਂ ਵਾਲੇ ਹਨ ਜੋ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਅੰਮ੍ਰਿਤਸਰ ਪਹੁੰਚੇ ਹਨ।
ਜਥੇਦਾਰ ਰਘਬੀਰ ਸਿੰਘ ਨੇ ਪ੍ਰਕਾਸ਼ ਪੁਰਬ ਮੌਕੇ ਗੁਰ ਘਰ ਪਹੁੰਚ ਰਹੀ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਲੱਖ ਲੱਖ ਵਧਾਈ ਦਿੱਤੀ ਅਤੇ ਹਮੇਸ਼ਾ ਸੱਚ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :