International
ਹਰਮੀਤ ਢਿੱਲੋਂ ਨੇ ਟਰੰਪ ਦੀ ਹਾਜ਼ਰੀ ਵਿਚ ਰਿਪਬਲਿਕਨ ਨੈਸ਼ਨਲ ਕਨਵੈਨਸ਼ਨ ’ਚ ਕੀਤੀ ਅਰਦਾਸ

ਸਿਵਲ ਰਾਈਟਸ ਅਟਾਰਨੀ ਅਤੇ ਰਿਪਬਲਿਕਨ ਪਾਰਟੀ ਦੀ ਆਗੂ ਹਰਮੀਤ ਢਿੱਲੋਂ ਨੇ ਮਿਲਵਾਕੀ ਵਿੱਚ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ਦੀ ਮੌਜੂਦਗੀ ਵਿੱਚ ਰਿਪਬਲਿਕਨ ਨੈਸ਼ਨਲ ਕਨਵੈਨਸ਼ਨ ਵਿੱਚ ‘ਅਰਦਾਸ’ ਕੀਤੀ।
ਉਨ੍ਹਾਂ ਸਿੱਖਾਂ ਦੀ ਧਾਰਮਿਕ ਰਸਮ ਅਦਾ ਕਰਦਿਆਂ ਕਿਹਾ ਕਿ ਇਕ ਸਿੱਖ ਪਰਵਾਸੀ ਪਰਿਵਾਰ ਦੀ ਮੈਂਬਰ ਹੋਣ ਦੇ ਨਾਤੇ ਉਸ ਨੂੰ ਸਤਿਕਾਰ ਦੀ ਨਿਸ਼ਾਨੀ ਵਜੋਂ ਅਰਦਾਸ ਕਰਨ ਸਮੇਂ ਸਿਰ ਢਕਣ ਦੀ ਪ੍ਰਥਾ ਦੀ ਪਾਲਣਾ ਕਰਨੀ ਚਾਹੀਦੀ ਹੈ।
ਦੱਸ ਦਈਏ ਕਿ ਉਹ ਪਹਿਲਾਂ ਕੈਲੀਫੋਰਨੀਆ ਰਿਪਬਲਿਕਨ ਪਾਰਟੀ ਦੀ ਵਾਈਸ ਚੇਅਰ ਵਿਮੈਨ ਦੇ ਤੌਰ ’ਤੇ ਕੰਮ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਅਰਦਾਸ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ ਜੋ ਆਮ ਤੌਰ ’ਤੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਵੱਲੋਂ ਕਿਸੇ ਵੀ ਨਵੇਂ ਕੰਮ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਕੀਤੀ ਜਾਂਦੀ ਹੈ।
ਇਸ਼ਤਿਹਾਰਬਾਜ਼ੀ
- First Published :