Bye Election: ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ, ਗਿੱਦੜਬਾਹਾ ਤੋਂ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਲੜਨਗੇ ਚੋਣ

Punjab By Elections Congress Candidate List: ਕਾਂਗਰਸ ਵੱਲੋਂ ਜਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਅੰਮ੍ਰਿਤਾ ਵੜਿੰਗ (Amrita Warring) ਗਿੱਦੜਬਾਹਾ ਤੋਂ ਚੋਣ ਲੜਨਗੇ। ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ (Jatinder Kaur) ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ (Kuldeep singh dhillon) ਅਤੇ ਚੱਬੇਵਾਲ ਤੋਂ ਰਣਜੀਤ ਕੁਮਾਰ (Ranjeet Kumar) ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਸ ਤੋਂ ਪਹਿਲਾਂ ਕੱਲ੍ਹ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ (ਐੱਸਸੀ) ਤੋਂ ਇਸ਼ਾਂਕ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।
- First Published :