Shiromani Akali Dal Amritsar announce candidates for Barnala Giddarbaha seats by simranjit mann hdb – News18 ਪੰਜਾਬੀ

ਬੇਅਦਬੀ ਮਾਮਲੇ ’ਚ ਇਨਸਾਫ਼ ਦੀ ਮੰਗ ਕਰ ਰਹੇ ਸ਼ਹੀਦ ਕ੍ਰਿਸ਼ਨ ਸਿੰਘ ਦੇ ਪੁੱਤਰ ਨੂੰ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵਲੋਂ ਗਿੱਦੜਬਾਹਾ ਤੋਂ ਉਮੀਦਵਾਰ ਐਲਾਨਿਆ ਹੈ। ਸਿਮਰਨਜੀਤ ਸਿੰਘ ਮਾਨ ਕਿਹਾ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਅਵਾਜ਼ ਵਿਧਾਨ ਸਭਾ ਤੱਕ ਪਹੁੰਚਾਉਣ ਲਈ ਇਹ ਜ਼ਿਮਨੀ ਚੋਣ ਲੜੀ ਜਾ ਰਹੀ ਹੈ।
ਇਹ ਵੀ ਪੜ੍ਹੋ:
60 ਸਾਲਾਂ ਤੋਂ ਇਸ ਪਿੰਡ ਚ ਨਹੀਂ ਹੋਈਆਂ ਸਰਪੰਚੀ ਚੋਣਾਂ, ਗੁਰੂ ਦੀ ਹਾਜ਼ਰੀ ’ਚ ਚੁਣ ਲਈ ਜਾਂਦੀ ਹੈ ਪੰਚਾਇਤ
ਮਾਨ ਨੇ ਕਿਹਾ ਕਿ 2015 ਵਿੱਚ ਬੇਅਦਬੀ ਕਾਂਡ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਕ੍ਰਿਸ਼ਨ ਭਗਵਾਨ ਸਿੰਘ ਨੂੰ ਬਹਿਬਲ ਕਲਾਂ ਵਿੱਚ ਪੁਲੀਸ ਨੇ ਸ਼ਹੀਦ ਕਰ ਦਿੱਤਾ ਸੀ। ਜਿਸ ਦੇ ਇਨਸਾਫ਼ ਲਈ ਉਸਦਾ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ’ਚ 8 ਸਾਲਾਂ ਤੋਂ ਸੰਘਰਸ਼ ਕਰ ਰਿਹਾ ਹੈ, ਪਰ ਕਿਸੇ ਵੀ ਸਰਕਾਰ ਨੇ ਕੋਈ ਇਨਸਾਫ਼ ਨਹੀਂ ਦਿੱਤਾ। ਇਸ ਮਾਮਲੇ ਵਿੱਚ ਗੋਲੀਬਾਰੀ ਦੀ ਘਟਨਾ ਦੇ ਕਿਸੇ ਵੀ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਜਿਸ ਕਾਰਨ ਹੁਣ ਸੁਖਰਾਜ ਸਿੰਘ ਇਸ ਘਟਨਾ ਦੇ ਇਨਸਾਫ਼ ਲਈ ਵਿਧਾਨ ਸਭਾ ਵਿੱਚ ਆਵਾਜ਼ ਬੁਲੰਦ ਕਰਨਗੇ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਉਨ੍ਹਾਂ ਨੂੰ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਸਿੱਖ ਜਥੇਬੰਦੀਆਂ ਵੀ ਉਸ ਦਾ ਸਾਥ ਦੇਣਗੀਆਂ।
ਪੰਜਾਬ ਅਤੇ ਕੇਂਦਰ ਸਰਕਾਰ ‘ਤੇ ਝੋਨੇ ਦੀ ਖਰੀਦ ਦੇ ਮੁੱਦੇ ‘ਤੇ ਉਨ੍ਹਾਂ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਨੌਕਰਸ਼ਾਹੀ ਵੱਲੋਂ ਜੀ.ਐਸ.ਟੀ ਦੇ ਨਾਂ ‘ਤੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ। ਉਨ੍ਹਾਂ ਕਿਹਾ ਕਿ ਗੋਬਿੰਦ ਸਿੰਘ ਸੰਧੂ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਪਾਰੀ ਦੇ ਉਮੀਦਵਾਰ ਹੋਣਗੇ। ਪਾਰਟੀ ਨੇ ਹੁਣ ਤੱਕ ਇਨ੍ਹਾਂ ਦੋਵਾਂ ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।