Punjab

Inter college kabaddi competition for girls in Anandpur Sahib one lakh prize to winning team hdb – News18 ਪੰਜਾਬੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਲੜਕੀਆਂ ਦੇ ਅੰਤਰ ਕਾਲਜ ਕਬੱਡੀ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਿਤ ਤਕਰੀਬਨ ਵੀਹ ਕਾਲਜਾਂ ਦੀਆਂ ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ ਤੇ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕੀਤਾ।

ਇਸ਼ਤਿਹਾਰਬਾਜ਼ੀ

ਇਹ ਵੀ ਪੜ੍ਹੋ:
ਸਕੂਲ ਦੇ ਬੱਚਿਆਂ ਦੀ ਗਿਣਤੀ ’ਚ ਕੀਤੀ ਹੇਰ-ਫੇਰ… ਪ੍ਰਿੰਸੀਪਲ ਖਾ ਗਈ ਮਿਡ-ਡੇਅ-ਮੀਲ ਅਤੇ ਕਿਤਾਬਾਂ

ਗੌਰਤਲਬ ਹੈ ਕਿ ਇਹਨਾਂ ਮੁਕਾਬਲਿਆਂ ਦੇ ਅਖੀਰੀ ਦਿਨ ਕਾਲਜ ਦੇ ਪੁਰਾਣੇ ਵਿਦਿਆਰਥੀ ਅਤੇ ਮੌਜੂਦਾ ਸਮੇਂ ਐਸਐਸਪੀ ਵਿਜੀਲੈਂਸ ਮੋਹਾਲੀ ਵਜੋਂ ਸੇਵਾਵਾਂ ਨਿਭਾ ਰਹੇ ਅੰਤਰਰਾਸ਼ਟਰੀ ਪਲੇਅਰ ਸਰਦਾਰ ਦਲਜੀਤ ਸਿੰਘ ਰਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਮੇਰੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਮੈਨੂੰ ਆਪਣੇ ਕਾਲਜ ਵਿੱਚ ਅੱਜ ਆਉਣ ਦਾ ਮੌਕਾ ਮਿਲਿਆ ਉਹਨਾਂ ਕਿਹਾ ਕਿ ਹੁਣ ਕੁੜੀਆਂ ਮੁੰਡਿਆਂ ਵਿੱਚ ਕੋਈ ਫਰਕ ਨਹੀਂ ਹੈ ਤੇ ਕੁੜੀਆਂ ਲਈ ਵੀ ਅੱਗੇ ਵਧਣ ਦੇ ਬਰਾਬਰ ਮੌਕੇ ਹਨ।

ਇਸ਼ਤਿਹਾਰਬਾਜ਼ੀ

ਐਸਐਸਪੀ ਦਲਜੀਤ ਸਿੰਘ ਰਾਣਾ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਸਮੇਂ ਨੂੰ ਸਾਰਥਕ ਢੰਗ ਨਾਲ ਵਰਤਣਾ ਚਾਹੀਦਾ ਹੈ ਤਾਂ ਜੋ ਉਹ ਆਪਣਾ ਤੇ ਆਪਣੇ ਮਾਪਿਆਂ ਦਾ ਨਾਮ ਉੱਚਾ ਕਰ ਸਕਣ। ਇਸ ਮੌਕੇ ਤੇ ਉਹਨਾਂ ਆਪਣੇ ਵੱਲੋਂ ਜੇਤੂ ਟੀਮਾਂ ਨੂੰ ਇਕ ਲੱਖ ਰੁਪਏ ਦੀ ਨਕਦੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ।

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ    




https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ    
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ    
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ    




https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button