Women will get 1100 rupees soon know what statement the Chief Minister gave about this scheme hdb – News18 ਪੰਜਾਬੀ

ਸੂਬੇ ’ਚ 4 ਜ਼ਿਮਨੀ ਚੋਣਾਂ ਲਈ ਅਖਾੜਾ ਭੱਖ਼ ਚੁੱਕਿਆ ਹੈ, ਜਿਸ ਦੇ ਚੱਲਦਿਆਂ ਮੁੱਖ ਮੰਤਰੀ ਮਾਨ ਵਿਧਾਨ ਸਭਾ ਹਲਕਾ ਚੱਬੇਵਾਲ ’ਚ ਚੋਣ ਪ੍ਰਚਾਰ ਅਤੇ ਰੈਲੀ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ’ਤੇ ਤਿੱਖਾ ਨਿਸ਼ਾਨਾ ਸਾਧਿਆ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਸੂਬੇ ਦੀਆਂ ਮਹਿਲਾਵਾਂ ਨੂੰ ਦਿੱਤੀ ਗਰੰਟੀ ਬਾਰੇ ਬੋਲਦਿਆਂ ਕਿਹਾ ਕਿ 1100 ਰੁਪਏ ਦੀ ਯੋਜਨਾ ਲਾਗੂ ਕਰਨਾ ਉਨ੍ਹਾਂ ਦਾ ਅਗਲਾ ਮਕਸਦ ਹੈ ਅਤੇ ਉਹ ਜਲਦ ਹੀ ਇਸ ਨੂੰ ਪੂਰਾ ਕਰਨ ਦੇਣਗੇ।
ਇਹ ਵੀ ਪੜ੍ਹੋ:
ਅਮਰੀਕਾ ਨੇ Charted plan ਰਾਹੀਂ ਵਾਪਸ ਭੇਜੇ Indians… ਗੈਰ-ਕਾਨੂੰਨੀ ਢੰਗ ਨਾਲ ਦੇਸ਼ ’ਚ ਦਾਖ਼ਲ ਹੋਣ ਦੀ ਸਜ਼ਾ
ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਜ਼ੀਰੋ ਬਿਜਲੀ ਬਿੱਲ ਯੋਜਨਾ ਲਾਗੂ ਕੀਤੀ ਗਈ ਹੈ, ਠੀਕ ਉਸ ਤਰ੍ਹਾਂ ਹੀ ਹੁਣ 1100 ਰੁਪਏ ਦੇਣ ਬਾਰੇ ਵੀ ਸਰਕਾਰ ਬਜਟ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਇਸ਼ਾਂਕ ਚੱਬੇਵਾਲ ਨੂੰ ਜਿਤਾਓ, ਬਾਕੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ ਦਾ ਵਿਧਾਇਕ ਸ਼ੀਤਲ ਅੰਗੁਰਾਲ ਪਾਰਟੀ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਿਆ ਸੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਪੁੱਤਰ ਮੋਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ। ਉਸ ਵੇਲੇ ਵੀ CM ਮਾਨ ਨੇ ਖ਼ੁਦ ਕਮਾਨ ਸੰਭਾਲੀ ਅਤੇ ਆਪ ਉਮੀਦਵਾਰ ਨੇ ਰਿਕਾਰਡ ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :