ਜਨਮਦਿਨ ਦੀ ਪਾਰਟੀ ‘ਚੋਂ ਪਰਤ ਰਹੇ ਭਾਰਤੀਆਂ ਦੀ ਗੱਡੀ ਹਾਦਸਾਗ੍ਰਸਤ, 4 ਦੀ ਦਰਦਨਾਕ ਮੌਤ – News18 ਪੰਜਾਬੀ

ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਇੱਕ ਸੜਕ ਹਾਦਸੇ ਵਿੱਚ ਚਾਰ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ ਜਦਕਿ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ। ਪੁਲਿਸ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਹ ਹਾਦਸਾ ਪਿਛਲੇ ਵੀਰਵਾਰ ਨੂੰ ਡਾਊਨਟਾਊਨ ਟੋਰਾਂਟੋ ਦੇ ਲੇਕ ਸ਼ੋਰ ਬੁਲੇਵਾਰਡ ਈਸਟ ਅਤੇ ਚੈਰੀ ਸਟਰੀਟ ਖੇਤਰ ਵਿੱਚ ਵਾਪਰਿਆ।
ਰਿਲੀਜ਼ ‘ਚ ਕਿਹਾ ਗਿਆ ਹੈ ਕਿ ਟੇਸਲਾ ਕਾਰ ‘ਚ 25 ਤੋਂ 32 ਸਾਲ ਦੀ ਉਮਰ ਦੇ ਪੰਜ ਲੋਕ ਸਵਾਰ ਸਨ। ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਤੋਂ ਬਾਅਦ ਇਹ ਗਾਰਡ ਰੇਲ ਅਤੇ ਫਿਰ ਕੰਕਰੀਟ ਦੇ ਖੰਭੇ ਨਾਲ ਟਕਰਾ ਗਿਆ ਅਤੇ ਅੱਗ ਲੱਗ ਗਈ।
ਇਸ ਤਰ੍ਹਾਂ ਕਾਰ ਸਵਾਰ ਔਰਤ ਦੀ ਜਾਨ ਬਚ ਗਈ
ਟੋਰਾਂਟੋ ਸਨ ਅਖਬਾਰ ਨੇ ਟੋਰਾਂਟੋ ਪੁਲਿਸ ਦੇ ਡਿਪਟੀ ਇੰਸਪੈਕਟਰ ਫਿਲਿਪ ਸਿੰਕਲੇਅਰ ਦੇ ਹਵਾਲੇ ਨਾਲ ਕਿਹਾ, “ਹੁਣ ਤੱਕ ਅਸੀਂ ਕੁਝ ਸਬੂਤ ਇਕੱਠੇ ਕੀਤੇ ਹਨ ਕਿ (ਉੱਚ) ਗਤੀ ਹਾਦਸੇ ਦਾ ਕਾਰਨ ਸੀ। ਪ੍ਰੈੱਸ ਬਿਆਨ ‘ਚ ਕਿਹਾ ਗਿਆ ਹੈ ਕਿ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਕਾਰ ‘ਚ ਸਵਾਰ ਚਾਰ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ 25 ਸਾਲਾ ਔਰਤ ਨੂੰ ਹਸਪਤਾਲ ਲਿਜਾਇਆ ਗਿਆ, ਜਿਸ ਦੀ ਹਾਲਤ ਖਤਰੇ ਤੋਂ ਬਾਹਰ ਹੈ। ਰਿਪੋਰਟਾਂ ਅਨੁਸਾਰ ਔਰਤ ਨੂੰ ਲੰਘ ਰਹੇ ਇੱਕ ਵਾਹਨ ਚਾਲਕ ਨੇ ਬਚਾ ਲਿਆ।
ਦੂਤਾਵਾਸ ਪੀੜਤ ਪਰਿਵਾਰ ਦੇ ਸੰਪਰਕ ਵਿੱਚ ਹੈ।
ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਦੇ ਅਧਿਕਾਰਤ ਹੈਂਡਲ ਨੇ ਇੱਕ ਪੋਸਟ ਵਿੱਚ ਕਿਹਾ ਕਿ ਉਹ ਅਧਿਕਾਰੀਆਂ ਅਤੇ ਪੀੜਤਾਂ ਦੇ ਰਿਸ਼ਤੇਦਾਰਾਂ ਨਾਲ ਨਿਯਮਤ ਸੰਪਰਕ ਵਿੱਚ ਹੈ।
👉 ਨਿਊਜ਼18 **ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ https://shorturl.at/npzE4 ਕਲਿੱਕ ਕਰੋ।