ਮਹਿਲਾ ਡਾਕਟਰ ਨੇ ਲਾਇਸੈਂਸੀ ਪਿਸਟਲ ਨਾਲ ਕੀਤੀ ਫਾਇਰਿੰਗ, ਰੀਲ ਸੋਸ਼ਲ ਮੀਡੀਆ ‘ਤੇ ਪਾਈ, ਮਾਮਲਾ ਦਰਜ
ਉੱਤਰਾਖੰਡ ਦੇ ਊਧਮ ਸਿੰਘ ਨਗਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੀਵਾਲੀ ਵਾਲੇ ਦਿਨ ਡਾਕਟਰ ਆਂਚਲ ਢੀਂਗਰਾ ਨੇ ਆਪਣੇ ਫਾਰਮ ਹਾਊਸ ਉਤੇ ਹਵਾ ‘ਚ ਰਿਵਾਲਵਰ ਨਾਲ ਪੰਜ ਰਾਉਂਡ ਫਾਇਰ ਕੀਤੇ।
ਜਿਸ ਦੀ ਵੀਡੀਓ ਉਸ ਨੇ ਖੁਦ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਮਹਿਲਾ ਡਾਕਟਰ ਦੇ ਖਿਲਾਫ ਰੁਦਰਪੁਰ ਕੋਤਵਾਲੀ ਵਿੱਚ ਮਾਮਲਾ ਦਰਜ ਕਰ ਲਿਆ ਹੈ।
रुद्रपुर के सिविल लाइन स्थित डेंटल डॉक्टर आंचल ढींगरा की पिस्तौल से एक के बाद एक दे दनादन पांच गोलियां चलाने का एक वीडियो सोशल मीडिया और इंस्टाग्राम पर वायरल हो रहा था।
📷 – SM pic.twitter.com/TUQnQqA9go— bhUpi PnWr (@askbhupi) November 6, 2024
ਵੀਡੀਓ ਵਿੱਚ ਡਾਕਟਰ ਆਂਚਲ ਢੀਂਗਰਾ ਸ਼ਰੇਆਮ ਫਾਇਰਿੰਗ ਕਰਦੇ ਨਜ਼ਰ ਆ ਰਹੇ ਹਨ। ਜਿਸ ਥਾਂ ਤੋਂ ਉਹ ਫਾਇਰਿੰਗ ਕਰ ਰਹੀ ਸੀ, ਉੱਥੇ ਕਿਸੇ ਦੇ ਜ਼ਖਮੀ ਹੋਣ ਦੀ ਸੰਭਾਵਨਾ ਸੀ। ਫਿਰ ਵੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਕਾਰਵਾਈ ਕਰਨ ਵਿੱਚ ਦੇਰੀ ਨੂੰ ਲੈ ਕੇ ਪੁਲਿਸ ਉਤੇ ਸਵਾਲ ਖੜ੍ਹੇ ਹੋ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਹ ਮਾਮਲਾ ਕਿਸੇ ਆਮ ਵਿਅਕਤੀ ਦਾ ਹੁੰਦਾ ਤਾਂ ਪੁਲਿਸ ਹੁਣ ਤੱਕ ਸਖ਼ਤ ਕਾਰਵਾਈ ਕਰ ਚੁੱਕੀ ਹੁੰਦੀ।
ਰੁਦਰਪੁਰ ਦੇ ਸੀਓ ਬਹਾਦਰ ਸਿੰਘ ਚੌਹਾਨ ਨੇ ਦੱਸਿਆ ਕਿ ਲਾਇਸੰਸੀ ਰਿਵਾਲਵਰ ਤੋਂ ਗੋਲੀ ਚਲਾਉਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ ਮਾਮਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਪੁਲਿਸ ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਇਸ ਲਾਇਸੈਂਸ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਗਈ ਸੀ ਜਾਂ ਨਹੀਂ।