Punjab Weather Alert- ਪੰਜਾਬ ਵਿਚ ਸੰਘਣੀ ਧੁੰਦ ਦਾ ਅਲਰਟ, ਕਈ ਥਾਵਾਂ ਉਤੇ ਬਾਰਸ਼…
Punjab Weather Alert- ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ 12 ਘੰਟਿਆਂ ਵਿੱਚ ਦੱਖਣੀ ਬੰਗਾਲ ਦੀ ਖਾੜੀ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ (cyclonic circulation) ਬਣ ਰਿਹਾ ਹੈ। ਇਸ ਕਾਰਨ ਸੋਮਵਾਰ ਤੋਂ ਅਗਲੇ 4 ਦਿਨਾਂ ਤੱਕ ਤਾਮਿਲਨਾਡੂ, ਕੇਰਲ ਅਤੇ ਦੱਖਣੀ ਆਂਧਰਾ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸੰਘਣੀ ਧੁੰਦ ਦਾ ਅਲਰਟ (Foggy weather) ਜਾਰੀ ਕੀਤਾ ਹੈ। ਕਈ ਥਾਵਾਂ ਉਤੇ ਬਾਰਸ਼ ਵੀ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਬੰਗਾਲ ਦੀ ਖਾੜੀ ਦੇ ਦੱਖਣ-ਪੱਛਮ ਵਿੱਚ ਇੱਕ ਨਵਾਂ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ। ਅਗਲੇ 24 ਘੰਟਿਆਂ ਵਿਚ ਤਾਮਿਲਨਾਡੂ, ਕੇਰਲ ਅਤੇ ਦੱਖਣੀ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 11 ਤੋਂ 14 ਨਵੰਬਰ ਤੱਕ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ (cyclonic storm) ਪੈਣ ਦੀ ਸੰਭਾਵਨਾ ਹੈ। ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ 12 ਤੋਂ 15 ਨਵੰਬਰ ਤੱਕ ਵੱਖ-ਵੱਖ ਥਾਵਾਂ ‘ਤੇ ਬਹੁਤ ਭਾਰੀ ਮੀਂਹ (cyclonic circulation) ਦੀ ਸੰਭਾਵਨਾ ਹੈ, ਜਦੋਂ ਕਿ ਕੇਰਲ ਅਤੇ ਮਾਹੇ ਵਿੱਚ 11 ਤੋਂ 15 ਨਵੰਬਰ ਤੱਕ ਬਾਰਿਸ਼ ਹੋਵੇਗੀ।
ਮੌਸਮ ਵਿਭਾਗ ਨੇ ਸੰਘਣੀ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਹੈ। ਉੱਤਰੀ ਭਾਰਤ ਦੇ ਪੱਛਮੀ ਰਾਜਾਂ ਵਿੱਚ ਧੁੰਦ ਦਿਖਾਈ ਦੇਣ ਲੱਗੀ ਹੈ। ਸ਼ਨੀਵਾਰ ਨੂੰ ਪੰਜਾਬ ਅਤੇ ਹਿਮਾਚਲ ‘ਚ ਧੁੰਦ ਦੇਖਣ ਨੂੰ ਮਿਲੀ। ਸ਼ਨੀਵਾਰ ਨੂੰ ਅੰਮ੍ਰਿਤਸਰ ‘ਚ 0 ਮੀਟਰ, ਬਠਿੰਡਾ ‘ਚ 200 ਮੀਟਰ ਅਤੇ ਉੱਤਰ ਪ੍ਰਦੇਸ਼ ਦੇ ਬਰੇਲੀ ‘ਚ 200 ਮੀਟਰ ‘ਤੇ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ ਭਾਰਤ ਦੇ ਕੁਝ ਰਾਜਾਂ ਜਿਵੇਂ ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਸਵੇਰ ਵੇਲੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਦਿੱਲੀ ਵਿਚ ਧੂੰਆਂ ਅਤੇ ਪ੍ਰਦੂਸ਼ਣ ਦੋਵੇਂ ਹੀ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਹਵਾ ਲਗਾਤਾਰ ਜ਼ਹਿਰੀਲੀ ਹੋ ਰਹੀ ਹੈ, ਸ਼ਹਿਰ ਦੇ ਕਈ ਇਲਾਕਿਆਂ ‘ਚ AQI 400 ਤੋਂ ਪਾਰ ਹੈ। ਇਸ ਦੇ ਨਾਲ ਹੀ ਸਵੇਰ ਅਤੇ ਸ਼ਾਮ ਨੂੰ ਛੱਡ ਕੇ ਦਿੱਲੀ ਦਾ ਮੌਸਮ ਵੀ ਖੁਸ਼ਕ ਰਹਿੰਦਾ ਹੈ। ਤਾਪਮਾਨ 18 ਤੋਂ 32 ਦੇ ਵਿਚਕਾਰ ਰਹਿੰਦਾ ਹੈ। ਸਵੇਰੇ ਅਤੇ ਸ਼ਾਮ ਨੂੰ ਹਲਕੀ ਕੰਬਣੀ ਮਹਿਸੂਸ ਹੁੰਦੀ ਹੈ। ਮੌਸਮ ਵਿਭਾਗ ਨੇ ਕਿਹਾ ਕਿ 15 ਨਵੰਬਰ ਤੱਕ ਦਿੱਲੀ ਦੇ ਮੌਸਮ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।