bus stops are deserted Roadways employees are on way to struggle, the passengers are suffering hdb – News18 ਪੰਜਾਬੀ

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਸਰਕਾਰ ਬਣਨ ਤੇ ਉਹਨਾਂ ਨੂੰ ਪੱਕਾ ਕੀਤਾ ਜਾਵੇਗਾ। ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਹੋਇਆ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਇਹਨਾਂ ਮੁਲਾਜ਼ਮਾਂ ਵੱਲ ਅੱਜੇ ਤੱਕ ਕਿਸੇ ਨੇ ਵੀ ਧਿਆਨ ਨਹੀਂ ਦਿੱਤਾ। ਜਿਸ ਦੇ ਚਲਦੇ ਇਹਨਾਂ ਪਨਬਸ ਦੇ ਮੁਲਾਜ਼ਮਾਂ ਦੇ ਵਿੱਚ ਰੋਸ ਦੀ ਲਹਿਰ ਵੇਖਣ ਨੂੰ ਮਿਲੀ ਹੈ।
ਇਹ ਵੀ ਪੜ੍ਹੋ:
ਪਾਣੀ ਵਾਲੀ ਟੈਂਕੀ ਬਣੀ ਜੰਗ ਦਾ ਮੈਦਾਨ… ਪੰਚਾਇਤੀ ਚੋਣਾਂ ਤੋਂ ਬਾਅਦ ਨੂੰਹ ਸੱਸ ’ਚ ਛਿੜਿਆ ਕਲੇਸ਼
ਪਨਬਸ ਮੁਲਾਜ਼ਮਾਂ ਵੱਲੋਂ ਪਠਾਨਕੋਟ ਬੱਸ ਸਟੈਂਡ ਨੂੰ ਦੋ ਘੰਟੇ ਦੇ ਲਈ ਖਾਲੀ ਕਰਵਾਇਆ ਗਿਆ ਅਤੇ ਆਪਣਾ ਰੋਸ ਜ਼ਾਹਿਰ ਕੀਤਾ ਗਿਆ । ਇਸ ਸਬੰਧੀ ਜਦੋਂ ਪਨਬਸ ਦੇ ਮੁਲਾਜ਼ਮਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਨਾਲ ਇੱਕ ਜੁਲਾਈ ਨੂੰ ਉਹਨਾਂ ਦੀ ਬੈਠਕ ਹੋਈ ਸੀ, ਜਿਸ ਵਿੱਚ ਉਹਨਾਂ ਨੇ ਇੱਕ ਮਹੀਨੇ ਦੇ ਅੰਦਰ-ਅੰਦਰ ਉਹਨਾਂ ਦੀ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਅੱਜ ਚਾਰ ਮਹੀਨੇ ਬੀਤਣ ਦੇ ਬਾਵਜੂਦ ਉਹਨਾਂ ਦੇ ਹੱਥ ਖਾਲੀ ਹਨ।
ਪਨਬਸ ਮੁਲਜ਼ਾਮਾਂ ਨੇ ਇਹ ਵੀ ਦੱਸਿਆ ਕਿ ਬੀਤੇ ਦਿਨ ਵੀ ਉਹਨਾਂ ਦੀ ਟ੍ਰਾਂਸਪੋਰਟ ਮੰਤਰੀ ਦੇ ਨਾਲ ਬੈਠਕ ਹੋਈ ਸੀ ਜੋ ਕਿ ਬੇਸਿੱਟਾ ਰਹੀ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :