ਕੁੱਲ੍ਹੜ ਪੀਜ਼ਾ ਕਪਲ ਨੂੰ ਮਿਲੀ Security, 2 ਪੁਲਿਸ ਮੁਲਾਜ਼ਮ ਤਾਇਨਾਤ
ਕੁੱਲ੍ਹੜ ਪੀਜ਼ਾ ਕਪਲ ਦੀ ਸੁਰੱਖਿਆ ਵਿੱਚ ਪੁਲਿਸ ਨੇ ਹਾਈਕੋਰਟ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਫਿਲਹਾਲ ਸੁਰੱਖਿਆ ਲਈ ਦੋ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇੱਕ ਪੀਸੀਆਰ ਨਿਯਮਿਤ ਤੌਰ ‘ਤੇ ਉਨ੍ਹਾਂ ਦੇ ਘਰ ਅਤੇ ਰੈਸਟੋਰੈਂਟ ਵਿੱਚ ਪੈਟਰੋਲਿੰਗ ਕਰੇਗਾ। ਹਾਈਕੋਰਟ ਨੂੰ ਜਾਣਕਾਰੀ ਦਿੰਦਿਆਂ ਜਲੰਧਰ ਦੇ ਏਸੀਪੀ ਨੇ ਕਿਹਾ ਕਿ ਦੋਵਾਂ ਨੂੰ ਮਿਲੀ ਧਮਕੀ ਦਾ ਅਜੇ ਵੀ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਕੁੱਲ੍ਹੜ ਪੀਜ਼ਾ ਕਪਲ ਦੇ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਦੋ ਹਫ਼ਤਿਆਂ ਤੋਂ ਕੁਝ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ ਅਤੇ ਉਹ ਅਗਲੀ ਸੁਣਵਾਈ ’ਤੇ ਹਾਈ ਕੋਰਟ ਨੂੰ ਲਿਖਤੀ ਰੂਪ ਵਿੱਚ ਪੂਰੀ ਜਾਣਕਾਰੀ ਦੇਣਗੇ।
20 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ
ਦੱਸ ਦਈਏ ਕਿ ਕੁੱਲ੍ਹੜ ਪੀਜ਼ਾ ਕਪਲ ਸਹਿਜ ਅਰੋੜਾ ਅਸਲੀ ਨਾਮ ਸਾਜਨ ਮਨਚੰਦਾ ਅਤੇ ਗੁਰਪ੍ਰੀਤ ਕੌਰ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਦੀ ਮੰਗ ਕੀਤੀ ਸੀ। ਨਿਹੰਗ ਮਾਨ ਸਿੰਘ ਦੇ ਵਿਰੋਧ ਕਾਰਨ ਜੋੜੇ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਸੁਰੱਖਿਆ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਸੁਰੱਖਿਆ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਜਿਸ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ਅਤੇ ਦੋਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਸਨ।
- First Published :